ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਵਰਗਾ ਮਾਹੌਲ ਦੇਣਾ ਪਹਿਲ-ਗੁਰਜੀਤ ਸਿੰਘ ਔਜਲਾ
ਅਜਨਾਲਾ, 18 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸਰਹੱਦੀ ਪਿੰਡ ਸਾਰੰਗਦੇਵ ਦੇ ਸਰਕਾਰੀ ਮਿਡਲ ਸਕੂਲ ਵਿਚ ਰਵਿੰਦਰਾ ਫਾਊਂਡੇਸ਼ਨ ਵਲੋਂ ਲਗਾਏ ਸੋਲਰ ਸਿਸਟਮ ਦਾ ਉਦਘਾਟਨ ਕੀਤਾ। ਇਸ ਮੌਕੇ ਸੁਖਜਿੰਦਰ ਸਿੰਘ ਸੁੱਖ ਔਜਲਾ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਸਰਹੱਦੀ ਪਿੰਡ ਸਾਰੰਗਦੇਵ ਦੇ ਸਰਕਾਰੀ ਮਿਡਲ ਸਕੂਲ ’ਚ ਲਗਾਏ ਸੋਲਰ ਸਿਸਟਮ ਦਾ ਉਦਘਾਟਨ ਕਰਦੇ ਹੋਏ ਨਾਲ ਖੜ੍ਹੇ ਸੁਖਜਿੰਦਰ ਸਿੰਘ ਸੁੱਖ ਔਜਲਾ, ਮਾਸਟਰ ਰਮਨਦੀਪ ਸਿੰਘ ਤੇ ਹੋਰ। ਤਸਵੀਰ: ਗੁਰਪ੍ਰੀਤ ਸਿੰਘ ਢਿੱਲੋਂ
19-11-2026