ਈ.ਟੀ.ਟੀ. 2364 ਅਧਿਆਪਕ ਯੂਨੀਅਨ ਵਲੋਂ 29 ਨੂੰ ਗੰਭੀਰਪੁਰ ਵਿਖੇ ਰੋਸ ਧਰਨੇ ਦਾ ਐਲਾਨ
ਬਾਬਾ ਬਕਾਲਾ ਸਾਹਿਬ, 23 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਈ. ਟੀ.
ਬਾਬਾ ਬਕਾਲਾ ਸਾਹਿਬ, 23 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਈ.ਟੀ.ਟੀ. 2364 ਅਧਿਆਪਕ ਯੂਨੀਅਨ ਪੰਜਾਬ ਵਲੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ 29 ਨਵੰਬਰ, ਦਿਨ ਐਤਵਾਰ ਨੂੰ ਗੰਭੀਰਪੁਰ ਵਿਖੇ ਰੋਸ ਧਰਨਾ ਦਿੱਤਾ ਜਾ ਰਿਹਾ ਹੈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਈ.ਟੀ.ਟੀ. 2364 ਭਰਤੀ ਨੂੰ ਨੌਕਰੀ ਜੁਆਇਨ ਕੀਤਿਆਂ ਲਗਭਗ ਡੇਢ ਸਾਲ ਦਾ ਸਮਾਂ ਬੀਤ ਚੁੱਕਾ ਹੈ, ਪਰ ਇਸ ਭਰਤੀ ਦੇ ਅਧਿਆਪਕ ਅਜੇ ਵੀ ਆਪਣੇ ਘਰਾਂ ਤੋਂ 300 ਤੋਂ 400 ਕਿਲੋਮੀਟਰ ਦੂਰ ਵੱਖ-ਵੱਖ ਸਟੇਸ਼ਨਾਂ ’ਤੇ ਸੇਵਾਵਾਂ ਨਿਭਾਉਣ ਲਈ ਮਜਬੂਰ ਹਨ ।