20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਡੀ.ਏ.ਵੀ. ਇੰਟਰਨੈਸ਼ਨਲ ਸਕੂਲ ਵਿਖੇ ਸਾਲਾਨਾ ਸਮਾਗਮ ‘ਵਿਰਾਸਤ-ਏ-ਹਿੰਦ’ ਦਾ ਸ਼ਾਨਦਾਰ ਆਯੋਜਨ

ਅੰਮ੍ਰਿਤਸਰ, 20 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ.

Ad Position 21
No active advertisement
ਅਜੀਤ ਡੈਸਕ 21-11-2026
ਅੰਮ੍ਰਿਤਸਰ, 20 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ.ਏ.ਵੀ. ਇੰਟਰਨੈਸ਼ਨਲ ਸਕੂਲ ਅੰਮ੍ਰਿਤਸਰ ਵਿਖੇ ਪ੍ਰਿੰਸੀਪਲ ਡਾ. ਅੰਜਨਾ ਗੁਪਤਾ ਦੀ ਯੋਗ ਅਗਵਾਈ ਹੇਠ ਜਮਾਤ ਦੂਜੀ ਦੇ ਸਲਾਨਾ ਸਮਾਗਮ ‘ਵਿਰਾਸਤ-ਏ-ਹਿੰਦ-ਭਾਰਤ ਦੀ ਆਤਮਾ ਦਾ ਉਤਸਵ’ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਇਸ ਮੌਕੇ ਸਕੂਲ ਦੇ ਮੈਨੇਜਰ ਡਾ. ਐੱਸ. ਕੇ. ਅਰੋੜਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਡੀ.ਏ.ਵੀ. ਗੀਤ ਦੀ ਮਧੁਰ ਪੇਸ਼ਕਾਰੀ ਅਤੇ ਪਵਿੱਤਰ ਜੋਤ ਜਗਾ ਕੇ ਪ੍ਰੋਗਰਾਮ ਦਾ ਸ਼ੁੱਭ ਅਰੰਭ ਕੀਤਾ ਗਿਆ। ਪ੍ਰਿੰਸੀਪਲ ਡਾ. ਅੰਜਨਾ ਗੁਪਤਾ ਨੇ ਮੁੱਖ ਮਹਿਮਾਨ ਨੂੰ ਨੰਨ੍ਹਾ ਪੌਦਾ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਕੂਲ ’ਚ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਪ੍ਰਿੰਸੀਪਲ ਡਾ. ਅੰਜਨਾ ਗੁਪਤਾ ਨੇ ਮੁੱਖ ਮਹਿਮਾਨ ਅਤੇ ਮਾਪਿਆਂ ਦਾ ਸਕੂਲ ਆਉਣ ਲਈ ਧੰਨਵਾਦ ਕਰਦਿਆਂ ਆਪਣੇ ਸੰਬੋਧਨ ’ਚ ਭਾਰਤੀ ਸੰਸਕ੍ਰਿਤੀ ਅਤੇ ਵਿਰਾਸਤ ਦੇ ਮਹੱਤਵ ਉੱਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਸਾਡੀ ਸੱਭਿਆਚਾਰਕ ਵਿਰਾਸਤ ਸਿਰਫ ਸਾਡੀ ਪਛਾਣ ਹੀ ਨਹੀਂ, ਸਗੋਂ ਸਾਡੀ ਸੱਭਿਅਤਾ, ਸੰਸਕਾਰਾਂ ਅਤੇ ਗੌਰਵਸ਼ਾਲੀ ਇਤਿਹਾਸ ਦੀ ਅਨਮੋਲ ਵਿਰਾਸਤ ਵੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣ ਅਤੇ ਭਾਰਤੀ ਪਰੰਪਰਾਵਾਂ, ਨੈਤਿਕ ਕਦਰਾਂ-ਕੀਮਤਾਂ ਅਤੇ ਸੱਭਿਆਚਾਰਕ ਵਿਰਾਸਤ ਨੂੰ ਸੰਭਾਲ ਕੇ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਆਧੁਨਿਕਤਾ ਦੇ ਨਾਲ-ਨਾਲ ਆਪਣੀ ਸੱਭਿਆਚਾਰਕ ਪਛਾਣ ਨੂੰ ਬਣਾਈ ਰੱਖਣਾ ਹੀ ਸੱਚੀ ਤਰੱਕੀ ਹੈ। ਪ੍ਰੋਗਰਾਮ ਦਾ ਮੁੱਖ ਆਕਰਸ਼ਣ ‘ਵਿਰਾਸਤ-ਏ-ਹਿੰਦ-ਭਾਰਤ ਦੀ ਆਤਮਾ ਦਾ ਉਤਸਵ’ ਵਿਸ਼ੇ ’ਤੇ ਅਧਾਰਿਤ ਮਨਮੋਹਕ ਪੇਸ਼ਕਾਰੀ ਰਹੀ, ਜਿਸ ਰਾਹੀਂ ਨੰਨ੍ਹੇ ਵਿਦਿਆਰਥੀਆਂ ਨੇ ਭਾਰਤ ਦੀ ਅਮੀਰ ਸੱਭਿਆਚਾਰਕ ਵਿਰਾਸਤ, ਵਿਭਿੰਨਤਾ, ਪਰੰਪਰਾਵਾਂ ਅਤੇ ਗੌਰਵਸ਼ਾਲੀ ਪਛਾਣ ਨੂੰ ਸੁੰਦਰ ਢੰਗ ਨਾਲ ਪੇਸ਼ ਕੀਤਾ। ਉਨ੍ਹਾਂ ਦੀਆਂ ਆਕਰਸ਼ਕ ਪੇਸ਼ਕਾਰੀਆਂ ਨੇ ਭਾਰਤੀ ਸੰਸਕ੍ਰਿਤੀ ਦੇ ਵੱਖ-ਵੱਖ ਰੰਗਾਂ ਨੂੰ ਜੀਵਿਤ ਕਰ ਦਿੱਤਾ। ਮੁੱਖ ਮਹਿਮਾਨ ਡਾ. ਐੱਸ. ਕੇ. ਅਰੋੜਾ ਨੇ ਬੱਚਿਆਂ ਵਿਦਿਆਰਥੀਆਂ ਦਾ ਉਤਸ਼ਾਹ ਵਧਾਉਂਦਿਆਂ ਉਨ੍ਹਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ, ਭਾਰਤੀ ਸੰਸਕ੍ਰਿਤੀ ’ਤੇ ਮਾਣ ਕਰਨ ਅਤੇ ਆਪਣੇ ਸੰਸਕਾਰਾਂ ਤੇ ਆਦਰਸ਼ਾਂ ਨੂੰ ਜੀਵਨ ‘ਚ ਅਪਣਾਉਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪ੍ਰਿੰ: ਡਾ. ਕੁਲਵਿੰਦਰ ਸਿੰਘ ਨੇ ਹਰਜਿੰਦਰ ਸਿੰਘ ਧਾਮੀ ਨੂੰ ਛੇਵੀਂ ਵਾਰ ਪ੍ਰਧਾਨ ਬਣਨ ’ਤੇ ਦਿੱਤੀਆਂ ਸ਼ੁੱਭਕਾਮਨਾਵਾਂ ਅਗਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 57ਵੇਂ ਸਥਾਪਨਾ ਦਿਵਸ ਸਮਾਗਮ ਦੀਆਂ ਤਿਆਰੀਆਂ ਮੁਕੰਮਲ * 24 ਨੂੰ ਧਾਰਮਿਕ, ਅਕਾਦਮਿਕ ਅਤ...
Ad Position 24