ਪ੍ਰਿੰ: ਡਾ. ਕੁਲਵਿੰਦਰ ਸਿੰਘ ਨੇ ਹਰਜਿੰਦਰ ਸਿੰਘ ਧਾਮੀ ਨੂੰ ਛੇਵੀਂ ਵਾਰ ਪ੍ਰਧਾਨ ਬਣਨ ’ਤੇ ਦਿੱਤੀਆਂ ਸ਼ੁੱਭਕਾਮਨਾਵਾਂ
ਅੰਮ੍ਰਿਤਸਰ, 20 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਲਗਾਤਾਰ ਛੇਵੀਂ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਜਾਣ ’ਤੇ ਪ੍ਰਿੰਸੀਪਲ ਕੁਲਵਿੰਦਰ ਸਿੰਘ, ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਤੋਂ ਇਲਾਵਾ ਵਿਦਿਆਰਥੀਆਂ ਨੇ ਇਸ ਇਤਿਹਾਸਕ ਜਿੱਤ ’ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਸਮੁੱਚੀ ਨਵੀਂ ਚੁਣੀ ਗਈ ਟੀਮ ਨੂੰ ਸ਼ੁੱਭਕਾਮਨਾਵਾਂ ਭੇਟ ਕੀਤੀਆਂ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਚੁਣੇ ਗਏ ਹੋਰ ਅਹੁਦੇਦਾਰਾਂ ਨੂੰ ਵੀ ਮੁਬਾਰਕਬਾਦ ਦਿੰਦੇ ਹੋਏ ਪ੍ਰਿੰ: ਕੁਲਵਿੰਦਰ ਸਿੰਘ ਨੇ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਪਿਛਲੇ ਕਾਰਜਕਾਲ ਦੌਰਾਨ ਸਿੱਖ ਪੰਥ ਅਤੇ ਗੁਰੂ ਘਰਾਂ ਦੇ ਪ੍ਰਬੰਧਾਂ ਲਈ ਬਹੁਤ ਹੀ ਬਹੁਮੁੱਲੀਆਂ ਅਤੇ ਸ਼ਲਾਘਾਯੋਗ ਸੇਵਾਵਾਂ ਨਿਭਾਈਆਂ ਹਨ ਅਤੇ ਖਾਸ ਕਰਕੇ ਵਿੱਦਿਅਕ ਸੰਸਥਾਵਾਂ ਨੇ ਸਿੱਖਿਆ ਦੇ ਖੇਤਰ ਵਿਚ ਅਥਾਹ ਤਰੱਕੀ ਕੀਤੀ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਗੁਲਦਸਤਾ ਦਿੰਦੇ ਹੋਏ ਪ੍ਰਿੰ: ਡਾ. ਕੁਲਵਿੰਦਰ ਸਿੰਘ। ਤਸਵੀਰ : ਨਿਰਮਲ ਸਟੂਡੀਓ
21-11-2026