18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਹਰਭਜਨ ਸਿੰਘ ਈ.ਟੀ.ਓ. ਵਲੋਂ 90 ਲੱਖ ਰੁਪਏ ਦੀ ਲਾਗਤ ਨਾਲ ਅਕਾਲਗੜ੍ਹ-ਢੱਪਈਆਂ ਸੜਕ ਨੂੰ ਚੌੜਾ ਤੇ ਮਜ਼ਬੂਤ ਕਰਨ ਦੀ ਸ਼ੁਰੂਆਤ

ਨਵਾਂ ਪਿੰਡ , 18 ਨਵੰਬਰ (ਜਸਪਾਲ ਸਿੰਘ)-ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ.

Ad Position 21
No active advertisement
ਅਜੀਤ ਡੈਸਕ 19-11-2026
ਨਵਾਂ ਪਿੰਡ , 18 ਨਵੰਬਰ (ਜਸਪਾਲ ਸਿੰਘ)-ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਲੋਂ ਅੰਮ੍ਰਿਤਸਰ-ਮਹਿਤਾ ਮੁੱਖ ਰਾਸ਼ਟਰੀ ਰਾਜ ਮਾਰਗ 503-ਏ ਤੋਂ ਪਿੰਡ ਅਕਾਲਗੜ੍ਹ ਢੱਪਈਆਂ ਸੜਕ ਨੂੰ 90 ਲੱਖ ਰੁਪਏ ਦੀ ਲਾਗਤ ਨਾਲ ਚੌੜਾ ਅਤੇ ਮਜ਼ਬੂਤ ਕਰਨ ਦੀ ਸ਼ੁਰੂਆਤ ਕੀਤੀ। ਇਸ ਮੌਕੇ ਮੰਤਰੀ ਈ.ਟੀ.ਓ. ਨੇ ਦੱਸਿਆ ਕਿ ਐੱਨ. ਆਈ. ਡੀ.ਏ. ਸਕੀਮ ਤਹਿਤ ਇਸ ਸੜਕ ਦੀ ਉਸਾਰੀ, ਮੁਰੰਮਤ ਦਾ ਕੰਮ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ 1.75 ਕਿ:ਮੀ:ਲੰਬੀ ਸੜਕ ਨੂੰ ਮੌਜੂਦਾ 10 ਫੁੱਟ ਤੋਂ ਵਧਾ ਕੇ 16 ਫੁੱਟ ਤੱਕ ਚੌੜਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੜਕ ਦੀ ਵਿਸ਼ੇਸ਼ ਮੁਰੰਮਤ ਅਤੇ ਚੌੜਾਈ ਵਧਣ ਨਾਲ ਇਲਾਕੇ ਦੇ ਵਸਨੀਕਾਂ ਨੂੰ ਆਵਾਜਾਈ ’ਚ ਵੱਡੀ ਰਾਹਤ ਮਿਲੇਗੀ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਕੰਮਾਂ ਸਦਕਾ ਸੂਬੇ ਦੇ ਲੋਕ ਇਕ ਵਾਰ ਫਿਰ ਭਗਵੰਤ ਸਿੰਘ ਮਾਨ ਨੂੰ ਸੇਵਾ ਦਾ ਮੌਕਾ ਦੇਣਗੇ। ਇਸ ਮੌਕੇ ਸਥਾਨਕ ਸਰਪੰਚ ਜਸਬੀਰ ਸਿੰਘ, ਸਾਬਕਾ ਸਰਪੰਚ ਸੁਰਜੀਤ ਸਿੰਘ, ਪ੍ਰਮਿੰਦਰ ਸਿੰਘ ਹੀਰੋ ਡੱਡੂਆਣਾ, ਨਿਰਮਲ ਸਿੰਘ, ਲਵਪ੍ਰੀਤ ਸਿੰਘ, ਮੈਂਬਰ ਕੇਹਰ ਸਿੰਘ, ਜੋਗਿੰਦਰ ਸਿੰਘ, ਨੰਬਰਦਾਰ ਹਰਜਿੰਦਰ ਸਿੰਘ, ਸਰਪੰਚ ਕੇਵਲ ਸਿੰਘ ਛੀਨਾ, ਸਰਪੰਚ ਗੁਰਵਿੰਦਰ ਸਿੰਘ ਜੀਵਨ ਪੰਧੇਰ, ਮੈਂਬਰ ਸਰਬਜੀਤ ਕੌਰ ਤੇ ਸੁਖਵਿੰਦਰ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੌੜੇ ਕਲਾਂ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਕੋਟਲਾ ਬਥੂੰਨਗੜ੍ਹ ਤੋਂ ਬੱਸ ਰਵਾਨਾ
Ad Position 24