19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 15ਵਾਂ ਮਹਾਨ ਨਗਰ ਕੀਰਤਨ 29 ਨੂੰ

ਜਗਦੇਵ ਕਲਾਂ/ਚੇਤਨਪੁਰਾ, 19 ਨਵੰਬਰ (ਸ਼ਰਨਜੀਤ ਸਿੰਘ ਗਿੱਲ, ਮਹਾਂਬੀਰ ਸਿੰਘ ਗਿੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰਮਤਿ ਵਿਦਿਆਲਿਆ ਦੇ ਵਿਦਿਆਰਥੀਆਂ ਅਤੇ ਇਲਾਕੇ ਦੀ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ 15ਵਾਂ ਮਹਾਨ ਨਗਰ ਕੀਰਤਨ 29 ਨਵੰਬਰ ਦਿਨ ਐਤਵਾਰ ਨੂੰ ਸਜਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਬਲਜੀਤ ਸਿੰਘ ਕੰਦੋਵਾਲੀ ਵਾਲਿਆਂ ਨੇ ਦੱਸਿਆ ਕਿ ਨਗਰ ਕੀਰਤਨ ਦੀ ਸ਼ੁਰੂਆਤ ਬਾਬਾ ਬੁੱਢਾ ਸਾਹਿਬ ਜੀ ਗੁਰਮਤਿ ਵਿਦਿਆਲਿਆ, ਚੇਤਨਪੁਰਾ ਤੋਂ ਹੋਵੇਗੀ।

Ad Position 21
No active advertisement
ਬਾਬਾ ਬਲਜੀਤ ਸਿੰਘ 20-11-2026
ਜਗਦੇਵ ਕਲਾਂ/ਚੇਤਨਪੁਰਾ, 19 ਨਵੰਬਰ (ਸ਼ਰਨਜੀਤ ਸਿੰਘ ਗਿੱਲ, ਮਹਾਂਬੀਰ ਸਿੰਘ ਗਿੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰਮਤਿ ਵਿਦਿਆਲਿਆ ਦੇ ਵਿਦਿਆਰਥੀਆਂ ਅਤੇ ਇਲਾਕੇ ਦੀ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ 15ਵਾਂ ਮਹਾਨ ਨਗਰ ਕੀਰਤਨ 29 ਨਵੰਬਰ ਦਿਨ ਐਤਵਾਰ ਨੂੰ ਸਜਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਬਲਜੀਤ ਸਿੰਘ ਕੰਦੋਵਾਲੀ ਵਾਲਿਆਂ ਨੇ ਦੱਸਿਆ ਕਿ ਨਗਰ ਕੀਰਤਨ ਦੀ ਸ਼ੁਰੂਆਤ ਬਾਬਾ ਬੁੱਢਾ ਸਾਹਿਬ ਜੀ ਗੁਰਮਤਿ ਵਿਦਿਆਲਿਆ, ਚੇਤਨਪੁਰਾ ਤੋਂ ਹੋਵੇਗੀ। ਇਸ ਇਸ ਤੋਂ ਬਾਅਦ ਗੁਰਦੁਆਰਾ ਸਾਹਿਬ ਮਹਿਲ ਜੰਡਿਆਲਾ, ਪਿੰਡ ਸੰਤੂਨੰਗਲ, ਕੰਦੋਵਾਲੀ, ਚੇਤਨਪੁਰਾ, ਮੱਜੂਪੁਰਾ, ਸੰਗਤਪੁਰਾ, ਮਾਛੀਨੰਗਲ, ਝੰਡੇਰ, ਲਸ਼ਕਰੀ ਨੰਗਲ, ਕੋਟਲੀ ਸਕਿਆਂ ਵਾਲੀ, ਜਗਦੇਵ ਕਲਾਂ, ਦਬੁਰਜੀ, ਪਠਾਣ ਨੰਗਲ ਆਦਿ ਵੱਖ-ਵੱਖ ਪਿੰਡਾਂ ਅਤੇ ਇਲਾਕਿਆਂ ਵਿਚੋਂ ਹੁੰਦਾ ਹੋਇਆ ਸੰਗਤਾਂ ਦੀ ਸ਼ਮੂਲੀਅਤ ਨਾਲ ਸੰਪੰਨ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ 28 ਨਵੰਬਰ ਦਿਨ ਸ਼ਨੀਵਾਰ ਨੂੰ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ, ਜੋ ਦੁਪਹਿਰ 12 ਵਜੇ ਤੋਂ ਸ਼ਾਮ 6 ਵਜੇ ਤੱਕ ਚੱਲੇਗਾ। ਇਸ ਮੌਕੇ ਬਾਬਾ ਬਲਜੀਤ ਸਿੰਘ ਕੰਦੋਵਾਲੀ ਵਾਲਿਆਂ ਨੇ ਸਮੂਹ ਸਾਧ ਸੰਗਤ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਸਮੇਤ 28 ਨਵੰਬਰ ਨੂੰ ਹੋਣ ਵਾਲੇ ਮਹਾਨ ਗੁਰਮਤਿ ਸਮਾਗਮ ਅਤੇ 29 ਨਵੰਬਰ ਨੂੰ ਸਜਾਏ ਜਾਣ ਵਾਲੇ ਮਹਾਨ ਨਗਰ ਕੀਰਤਨ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਅਤੇ ਗੁਰੂ ਸਾਹਿਬਾਨ ਦੀਆਂ ਖੁਸ਼ੀਆਂ ਪ੍ਰਾਪਤ ਕਰਨ।
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਨੱਥਾ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੁਤਾਲਾ ਵਿਖੇ ਕਰੀਅਰ ਕੌਂਸਲਿੰਗ ਸੈਮੀਨਾਰ ਅਗਲੀ ਖ਼ਬਰ ਐੱਸ.ਐੱਸ.ਪੀ. ਚਾਹਲ ਦੀ ਅਗਵਾਈ ਹੇਠ ਘਰਾਂ ਦੀ ਕੀਤੀ ਤਲਾਸ਼ੀ
Ad Position 24