19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਹੁਣ ਪੜ੍ਹਾਈ ਦੇ ਨਾਲ ਹੁਨਰ ਵੀ ਸਿੱਖਣਗੇ ਦਸਮੇਸ਼ ਪਬਲਿਕ ਸਕੂਲ ਦੇ ਵਿਦਿਆਰਥੀ

ਬਾਬਾ ਬਕਾਲਾ ਸਾਹਿਬ, 19 ਨਵੰਬਰ (ਰਾਜਨ)-ਸਿੱਖਿਆ ਦੇ ਖੇਤਰ ਵਿਚ ਨਵੀਆਂ ਪੈੜਾਂ ਸਥਾਪਤ ਕਰਨ ਅਤੇ ਵਿਦਿਆਰਥੀਆਂ ਨੂੰ ਆਧੁਨਿਕ ਸਮੇਂ ਅਨੁਸਾਰ ਤਿਆਰ ਕਰਨ ਦੇ ਉਦੇਸ਼ ਨਾਲ ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬਾਬਾ ਬਕਾਲਾ ਸਾਹਿਬ ਵਲੋਂ ਇਕ ਹੋਰ ਮਹੱਤਵਪੂਰਨ ਪਹਿਲ ਕੀਤੀ ਗਈ ਹੈ । ਆਉਣ ਵਾਲੇ ਨਵੇਂ ਅਕਾਦਮਿਕ ਸੈਸ਼ਨ ਤੋਂ ਸਕੂਲ ਵਿਚ ਸਕਿੱਲ ਐਜੂਕੇਸ਼ਨ (ਹੁਨਰ ਆਧਾਰਿਤ ਸਿੱਖਿਆ) ਨੂੰ ਉਤਸ਼ਾਹਿਤ ਕਰਨ ਅਤੇ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਕ, ਤਕਨੀਕੀ ਅਤੇ ਪੇਸ਼ੇਵਰ ਹੁਨਰਾਂ ਨਾਲ ਜੋੜਨ ਲਈ ਨਵੀਆਂ ਯੋਜਨਾਵਾਂ ਲਾਗੂ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ ।

Ad Position 21
No active advertisement
ਅਜੀਤ ਡੈਸਕ 20-11-2026
ਬਾਬਾ ਬਕਾਲਾ ਸਾਹਿਬ, 19 ਨਵੰਬਰ (ਰਾਜਨ)-ਸਿੱਖਿਆ ਦੇ ਖੇਤਰ ਵਿਚ ਨਵੀਆਂ ਪੈੜਾਂ ਸਥਾਪਤ ਕਰਨ ਅਤੇ ਵਿਦਿਆਰਥੀਆਂ ਨੂੰ ਆਧੁਨਿਕ ਸਮੇਂ ਅਨੁਸਾਰ ਤਿਆਰ ਕਰਨ ਦੇ ਉਦੇਸ਼ ਨਾਲ ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬਾਬਾ ਬਕਾਲਾ ਸਾਹਿਬ ਵਲੋਂ ਇਕ ਹੋਰ ਮਹੱਤਵਪੂਰਨ ਪਹਿਲ ਕੀਤੀ ਗਈ ਹੈ । ਆਉਣ ਵਾਲੇ ਨਵੇਂ ਅਕਾਦਮਿਕ ਸੈਸ਼ਨ ਤੋਂ ਸਕੂਲ ਵਿਚ ਸਕਿੱਲ ਐਜੂਕੇਸ਼ਨ (ਹੁਨਰ ਆਧਾਰਿਤ ਸਿੱਖਿਆ) ਨੂੰ ਉਤਸ਼ਾਹਿਤ ਕਰਨ ਅਤੇ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਕ, ਤਕਨੀਕੀ ਅਤੇ ਪੇਸ਼ੇਵਰ ਹੁਨਰਾਂ ਨਾਲ ਜੋੜਨ ਲਈ ਨਵੀਆਂ ਯੋਜਨਾਵਾਂ ਲਾਗੂ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ । ਇਸੇ ਸੱਬੰਧ ਵਿਚ ਲੀਡ ਗਰੁੱਪ ਸਸਮੇਤ ਭਾਰਤ ਦੀਆਂ 7 ਪ੍ਰਮੁੱਖ ਕੰਪਨੀਆਂ ਦੇ ਸੰਸਥਾਪਕਾਂ, ਸਹਿ-ਸੰਸਥਾਪਕਾਂ ਅਤੇ ਸੀਨੀਅਰ ਨੁਮਾਇੰਦਿਆਂ ਵਲੋਂ ਸਕੂਲ ਦਾ ਵਿਸ਼ੇਸ਼ ਦੌਰਾ ਕੀਤਾ ਗਿਆ, ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ, ਹੁਨਰ ਆਧਾਰਿਤ ਸਿੱਖਿਆ, ਭਵਿੱਖ ਦੀਆਂ ਸੰਭਾਵਨਾਵਾਂ ਅਤੇ ਉਨ੍ਹਾਂ ਨੂੰ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਦੇ ਮੌਕਿਆਂ ਲਈ ਤਿਆਰ ਕਰਨ ਸੰਬੰਧੀ ਵਿਚਾਰ-ਵਟਾਂਦਰਾ ਕਰਨਾ ਸੀ। ਇਸ ਮੌਕੇ ‘ਕਯੁਰਬੇ’ ਦੇ ਸੰਸਥਾਪਕ ਪ੍ਰਿਯਦਰਸ਼ੀ ਮੋਹਾਪਾਤਰਾ, ‘ਸਰਵਾਗਰਮ’ ਦੇ ਸੰਸਥਾਪਕ ਉਤਪਲ ਇਸਰ, ‘ਇਨਾਵਨ’ ਦੇ ਸੰਸਥਾਪਕ ਸਚਿਨ ਛਾਬੜਾ, ‘ਇਲੈਵਰ ਇਕੁਟੀ’ ਦੇ ਸੰਸਥਾਪਕ ਸੰਦੀਪ ਮੈਰੀਅਨ ਫਾਰਿਆਸ, ਸਹਿ-ਸੰਸਥਾਪਕਾ ਸ੍ਰੀਮਤੀ ਜੋਤਸਨਾ ਕ੍ਰਿਸ਼ਨਨ, ਪਾਰਟਨਰ ਵਿਪੁਲ ਪੀ . ਰਾਵਲ ਅਤੇ ਲੀਡ ਗਰੁੱਪ ਦੇ ਸੰਸਥਾਪਕ ਸੁਮੀਤ ਮਹਿਤਾ ਅਤੇ ਸ੍ਰੀਮਤੀ ਸਮਿਤਾ ਦਿਉਰਾਹ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ । ਮੀਟਿੰਗ ਦੌਰਾਨ ਸਕਿੱਲ ਐਜੂਕੇਸ਼ਨ ਦੀ ਮਹੱਤਤਾ ਬਾਰੇ ਵਿਸਥਾਰ ਪੂਰਵਕ ਚਰਚਾ ਕੀਤੀ ਗਈ । ਇਸ ਮੌਕੇ ਸਕੂਲ ਦੇ ਐੱਮ. ਡੀ. ਕੁਲਬੀਰ ਸਿੰਘ ਮਾਨ, ਪ੍ਰਿੰ: ਹਰਵਿੰਦਰ ਕੌਰ ਅਤੇ ਸਮੂਹ ਸਟਾਫ ਵਲੋਂ ਸਾਰੇ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ ।
Ad Position 22
No active advertisement
ਪਿਛਲੀ ਖ਼ਬਰ ਬੀ. ਐੱਸ. ਐੱਨ. ਐੱਲ. ਮਹਿਕਮੇ ਦੇ ਉੱਚ ਅਧਿਕਾਰੀਆਂ ਵਲੋਂ ਲੋਕ ਮਿਲਣੀ ਅਗਲੀ ਖ਼ਬਰ ਕੇਂਦਰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹ ਕੇ ਸਿੱਖ ਸੰਗਤਾਂ ਦੀ ਮੰਗ ਨੂੰ ਪੂਰਿਆਂ ਕਰੇ-ਜਥੇਦਾਰ ਰਣੀਕੇ
Ad Position 24