22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਪੰਜਾਬ ਦੇ ਲੋਕ 2027 ਵਿਚ ਵੱਡਾ ਬਦਲਾਅ ਕਰਨਗੇ- ਸੱਚਰ

ਮਜੀਠਾ, 22 ਨਵੰਬਰ (ਜਗਤਾਰ ਸਿੰਘ ਸਹਿਮੀ)-ਪੰਜਾਬ ਦੇ ਲੋਕ ਆ ਰਹੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਵੱਡਾ ਸਿਆਸੀ ਬਦਲਾਅ ਕਰਨ ਦੀ ਇੱਛਾ ਰੱਖਦੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਤੇ ਹਲਕਾ ਇੰਚਾਰਜ ਮਜੀਠਾ ਭਗਵੰਤ ਪਾਲ ਸਿੰਘ ਸੱਚਰ ਨੇ ਪਿੰਡ ਜੱਜੇਆਣੀ ਵਿਖੇ ਦਲਜੀਤ ਸਿੰਘ ਦੇ ਗ੍ਰਹਿ ਵਿਖੇ ਹੋਈ ਵੱਡੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 23-11-2026
ਮਜੀਠਾ, 22 ਨਵੰਬਰ (ਜਗਤਾਰ ਸਿੰਘ ਸਹਿਮੀ)-ਪੰਜਾਬ ਦੇ ਲੋਕ ਆ ਰਹੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਵੱਡਾ ਸਿਆਸੀ ਬਦਲਾਅ ਕਰਨ ਦੀ ਇੱਛਾ ਰੱਖਦੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਤੇ ਹਲਕਾ ਇੰਚਾਰਜ ਮਜੀਠਾ ਭਗਵੰਤ ਪਾਲ ਸਿੰਘ ਸੱਚਰ ਨੇ ਪਿੰਡ ਜੱਜੇਆਣੀ ਵਿਖੇ ਦਲਜੀਤ ਸਿੰਘ ਦੇ ਗ੍ਰਹਿ ਵਿਖੇ ਹੋਈ ਵੱਡੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਹਲਕਾ ਮਜੀਠਾ ਦੇ ਪਿੰਡਾਂ ਵਿਚ ਲੋਕਾਂ ਨਾਲ ਕੀਤੀਆਂ ਜਾ ਰਹੀਆਂ ਮੀਟਿੰਗਾਂ ਦੌਰਾਨ ਉਨ੍ਹਾਂ ਨੂੰ ਭਰਵਾਂ ਸਮਰਥਨ ਅਤੇ ਉਤਸ਼ਾਹਜਨਕ ਹੁੰਗਾਰਾ ਮਿਲ ਰਿਹਾ ਹੈ। ਸੱਚਰ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ, ਉਨ੍ਹਾਂ ਦੀਆਂ ਉਮੀਦਾਂ ਅਤੇ ਮੌਜੂਦਾ ਹਾਲਾਤਾਂ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਪਿੰਡ-ਪਿੰਡ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਮੀਟਿੰਗਾਂ ਵਿਚ ਲੋਕ ਖੁੱਲ੍ਹ ਕੇ ਆਪਣੇ ਵਿਚਾਰ ਰੱਖ ਰਹੇ ਹਨ ਅਤੇ ਆਪਣੇ ਇਲਾਕੇ ਦੇ ਵਿਕਾਸ ਤੇ ਭਵਿੱਖ ਨਾਲ ਜੁੜੇ ਮੁੱਦੇ ਉਠਾ ਰਹੇ ਹਨ। ਸੱਚਰ ਨੇ ਕਿਹਾ ਕਿ ਮਜੀਠਾ ਹਲਕੇ ਵਿਚ ਕਾਂਗਰਸ ਪਾਰਟੀ ਦੇ ਸੰਗਠਨ ਨੂੰ ਪਿੰਡ ਪੱਧਰ ’ਤੇ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਮੀਟਿੰਗਾਂ ਦਾ ਇਹ ਸਿਲਸਿਲਾ ਅੱਗੇ ਵੀ ਜਾਰੀ ਰਹੇਗਾ। ਇਸ ਮੌਕੇ ਦਲਜੀਤ ਸਿੰਘ, ਸੁਖਦੇਵ ਸਿੰਘ, ਜਗਜੀਤ ਸਿੰਘ, ਦਿਲਬਾਗ ਸਿੰਘ, ਝਿਰਮਿਲ ਸਿੰਘ, ਹਰਭਜਨ ਸਿੰਘ, ਹਰਪਿੰਦਰ ਸਿੰਘ, ਸੁੱਚਾ ਸਿੰਘ ਟਰਪਈ, ਮੈਡਮ ਲੀਲਾ ਵਰਮਾ, ਸੂਰਜ ਸਿੰਘ ,ਕਾਲੂ, ਸੰਗੂ, ਮਲਕੀਤ ਸਿੰਘ, ਬਲਕਾਰ ਸਿੰਘ ਅਤੇ ਪਰਗਟ ਸਿੰਘ ਸਮੇਤ ਹੋਰ ਪਤਵੰਤੇ ਸੱਜਣ ਅਤੇ ਕਾਂਗਰਸੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੈਕਰਡ ਹਾਰਟ ਕਾਨਵੈਂਟ ਸਕੂਲ ਵਿਚ 2 ਰੋਜ਼ਾ ਸਾਲਾਨਾ ਖੇਡ ਸਮਾਗਮ ਸਮਾਪਤ ਅਗਲੀ ਖ਼ਬਰ ਅਜਨਾਲਾ ਦੇ ਪਿੰਡ ਧਾਲੀਵਾਲ ਕਲੇਰ ਵਿਖੇ ਅਕਾਲੀ ਦਲ ਨੇ ਮਾਰੀ ਸਿਆਸੀ ਬਾਜ਼ੀ, ਦੋ ਦਰਜਨ ਤੋਂ ਵੱਧ ਪਰਿਵਾਰ ਪਾਰਟੀ ਵਿਚ ਸ਼ਾਮਿਲ
Ad Position 24