17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਆਪ ਸਰਕਾਰ ਦਾ ਗਰਾਫ ਡਿੱਗਾ–ਸਾਬਕਾ ਵਿਧਾਇਕ ਭਲਾਈਪੁਰ

ਬਾਬਾ ਬਕਾਲਾ ਸਾਹਿਬ, 17 ਨਵੰਬਰ (ਸ਼ੇਲ਼ਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸਾਬਕਾ ਵਿਧਾਇਕ ਸ: ਸੰਤੋਖ ਸਿੰਘ ਭਲਾਈਪੁਰ ਨੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਵੱਖ ਵੱਖ ਪਿੰਡਾਂ ਵਿਚ ਆਪਣੇ ਪੰਚਾਂ-ਸਰਪੰਚਾਂ-ਅਹੁਦੇਦਾਰਾਂ ਅਤੇ ਵਰਕਰਾਂ ਨਾਲ ਅਹਿਮ ਮੀਟਿੰਗਾਂ ਕੀਤੀਆਂ । ਸ: ਭਲਾਈਪੁਰ ਨੇ ਪਿੰਡ ਬੁਤਾਲਾ ਤੋਂ ਸਾਬਕਾ ਸਰਪੰਚ ਅਤੇ ਸੀਨੀਅਰ ਕਾਂਗਰਸੀ ਆਗੂ ਸ: ਸਵਿੰਦਰ ਸਿੰਘ ਬੱਲ, ਪਿੰਡ ਰਾਜਪੁਰਾ ਤੋਂ ਡਾ.

Ad Position 21
No active advertisement
ਅਜੀਤ ਡੈਸਕ 18-11-2026
ਬਾਬਾ ਬਕਾਲਾ ਸਾਹਿਬ, 17 ਨਵੰਬਰ (ਸ਼ੇਲ਼ਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸਾਬਕਾ ਵਿਧਾਇਕ ਸ: ਸੰਤੋਖ ਸਿੰਘ ਭਲਾਈਪੁਰ ਨੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਵੱਖ ਵੱਖ ਪਿੰਡਾਂ ਵਿਚ ਆਪਣੇ ਪੰਚਾਂ-ਸਰਪੰਚਾਂ-ਅਹੁਦੇਦਾਰਾਂ ਅਤੇ ਵਰਕਰਾਂ ਨਾਲ ਅਹਿਮ ਮੀਟਿੰਗਾਂ ਕੀਤੀਆਂ । ਸ: ਭਲਾਈਪੁਰ ਨੇ ਪਿੰਡ ਬੁਤਾਲਾ ਤੋਂ ਸਾਬਕਾ ਸਰਪੰਚ ਅਤੇ ਸੀਨੀਅਰ ਕਾਂਗਰਸੀ ਆਗੂ ਸ: ਸਵਿੰਦਰ ਸਿੰਘ ਬੱਲ, ਪਿੰਡ ਰਾਜਪੁਰਾ ਤੋਂ ਡਾ. ਸੁਖਵੰਤ ਸਿੰਘ, ਪਿੰਡ ਨਰੰਗਪੁਰ ਤੋਂ ਸਾਬਕਾ ਸਰਪੰਚ ਲਖਬੀਰ ਸਿੰਘ ਅਤੇ ਸਾਬਕਾ ਸਰਪੰਚ ਬੀਬੀ ਰੁਪਿੰਦਰ ਕੌਰ ਅਤੇ ਪਿੰਡ ਵਡਾਲਾ ਤੋਂ ਯੂਥ ਆਗੂ ਧਰਮਵੀਰ ਸਿੰਘ ਦੇ ਗ੍ਰਹਿ ਵਿਖੇ ਪਹੁੰਚ ਕੇ ਜਿੱਥੇ 2027 ਦੀਆਂ ਚੋਣਾਂ ਸਬੰਧੀ ਪ੍ਰੋਗਰਾਮ ਉਲੀਕੇ, ਉਥੇ ਵੱਖ-ਵੱਖ ਪਿੰਡਾਂ ਦੇ ਜ਼ੋਨ ਬਣਾਉਣ ਅਤੇ ਆਉਣ ਵਾਲੇ ਸਮੇਂ ਦੀਆਂ ਸਰਗਰਮੀਆਂ ਲਈ ਰਣਨੀਤੀ ਤਿਆਰ ਕਰਨ ਸਬੰਧੀ ਵਿਚਾਰ ਸਾਂਝੇ ਕੀਤੇ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿਚ ਹੁਣ ਲੋਕਾਂ ਦਾ ਰੁਝਾਨ ਕਾਂਗਰਸ ਪਾਰਟੀ ਵੱਲ ਹੈ ਅਤੇ 2027 ਦੀਆਂ ਚੋਣਾਂ ਵਿਚ ਕਾਂਗਰਸ ਹੀ ਸੱਤਾ ਸੰਭਾਲੇਗੀ। ਇਸ ਮੌਕੇ ਉਨ੍ਹਾਂ ਦੇ ਚੇਅਰਮੈਨ ਬਲਕਾਰ ਸਿੰਘ ਬੱਲ, ਚੇਅਰਮੈਨ ਗੁਰਦਿਆਲ ਸਿੰਘ ਦੋਲੋ ਨੰਗਲ, ਸਰਪੰਚ ਹਰਪਾਲ ਸਿੰਘ ਜਲਾਲਾਬਾਦ, ਪ੍ਰਦੀਪ ਸਿੰਘ ਭਲਾਈਪੁਰ (ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ), ਸਰਪੰਚ ਦਲਜੀਤ ਸਿੰਘ ਭੱਪੀ ਮੈਂਬਰ ਜ਼ਿਲ੍ਹਾ ਪਰਿਸ਼ਦ, ਸਰਪੰਚ ਇਕਬਾਲ ਸਿੰਘ ਸੱਤੋਵਾਲ ਮੈਂਬਰ ਬਲਾਕ ਸੰਮਤੀ, ਸਰਪੰਚ ਦਲਬੀਰ ਸਿੰਘ ਸਠਿਆਲਾ, ਸਰਪੰਚ ਇੰਦਰਜੀਤ ਸਿੰਘ ਸੇਰੋ, ਸਰਪੰਚ ਸੁਖਦੇਵ ਸਿੰਘ ਬਿੱਟੂ ਝਲਾੜੀ, ਗੁਰਿੰਦਰ ਸਿੰਘ ਸਾਬੀ ਟਪਿਆਲਾ, ਸਰਪੰਚ ਗੁਰਬਿੰਦਰ ਸਿੰਘ ਸਾਬੀ ਕੋਟ, ਸਰਪੰਚ ਨੋਬੀ ਗਿੱਲ ਅਤੇ ਕਲਦੀਪ ਸਿੰਘ ਵੈਰੋਵਾਲ ਮੰਡਲ ਪ੍ਰਧਾਨ, ਸਰਪੰਚ ਹਰਪ੍ਰੀਤ ਸਿੰਘ ਹੈਪੀ ਟੌਂਗ, ਤਜਿੰਦਰ ਸਿੰਘ ਵੈਰੋਵਾਲ ਸਮੇਤ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੀਬੀ ਜਗੀਰ ਕੌਰ ਦੀ ਘਰ ਵਾਪਸੀ ਨਾਲ ਪਾਰਟੀ ਨੂੰ ਵੱਡਾ ਬਲ ਮਿਲੇਗਾ - ਜਥੇਦਾਰ ਨਾਗੋਕੇ ਅਗਲੀ ਖ਼ਬਰ ਬਾਬਾ ਜੋਧ ਸਿੰਘ ਅਜਨਾਲਾ ਵਾਲਿਆਂ ਦੀ ਸਾਲਾਨਾ ਬਰਸੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ
Ad Position 24