18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸ੍ਰੀਮਤੀ ਪ੍ਰਗਤੀ ਸੇਠੀ ਨੇ ਬਤੌਰ ਐਸ.ਡੀ.ਐਮ. ਵਜੋਂ ਅਹੁਦਾ ਸੰਭਾਲਿਆ

ਬਾਬਾ ਬਕਾਲਾ ਸਾਹਿਬ, 18 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸ੍ਰੀਮਤੀ ਪ੍ਰਗਤੀ ਸੇਠੀ (ਪੀ. ਸੀ.

Ad Position 21
No active advertisement
ਅਜੀਤ ਡੈਸਕ 19-11-2026
ਬਾਬਾ ਬਕਾਲਾ ਸਾਹਿਬ, 18 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸ੍ਰੀਮਤੀ ਪ੍ਰਗਤੀ ਸੇਠੀ (ਪੀ.ਸੀ.ਐਸ.) ਨੇ ਬਤੌਰ ਸਬ ਡਵੀਜਨਲ ਮੈਜਿਸਟਰੇਟ ਬਾਬਾ ਬਕਾਲਾ ਸਾਹਿਬ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਅੱਜ ਇੱਥੇ ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਬਾਬਾ ਬਕਾਲਾ ਸਾਹਿਬ ਵਲੋਂ ਪ੍ਰਧਾਨ ਅੰਗਰੇਜ ਸਿੰਘ ਦੇਵੀਦਾਸਪੁਰਾ ਦੀ ਅਗਵਾਈ ਹੇਠ ਸ੍ਰੀਮਤੀ ਪ੍ਰਗਤੀ ਸੇਠੀ ਨੂੰ ਜੀ ਆਇਆਂ ਕਿਹਾ ਗਿਆ ਅਤੇ ਬੁੱਕੇ ਭੇਟ ਕਰਕੇ ਸਨਮਾਨਿਤ ਕੀਤਾ ਗਿਆ । ਨਵ ਨਿਯੁਕਤ ਐਸ.ਡੀ.ਐਮ. ਸ੍ਰੀਮਤੀ ਪ੍ਰਗਤੀ ਸੇਠੀ ਨੇ ਪਲੇਠੀ ਮੀਟਿੰਗ ਦੌਰਾਨ ਸਥਾਨਕ ਪੁਲਿਸ, ਪ੍ਰਸ਼ਾਸ਼ਨ ਅਧਿਕਾਰੀਆਂ ਨੂੰ ਲੋਕਾਂ ਦੇ ਕੰਮ ਪਹਿਲ ਦੇ ਆਧਾਰ ’ਤੇ ਕਰਨ ਦੀਆਂ ਹਦਾਇਤਾਂ ਕੀਤੀਆਂ । ਇਸ ਮੌਕੇ ਤਹਿਸੀਲਦਾਰ ਲਖਵਿੰਦਰ ਸਿੰਘ, ਨਾਇਬ ਤਹਿਸੀਲਦਾਰ ਬਲਜੀਤ ਸਿੰਘ ਗੁਰਾਇਆ ਬਾਬਾ ਬਕਾਲਾ ਸਾਹਿਬ, ਨਾਇਬ ਤਹਿਸੀਲਦਾਰ ਰੁਸਤਮ ਸਿੰਘ ਬਿਆਸ, ਤਹਿਸੀਲ ਪ੍ਰਧਾਨ ਅੰਗਰੇਜ਼ ਸਿੰਘ ਦੇਵੀਦਾਸਪੁਰ, ਗੁਰਦੇਵ ਸਿੰਘ ਬੁੱਟਰ ਜਨਰਲ ਸਕੱਤਰ, ਜਸਕੀਰਤ ਸਿੰਘ, ਹਰਪ੍ਰੀਤ ਸਿੰਘ ਨਾਗੋਕੇ, ਸਬਪ੍ਰੀਤ ਕੋਰ ਜ਼ਿਲ੍ਹਾ ਖਜਾਨਚੀ, ਕਿਰਨਦੀਪ ਕੌਰ ਸਾਰੇ ਪਟਵਾਰੀ, ਮਾਸਟਰ ਪ੍ਰਸ਼ਾਂਤ ਰਈਆ, ਗੁਰਜੀਤ ਸਿੰਘ, ਰੁਪਿੰਦਰ ਕੌਰ ਇਲੈਕਸ਼ਨ ਸੈਲ ਤੇ ਹੋਰ ਸਟਾਫ ਮੌਜੂਦ ਸੀ ।
Ad Position 22
No active advertisement
ਪਿਛਲੀ ਖ਼ਬਰ ਆਰ.ਐੱਮ.ਪੀ. ਡਾਕਟਰਾਂ ਨੂੰ ਤੰਗ-ਪ੍ਰੇਸ਼ਾਨ ਕਰਨ ਅਤੇ ਝੂਠੇ ਪਰਚੇ ਦਰਜ ਕਰਨੇ ਨਾ ਬਰਦਾਸ਼ਤਯੋਗ : ਡਾ: ਮਹਿੰਦਰ ਸਿੰਘ ਸੋਹਲ ਅਗਲੀ ਖ਼ਬਰ ਸਰਹੱਦੀ ਪਿੰਡ ਨੰਗਲ ਸੋਹਲ ਵਿਚ ਕਾਂਗਰਸ ਦੇ ਦੋ ਪੰਚਾਂ ਸਮੇਤ ਦਰਜਨਾਂ ਕਾਰਕੁੰਨ ਆਪ ’ਚ ਸ਼ਾਮਿਲ
Ad Position 24