ਪੀ.ਐਚ.ਡੀ. ਦੀ ਡਿਗਰੀ ਮਿਲਣ ’ਤੇ ਡਾ. ਹਰਭਜਨ ਸਿੰਘ ਈ.ਟੀ.ਓ. ਨੂੰ ਦਿੱਤੀ ਵਧਾਈ
ਜੰਡਿਆਲਾ ਗੁਰੂ, 19 ਨਵੰਬਰ (ਅੰਮ੍ਰਿਤ ਪਾਲ ਸਿੰਘ)-ਕੈਬਨਿਟ ਮੰਤਰੀ ਡਾ. ਹਰਭਜਨ ਸਿੰਘ ਈ.
ਜੰਡਿਆਲਾ ਗੁਰੂ, 19 ਨਵੰਬਰ (ਅੰਮ੍ਰਿਤ ਪਾਲ ਸਿੰਘ)-ਕੈਬਨਿਟ ਮੰਤਰੀ ਡਾ. ਹਰਭਜਨ ਸਿੰਘ ਈ.ਟੀ.ਓ. ਵਲੋਂ ਪੀ.ਐਚ.ਡੀ. ਦੀ ਡਿਗਰੀ ਹਾਸਲ ਕਰਨ ’ਤੇ ਚੇਅਰਮੈਨ ਅਮਰੀਕ ਸਿੰਘ ਸੋਢੀ ਅਤੇ ਸਰਪੰਚ ਮਨਜਿੰਦਰ ਸਿੰਘ ਭੀਰੀ ਨੇ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਨੇ ਡਾ. ਹਰਭਜਨ ਸਿੰਘ ਈ.ਟੀ.ਓ. ਦਾ ਮੂਹ ਮਿੱਠਾ ਕਰਵਾ ਕੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਚੇਅਰਮੈਨ ਅਮਰੀਕ ਸਿੰਘ ਸੋਢੀ ਨੇ ਕਿਹਾ ਕਿ ਡਾ. ਹਰਭਜਨ ਸਿੰਘ ਈ.ਟੀ.ਓ. ਦੀ ਇਹ ਪ੍ਰਾਪਤੀ ਇਸ ਗੱਲ ਦਾ ਪ੍ਰਮਾਣ ਹੈ ਕਿ ਸਿੱਖਿਆ ਹਾਸਲ ਕਰਨ ਦੀ ਕੋਈ ਉਮਰ ਨਹੀਂ ਹੁੰਦੀ। ਦ੍ਰਿੜ੍ਹ ਇੱਛਾ ਸ਼ਕਤੀ, ਮਿਹਨਤ ਅਤੇ ਲਗਨ ਨਾਲ ਇਨਸਾਨ ਕਿਸੇ ਵੀ ਉਮਰ ਵਿਚ ਆਪਣਾ ਟੀਚਾ ਪ੍ਰਾਪਤ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਰੁਝੇਵਿਆਂ ਭਰੀ ਜ਼ਿੰਦਗੀ ਅਤੇ ਜ਼ਿੰਮੇਵਾਰੀਆਂ ਦੇ ਬਾਵਜੂਦ ਉੱਚ ਸਿੱਖਿਆ ਹਾਸਲ ਕਰਨਾ ਸ਼ਲਾਘਾਯੋਗ ਹੈ ਅਤੇ ਇਹ ਪ੍ਰਾਪਤੀ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਸਰੋਤ ਬਣੇਗੀ। ਸਰਪੰਚ ਮਨਜਿੰਦਰ ਸਿੰਘ ਭੀਰੀ ਨੇ ਵੀ ਡਾ. ਹਰਭਜਨ ਸਿੰਘ ਈ.ਟੀ.ਓ. ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੀਆਂ ਰੁਝੇਵਿਆਂ ਭਰੀਆਂ ਜ਼ਿੰਮੇਵਾਰੀਆਂ ਦੇ ਨਾਲ-ਨਾਲ ਉੱਚ ਸਿੱਖਿਆ ਹਾਸਲ ਕਰਕੇ ਸਿੱਖਿਆ ਪ੍ਰਤੀ ਆਪਣੀ ਲਗਨ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਹਰ ਉਸ ਵਿਅਕਤੀ ਲਈ ਪ੍ਰੇਰਨਾ ਹੈ, ਜੋ ਜ਼ਿੰਦਗੀ ਵਿਚ ਕੁਝ ਨਵਾਂ ਸਿੱਖਣ ਅਤੇ ਅੱਗੇ ਵਧਣ ਦੀ ਇੱਛਾ ਰੱਖਦਾ ਹੈ। ਇਸ ਮੌਕੇ ਚੇਅਰਮੈਨ ਅਮਰੀਕ ਸਿੰਘ ਸੋਢੀ ਅਤੇ ਸਰਪੰਚ ਮਨਜਿੰਦਰ ਸਿੰਘ ਭੀਰੀ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਡਾ. ਹਰਭਜਨ ਸਿੰਘ ਈ.ਟੀ.ਓ. ਇਸੇ ਤਰ੍ਹਾਂ ਤਰੱਕੀ ਦੀਆਂ ਬੁਲੰਦੀਆਂ ਛੂਹਣ ਅਤੇ ਲੋਕ ਸੇਵਾ ਦੇ ਕਾਰਜਾਂ ਵਿਚ ਆਪਣਾ ਯੋਗਦਾਨ ਪਾਉਂਦੇ ਰਹਿਣ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਸਤਿੰਦਰ ਸਿੰਘ, ਕੌਂਸਲਰ ਸਨੈਣਾ ਰੰਧਾਵਾ, ਨਵਦੀਪ ਸਿੰਘ, ਵਿਜੇ ਮੱਟੀ, ਸਾਬਕਾ ਸਰਪੰਚ ਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ।