ਵਿਧਾਇਕ ਦਲਬੀਰ ਸਿੰਘ ਟੌਂਗ ਨੇ ਬਾਬਾ ਬਕਾਲਾ ਸਾਹਿਬ ਤੋਂ 85ਵੀਂ ਬੱਸ ਮੁੱਖ ਮੰਤਰੀ ਤੀਰਥ ਯਾਤਰਾ ਲਈ ਰਵਾਨਾ
ਬਾਬਾ ਬਕਾਲਾ ਸਾਹਿਬ, 19 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਵਿਖੇ ਹਲਕਾ ਵਿਧਾਇਕ ਦਲਬੀਰ ਸਿੰਘ ਟੌਂਗ ਨੇ 85ਵੀਂ ਬੱਸ ਮੁੱਖ ਮੰਤਰੀ ਤੀਰਥ ਯਾਤਰਾ ਨੂੰ ਰਵਾਨਾ ਕੀਤਾ । ਇਸ ਮੌਕੇ ਆਈ ਹੋਈ ਸੰਗਤ ਨੂੰ ਜੀ ਆਇਆਂ ਨੂੰ ਆਖਿਆ ।
ਬਾਬਾ ਬਕਾਲਾ ਸਾਹਿਬ, 19 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਵਿਖੇ ਹਲਕਾ ਵਿਧਾਇਕ ਦਲਬੀਰ ਸਿੰਘ ਟੌਂਗ ਨੇ 85ਵੀਂ ਬੱਸ ਮੁੱਖ ਮੰਤਰੀ ਤੀਰਥ ਯਾਤਰਾ ਨੂੰ ਰਵਾਨਾ ਕੀਤਾ । ਇਸ ਮੌਕੇ ਆਈ ਹੋਈ ਸੰਗਤ ਨੂੰ ਜੀ ਆਇਆਂ ਨੂੰ ਆਖਿਆ । ਇਸ ਦੌਰਾਨ ਹੀ ਵਿਧਾਇਕ ਟੌਂਗ ਨੇ 26 ਨਵੰਬਰ ਨੂੰ ਮੋਗਾ ਵਿਖੇ ਹੋਣ ਜਾ ਰਹੀ ਵਿਸ਼ਾਲ ਰੈਲੀ (ਪਾਰਟੀ ਦੇ ਸਥਾਪਨਾ ਦਿਵਸ) ਨੂੰ ਕਾਮਯਾਬ ਕਰਨ ਲਈ ਸਮੂਹ ਵਰਕਰਾਂ ਨੂੰ ਵੱਧ ਚੜ੍ਹਕੇ ਸ਼ਮੂਲੀਅਤ ਕਰਨ ਲਈ ਅਪੀਲ ਕੀਤੀ । ਇਸ ਮੌਕੇ ਕੌਂਸਲਰ ਗੁਰਮੀਤ ਸਿੰਘ ਪਨੇਸਰ, ਕੌਂਸਲਰ ਜੈਮਲ ਸਿੰਘ ਭੁੱਲਰ, ਕੌਂਸਲਰ ਰਵੀ ਸਿੰਘ, ਅਮਰਜੀਤ ਸਿੰਘ ਧਾਮੀ, ਸੰਜੀਵ ਕੁਾਮਰ ਸੱਗੜ, ਨੰਬਰਦਾਰ ਬਲਦੇਵ ਸਿੰਘ, ਮਣੀ ਸਿੰਘ ਮੈਂਬਰ, ਪਰਮਜੀਤ ਸਿੰਘ, ਸਰਦੂਲ ਸਿੰਘ, ਗੁਰਮੀਤ ਸਿੰਘ ਤੋਂ ਇਲਾਵਾ ਸਰਪੰਚ ਗੁਰਚਰਨ ਸਿੰਘ ਰਾਣਾ ਕਾਲੇਕੇ, ਸੰਜੀਵ ਭੰਡਾਰੀ ਪ੍ਰਧਾਨ ਨਗਰ ਪੰਚਾਇਤ ਰਈਆ, ਚੇਅਰਮੈਨ ਯੋਗਰਾਜ ਸਿੰਘ ਜੋਗੀ ਟੌਂਗ, ਸਰਪੰਚ ਕਰਮਜੀਤ ਸਿੰਘ ਫੇਰੂਮਾਨ, ਸਰਪੰਚ ਹੀਰਾ ਸਿੰਘ ਜਸਪਾਲ, ਸਰਪੰਚ ਵਰਿੰਦਰ ਸਿੰਘ ਮਿੱਠੂ ਧੂਲਕਾ, ਸਰਪੰਚ ਫਲਵਿੰਦਰ ਸਿੰਘ ਖਿਲਚੀਆਂ, ਸਰਪੰਚ ਪ੍ਰਦੀਪ ਸਿੰਘ ਬੋਦੇਵਾਲ, ਸਰਪੰਚ ਸੁਰਿੰਦਰ ਸਿੰਘ ਕੰਗ ਬੁਟਾਰੀ, ਸਰਪੰਚ ਗੁਰਜੀਤ ਸਿੰਘ ਫੱਤੂਵਾਲ ਅਤੇ ਹੋਰ ਹਾਜ਼ਰ ਸਨ ।