25 ਨੂੰ ਟੀਕਾਕਰਨ ਕੈਂਪ ਰਾਜ ਭਰ ’ਚ ਬੰਦ ਰਹਿਣਗੇ : ਕੁਲਜੀਤ ਕੌਰ ਮਲਟੀਪਰਪਜ਼ ਹੈਲਥ ਵਰਕਰ
ਅੰਮ੍ਰਿਤਸਰ, 20 ਨਵੰਬਰ (ਰੇਸ਼ਮ ਸਿੰਘ)-ਕੰਟਰੈਕਟ ਮਲਟੀਪਰਪਜ ਹੈਲਥ ਵਰਕਰਾਂ ਵਲੋਂ ਟੀਕਾਕਰਨ ਕੈਂਪ ਬੰਦ ਕਰਕੇ 25 ਨਵੰਬਰ ਬੁੱਧਵਾਰ ਸੰਗਰੂਰ ਵਿਖੇ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਹ ਪ੍ਰਗਟਾਵਾ ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ (ਔਰਤਾਂ) ਦੀ ਜ਼ਿਲ੍ਹਾ ਪ੍ਰਧਾਨ ਸ੍ਰੀਮਤੀ ਕੁਲਜੀਤ ਕੌਰ ਨੇ ਕੀਤਾ।
ਅੰਮ੍ਰਿਤਸਰ, 20 ਨਵੰਬਰ (ਰੇਸ਼ਮ ਸਿੰਘ)-ਕੰਟਰੈਕਟ ਮਲਟੀਪਰਪਜ ਹੈਲਥ ਵਰਕਰਾਂ ਵਲੋਂ ਟੀਕਾਕਰਨ ਕੈਂਪ ਬੰਦ ਕਰਕੇ 25 ਨਵੰਬਰ ਬੁੱਧਵਾਰ ਸੰਗਰੂਰ ਵਿਖੇ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਹ ਪ੍ਰਗਟਾਵਾ ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰ (ਔਰਤਾਂ) ਦੀ ਜ਼ਿਲ੍ਹਾ ਪ੍ਰਧਾਨ ਸ੍ਰੀਮਤੀ ਕੁਲਜੀਤ ਕੌਰ ਨੇ ਕੀਤਾ। ਉਨ੍ਹਾਂ ਦੱਸਿਆ ਕਿ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਜਾਇਜ ਮੰਗਾਂ ਸਬੰਧੀ ਸੰਗਰੂਰ ਵਿਖੇ ਰੈਲੀ ਕੀਤੀ ਜਾਵੇਗੀ ਅਤੇ ਅਗਲੇ ਦਿਨ 26 ਨਵੰਬਰ ਦੁਪਹਿਰ ਤੱਕ ਪ੍ਰਦਰਸ਼ਨ ਕੀਤਾ ਜਾਵੇਗਾ ਇਸ ਤੋਂ ਬਾਅਦ ਸ਼ਾਮ 7 ਵਜੇ ਮੁੱਖ ਮੰਤਰੀ ਦੀ ਰਹਾਇਸ਼ ਵੱਲ ਜਾਗੋ ਸਮੇਤ ਰੋਸ ਮਾਰਚ ਕੱਢਿਆ ਜਾਵੇਗਾ। ਇਸ ਮੌਕੇ ਅਮਨਪ੍ਰੀਤ ਕੌਰ, ਆਸ਼ਾ, ਹਰਵਿੰਦਰ ਕੌਰ, ਦਲਜੀਤ ਕੌਰ, ਮਨਦੀਪ ਕੌਰ, ਰਾਧਾ, ਪ੍ਰਿਯਾ, ਅਮਰਜੀਤ ਕੌਰ, ਸੁਖਮਨ, ਸਿਮਰਨਜੀਤ , ਸਰਬਜੀਤ ਕੌਰ, ਰਣਜੀਤ ਕੌਰ, ਪੂਨਮ, ਡਿੰਪਲ ਤੇ ਅੰਜੂ ਆਦਿ ਹਾਜ਼ਰ ਸਨ।