22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਪਲਸ ਪੋਲੀਓ ਮੁਹਿੰਮ ਤਹਿਤ ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ

ਬਾਬਾ ਬਕਾਲਾ ਸਾਹਿਬ, 22 ਨਵੰਬਰ (ਰਾਜਨ)-ਸਿਵਲ ਸਰਜਨ ਅੰਮ੍ਰਿਤਸਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਦੇ ਐੱਸ. ਐੱਮ.

Ad Position 21
No active advertisement
ਅਜੀਤ ਡੈਸਕ 23-11-2026
ਬਾਬਾ ਬਕਾਲਾ ਸਾਹਿਬ, 22 ਨਵੰਬਰ (ਰਾਜਨ)-ਸਿਵਲ ਸਰਜਨ ਅੰਮ੍ਰਿਤਸਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਦੇ ਐੱਸ. ਐੱਮ. ਓ. ਬਾਬਾ ਬਕਾਲਾ ਸਾਹਿਬ ਡਾ. ਨੀਰਜ ਭਾਟੀਆ ਦੀ ਯੋਗ ਅਗਵਾਈ ਹੇਠ ਅੱਜ ਬਲਾਕ ਬਾਬਾ ਬਕਾਲਾ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਅਤੇ ਕਸਬਿਆਂ ਵਿਚ ਪਲਸ ਪੋਲੀਓ ਮੁਹਿੰਮ ਚਲਾਈ ਗਈ । ਇਸ ਮੁਹਿੰਮ ਤਹਿਤ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਸਿਹਤ ਵਿਭਾਗ ਵਲੋਂ ਲਗਾਏ ਗਏ ਵਿਸ਼ੇਸ਼ ਬੂਥਾਂ ’ਤੇ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ । ਮੁਹਿੰਮ ਦੀ ਸਫਲਤਾ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਮੈਡੀਕਲ ਕਮਿਸ਼ਨਰ ਡਾ. ਸਰਬਜੀਤ ਸਿੰਘ ਅਤੇ ਡਾ. ਵਰੁਣ ਜੋਸ਼ੀ ਵਲੋਂ ਬਲਾਕ ਬਾਬਾ ਬਕਾਲਾ ਦੇ ਵੱਖ-ਵੱਖ ਪੋਲੀਓ ਬੂਥਾਂ ਦਾ ਵਿਸ਼ੇਸ਼ ਨਿਰੀਖਣ ਕੀਤਾ ਗਿਆ । ਇਸ ਮੌਕੇ ਉਨ੍ਹਾਂ ਨਾਲ ਨੋਡਲ ਅਫ਼ਸਰ ਡਾ. ਜਸਪ੍ਰੀਤ ਅਤੇ ਬਲਾਕ ਐਜੂਕੇਟਰ ਮਨਦੀਪ ਕੌਰ ਵੀ ਮੌਜੂਦ ਸਨ, ਜਿਨ੍ਹਾਂ ਨੇ ਵੱਖ-ਵੱਖ ਥਾਵਾਂ ’ਤੇ ਜਾ ਕੇ ਬੂਥਾਂ ਦੀ ਕਾਰਜਪ੍ਰਣਾਲੀ ਦੀ ਜਾਂਚ ਕੀਤੀ ।
Ad Position 22
No active advertisement
ਪਿਛਲੀ ਖ਼ਬਰ ‘ ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ਦੇ ਸੀਨੀਅਰ ਆਗੂਆਂ ਵਲੋਂ ਭੋਗ ਸਮਾਗਮ ’ਤੇ ਪੁੱਜਣ ਲਈ ਅਪੀਲ ਅਗਲੀ ਖ਼ਬਰ ਸੈਕਰਡ ਹਾਰਟ ਕਾਨਵੈਂਟ ਸਕੂਲ ਵਿਚ 2 ਰੋਜ਼ਾ ਸਾਲਾਨਾ ਖੇਡ ਸਮਾਗਮ ਸਮਾਪਤ
Ad Position 24