22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸੈਕਰਡ ਹਾਰਟ ਕਾਨਵੈਂਟ ਸਕੂਲ ਵਿਚ 2 ਰੋਜ਼ਾ ਸਾਲਾਨਾ ਖੇਡ ਸਮਾਗਮ ਸਮਾਪਤ

ਗੱਗੋਮਾਹਲ, 22 ਨਵੰਬਰ (ਬਲਵਿੰਦਰ ਸਿੰਘ ਸੰਧੂ)-ਸੈਕਰਡ ਹਾਰਟ ਕਾਨਵੈਂਟ ਸਕੂਲ ਵਿਖੇ ਦੋ ਰੋਜਾ ਸਾਲਾਨਾ ਖੇਡ ਸਮਾਗਮ ਬੜ੍ਹੇ ਉਤਸ਼ਾਹ ਜੋਸ਼ ਤੇ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ। ਸਮਾਗਮ ਸਿੰਘ ਮੁੱਖ ਮਹਿਮਾਨ ਵਜੋਂ ਸਾਂਸਦ ਗੁਰਜੀਤ ਸਿੰਘ ਔਜਲਾ ਦੇ ਭਰਾਤਾ ਸੁਖਜਿੰਦਰ ਸਿੰਘ ਸੁੱਖ ਔਜਲਾ ਪਹੁੰਚੇ ਜਦੋਂ ਕਿ ਪ੍ਰੋ.

Ad Position 21
No active advertisement
ਅਜੀਤ ਡੈਸਕ 23-11-2026
ਗੱਗੋਮਾਹਲ, 22 ਨਵੰਬਰ (ਬਲਵਿੰਦਰ ਸਿੰਘ ਸੰਧੂ)-ਸੈਕਰਡ ਹਾਰਟ ਕਾਨਵੈਂਟ ਸਕੂਲ ਵਿਖੇ ਦੋ ਰੋਜਾ ਸਾਲਾਨਾ ਖੇਡ ਸਮਾਗਮ ਬੜ੍ਹੇ ਉਤਸ਼ਾਹ ਜੋਸ਼ ਤੇ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ। ਸਮਾਗਮ ਸਿੰਘ ਮੁੱਖ ਮਹਿਮਾਨ ਵਜੋਂ ਸਾਂਸਦ ਗੁਰਜੀਤ ਸਿੰਘ ਔਜਲਾ ਦੇ ਭਰਾਤਾ ਸੁਖਜਿੰਦਰ ਸਿੰਘ ਸੁੱਖ ਔਜਲਾ ਪਹੁੰਚੇ ਜਦੋਂ ਕਿ ਪ੍ਰੋ. ਕੰਵਲਜੀਤ ਸਿੰਘ ਗੈਸਟ ਆਫ ਆਨਰ ਵਜੋਂ ਪਹੁੰਚੇ । ਸਕੂਲ ਪ੍ਰਬੰਧਕਾਂ ਤੇ ਸਟਾਫ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਵਿਦਿਆਰਥੀਆ ਵਲੋਂ ਸ਼ਾਨਦਾਰ ਮਾਰਚ ਪਾਸਟ ਪੇਸ਼ ਕੀਤਾ ਗਿਆ , 2 ਦਿਨ ਚੱਲੇ ਖੇਡ ਸਮਾਗਮ ਵਿਚ ਵਿਦਿਆਰਥੀਆਂ ਨੇ ਦੌੜਾਂ , ਰਿਲੇਅ ਰੇਸ ਤੇ ਹੋਰ ਖੇਡ ਗਤੀਵਿਧੀਆਂ ਰਾਹੀ ਆਪਣੀ ਖੇਡ, ਪ੍ਰਤਿਭਾ, ਅਨੁਸ਼ਾਸ਼ਨ ਤੇ ਟੀਮ ਭਾਵਨਾਂ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ।ਇਸ ਸਮੇਂ ਸੁੱਖ ਔਜਲਾ ਨੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕਰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜਰੂਰੀ ਹਨ । ਗੈਸਟ ਆਫ ਆਨਰ ਪ੍ਰੋ. ਕੰਵਲਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਵਿਦਿਆ ਦੇ ਨਾਲ ਨਾਲ ਖੇਡਾਂ ਵਿਚ ਹਿੱਸਾ ਲੈਣ ਤੇ ਜੀਵਨ ਵਿਚ ਮਿਹਨਤ ਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ । ਸਕੂਲ ਪ੍ਰਿੰਸੀਪਲ ਸਿਸਟਰ ਪ੍ਰਿਆ ਤਰੇਜ਼ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਸਕੂਲ ਮੈਨੇਜਰ ਸਿਸਟਰ ਪ੍ਰੈਸ , ਵਾਈਸ ਪ੍ਰਿੰਸੀਪਲ ਸਿਸਟਰ ਰੇਸ਼ਮਾ ਰੋਜ ਤੇ ਕੋਆਰਡੀਨੇਟਰ ਸਿਸਟਰ ਫਲੋਰੀਨ ਜਯੋਤੀ ਨੇ ਵੀ ਸਮਾਗਮ ਨੂੰ ਸਫਲ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਈ । ਅੰਤ ਵਿਚ ਵੱਖ-ਵੱਖ ਖੇਡ ਮੁਕਾਬਲਿਆਂ ’ਚ ਜੇਤੂ ਵਿਦਿਆਰਥੀਆਂ ਨੂੰ ਮੈਡਲ ਤੇ ਹੋਰ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ ।
Ad Position 22
No active advertisement
ਪਿਛਲੀ ਖ਼ਬਰ ਪਲਸ ਪੋਲੀਓ ਮੁਹਿੰਮ ਤਹਿਤ ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ ਅਗਲੀ ਖ਼ਬਰ ਪੰਜਾਬ ਦੇ ਲੋਕ 2027 ਵਿਚ ਵੱਡਾ ਬਦਲਾਅ ਕਰਨਗੇ- ਸੱਚਰ
Ad Position 24