19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਹਦਾਇਤਪੁਰ ਢੱਡੇ ਵਿਖੇ ਚੋਰੀ

ਚਵਿੰਡਾ ਦੇਵੀ, 19 ਨਵੰਬਰ (ਸਤਪਾਲ ਸਿੰਘ ਢੱਡੇ)-ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਹਦਾਇਤਪੁਰ ਢੱਡੇ ਵਿਖੇ ਚੋਰੀ ਦੀ ਘਟਨਾ ਸਾਹਮਣੇ ਆਈ ਹੈ। ਅਣਪਛਾਤੇ ਚੋਰ ਸਕੂਲ ਦੀ ਕੰਧ ਪਾੜ ਕੇ ਅੰਦਰ ਦਾਖ਼ਲ ਹੋਏ ਅਤੇ ਸਕੂਲ ਦੇ ਮੇਨ ਗੇਟ ਦਾ ਤਾਲਾ ਤੋੜ ਕੇ ਉੱਥੇ ਖੜ੍ਹੀ ਰਿਕਸ਼ਾ-ਰੇਹੜੀ ਵਿਚ ਚੋਰੀ ਕੀਤਾ ਸਾਮਾਨ ਲੱਦ ਕੇ ਫ਼ਰਾਰ ਹੋ ਗਏ।

Ad Position 21
No active advertisement
ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਹਦਾਇਤਪੁਰ ਢੱਡੇ ਵਿਖੇ ਚੋਰੀ ਦੀ ਘਟਨਾ ਦੀ ਜਾਂਚ ਕਰਦੇ ਹੋਏ ਏ. ਐਸ. ਆਈ. ਬਲਜਿੰਦਰ ਸਿੰਘ। ਤਸਵੀਰ : ਸਤਪਾਲ ਸਿੰਘ ਢੱਡੇ 20-11-2026
ਚਵਿੰਡਾ ਦੇਵੀ, 19 ਨਵੰਬਰ (ਸਤਪਾਲ ਸਿੰਘ ਢੱਡੇ)-ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਹਦਾਇਤਪੁਰ ਢੱਡੇ ਵਿਖੇ ਚੋਰੀ ਦੀ ਘਟਨਾ ਸਾਹਮਣੇ ਆਈ ਹੈ। ਅਣਪਛਾਤੇ ਚੋਰ ਸਕੂਲ ਦੀ ਕੰਧ ਪਾੜ ਕੇ ਅੰਦਰ ਦਾਖ਼ਲ ਹੋਏ ਅਤੇ ਸਕੂਲ ਦੇ ਮੇਨ ਗੇਟ ਦਾ ਤਾਲਾ ਤੋੜ ਕੇ ਉੱਥੇ ਖੜ੍ਹੀ ਰਿਕਸ਼ਾ-ਰੇਹੜੀ ਵਿਚ ਚੋਰੀ ਕੀਤਾ ਸਾਮਾਨ ਲੱਦ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਚੋਰ ਸਕੂਲ ਵਿਚੋਂ ਜਨਰੇਟਰ ਦਾ ਡਾਇਨਮੋ ਖੋਲ੍ਹ ਕੇ ਲੈ ਗਏ ਅਤੇ ਇਕ ਐਲ.ਸੀ.ਡੀ. ਵੀ ਚੋਰੀ ਕਰ ਲਈ। ਚੋਰਾਂ ਵਲੋਂ ਬੜੀ ਯੋਜਨਾਬੱਧ ਢੰਗ ਨਾਲ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਘਟਨਾ ਦਾ ਪਤਾ ਲੱਗਣ ’ਤੇ ਸਕੂਲ ਪ੍ਰਬੰਧਕਾਂ ਵਿਚ ਚਿੰਤਾ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਸ ਸਬੰਧੀ ਸਕੂਲ ਦੇ ਮੈਨੇਜਰ ਜੋਗਾ ਸਿੰਘ ਨੇ ਦੱਸਿਆ ਕਿ ਚੋਰਾਂ ਵਲੋਂ ਸਕੂਲ ਦੀ ਕੰਧ ਪਾੜ ਕੇ ਅਤੇ ਗੇਟ ਦਾ ਤਾਲਾ ਤੋੜ ਕੇ ਅੰਦਰੋਂ ਕੀਮਤੀ ਸਾਮਾਨ ਚੋਰੀ ਕੀਤਾ ਗਿਆ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਚੋਰੀ ਦੀ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਦੋਸ਼ੀਆਂ ਦੀ ਜਲਦ ਭਾਲ ਕੀਤੀ ਜਾਵੇ ਅਤੇ ਚੋਰੀ ਹੋਇਆ ਸਾਮਾਨ ਬਰਾਮਦ ਕਰਵਾਇਆ ਜਾਵੇ। ਉੱਧਰ, ਪੁਲਿਸ ਵਲੋਂ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਵਲੋਂ ਸਰਕਾਰੀ ਸਕੂਲਾਂ ਵਿਚ ਲਗਾਏ ਸੋਲਰ ਸਿਸਟਮ ਦਾ ਸੁੱਖ ਔਜਲਾ ਵਲੋਂ ਉਦਘਾਟਨ ਅਗਲੀ ਖ਼ਬਰ ਪੰਜਾਬ ਦੇ ਲੋਕ ਹੁਣ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ- ਜਥੇਦਾਰ ਜਲਾਲ ਉਸਮਾ
Ad Position 24