ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਵਲੋਂ ਸਰਕਾਰੀ ਸਕੂਲਾਂ ਵਿਚ ਲਗਾਏ ਸੋਲਰ ਸਿਸਟਮ ਦਾ ਸੁੱਖ ਔਜਲਾ ਵਲੋਂ ਉਦਘਾਟਨ
ਗੱਗੋਮਾਹਲ/ਰਮਦਾਸ, 19 ਨਵੰਬਰ (ਬਲਵਿੰਦਰ ਸਿੰਘ ਸੰਧੂ/ਜਸਵੰਤ ਸਿੰਘ ਵਾਹਲਾ)-ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਅੋਜਲਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਮਦਾਸ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਥੋਬਾ ਨੂੰ 7-7 ਕਿਲੋ ਵਾਟ ਦੇ ਸੋਲਰ ਸਿਸਟਮ ਦਿੱਤੇ। ਇਨ੍ਹਾਂ ਦਾ ਉਦਘਾਟਨ ਕਰਨ ਲਈ ਗੁਰਜੀਤ ਸਿੰਘ ਔਜਲਾ ਦੇ ਭਰਾ ਤੇ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਕਾਂਗਰਸੀ ਟਿਕਟ ਦੇ ਦਾਅਵੇਦਾਰ ਸੁਖਜਿੰਦਰ ਸਿੰਘ ਸੁੱਖ ਔਜਲਾ ਨੇ ਕੀਤਾ।
ਗੱਗੋਮਾਹਲ/ਰਮਦਾਸ, 19 ਨਵੰਬਰ (ਬਲਵਿੰਦਰ ਸਿੰਘ ਸੰਧੂ/ਜਸਵੰਤ ਸਿੰਘ ਵਾਹਲਾ)-ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਅੋਜਲਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਮਦਾਸ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਥੋਬਾ ਨੂੰ 7-7 ਕਿਲੋ ਵਾਟ ਦੇ ਸੋਲਰ ਸਿਸਟਮ ਦਿੱਤੇ। ਇਨ੍ਹਾਂ ਦਾ ਉਦਘਾਟਨ ਕਰਨ ਲਈ ਗੁਰਜੀਤ ਸਿੰਘ ਔਜਲਾ ਦੇ ਭਰਾ ਤੇ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਕਾਂਗਰਸੀ ਟਿਕਟ ਦੇ ਦਾਅਵੇਦਾਰ ਸੁਖਜਿੰਦਰ ਸਿੰਘ ਸੁੱਖ ਔਜਲਾ ਨੇ ਕੀਤਾ। ਇਸ ਸਮੇਂ ਬੋਲਦਿਆਂ ਔਜਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਦਾਅਵੇ ਖੋਖਲੇ ਸਾਬਤ ਹੋ ਰਹੇ ਹਨ। ਸਕੂਲਾਂ ਵਿਚ ਬਿਜਲੀ ਪ੍ਰਬੰਧ, ਖੇਡ ਸਟੇਡੀਅਮ, ਫਰਨੀਚਰ, ਸਟਾਫ ਦੀ ਵੱਡੀ ਘਾਟ ਹੈ। ਸੁੱਖ ਔਜਲਾ ਨੇ ਕਿਹਾ ਕਿ 2027 ਵਿਚ ਕਾਂਗਰਸ ਦੀ ਸਰਕਾਰ ਆਉਣ ’ਤੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕੀਤੀ ਜਾਵੇਗੀ ਤਾਂ ਜੋ ਦਿਹਾਤੀ ਖੇਤਰਾਂ ਦੇ ਲੋਕ ਆਪਣੇ ਬੱਚਿਆਂ ਨੂੰ ਸਸਤੀ ਤੇ ਮਿਆਰੀ ਸਿੱਖਿਆ ਲਈ ਸਰਕਾਰੀ ਸਕੂਲਾਂ ਵਿਚ ਭੇਜ ਸਕਣ । ਇਸ ਮੌਕੇ ਉਹਨਾਂ ਨਾਲ ਹਨੀ ਰੰਧਾਵਾ, ਕੁਲਦੀਪ ਸਿੰਘ, ਪ੍ਰੇਮ ਬ੍ਰਹਮੀ, ਹਰਪ੍ਰੀਤ ਸਿੰਘ ਬੋਬੀ, ਹੈਪੀ ਮਾਛੀਵਾਹਲਾ, ਸੇਵਾ ਮੁਕੱਤ ਪ੍ਰਿਸੀਪਲ ਹਰਦਿਆਲ ਸਿੰਘ, ਲਵਨੀਸ਼ ਸੇਠ, ਪੀ.ਏ. ਦੀਪੂ ਤੋਂ ਇਲਾਵਾ ਸਕੂਲ ਸਟਾਫ ਤੇ ਸਕੂਲੀ ਬੱਚੇ ਹਾਜ਼ਰ ਸਨ ।