24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਏ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਨਗਰ ਕੀਰਤਨ ਸਜਾਇਆ

ਬਾਬਾ ਬਕਾਲਾ ਸਾਹਿਬ, 23 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇਥੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਵੱਖ-ਵੱਖ ਧਾਰਮਿਕ ਜਥੇਬੰਦੀਆਂ ਅਤੇ ਨਗਰ ਦੀ ਸਮੂਹ ਸਾਧ ਸੰਗਤ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤਪ ਅਸਥਾਨ ਸ੍ਰੀ ਭੋਰਾ ਸਾਹਿਬ ਤੋਂ ਮਹਾਨ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ, ਜੋ ਕਿ ਕਥਾ ਘਰ, ਸਰੋਵਰ ਬਾਬਾ ਗੁਰਮੁਖ ਸਿੰਘ, ਗੁ: ਛਾਉਣੀ ਸਾਹਿਬ, ਗੁ: ਛੇਵੀਂ ਪਾਤਸ਼ਾਹੀ, ਗੁ: ਮਾਤਾ ਗੰਗਾ ਜੀ ਅਤੇ ਨਗਰ ਦੀ ਪਰਿਕਰਮਾ ਕਰਦਾ ਹੋਇਆ ਵਾਪਸ ਇਸੇ ਅਸਥਾਨ ’ਤੇ ਸਮਾਪਤ ਹੋਇਆ । ਦੀਵਾਨ ਹਾਲ ਵਿਖੇ ਸਾਬਕਾ ਵਿਧਾਇਕ ਜਥੇ: ਬਲਜੀਤ ਸਿੰਘ ਜਲਾਲ ਉਸਮਾ ਮੈਂਬਰ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਜਿੱਥੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ, ਉਥੇ ਨੌਜਵਾਨਾਂ ਨੂੰ ਨਸ਼ੇ ਤਿਆਗਕੇ ਗੁਰੂ ਦੇ ਲੜ ਲੱਗਣ ਦੀ ਅਪੀਲ ਕੀਤੀ ।

Ad Position 21
No active advertisement
ਜੰਡਿਆਲਾ ਗੁਰੂ ਦੇ ਪਿੰਡ ਬੰਡਾਲਾ ਵਿਖੇ ਨਗਰ ਕੀਰਤਨ ਮੌਕੇ ਨਤਮਸਤਕ ਹੁੰਦੇ ਹੋਏ ਕੈਬਨਿਟ ਮੰਤਰੀ ਡਾ. ਹਰਭਜਨ ਸਿੰਘ ਈ.ਟੀ.ਓ. ਅਤੇ ਹੋਰ। ਤਸਵੀਰ : ਪ੍ਰਮਿੰਦਰ ਸਿੰਘ ਜੋਸਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਝੀਤਾ ਕਲਾਂ ਵਿਖੇ ਸਜਾਏ ਨਗਰ ਕੀਰਤਨ ਦਾ ਦ੍ਰਿਸ਼। ਤਸਵੀਰ: ਗੁਰਦੀਪ ਸਿੰਘ ਨਾਗੀ ਪਿੰਡ ਕੋਹਾਲੀ ਦੇ ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਤੋਂ ਸਜਾਏ ਗਏ ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ। ਤਸਵੀਰ : ਧਰਵਿੰਦਰ ਸਿੰਘ ਔਲਖ 24-11-2026
ਬਾਬਾ ਬਕਾਲਾ ਸਾਹਿਬ, 23 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇਥੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਵੱਖ-ਵੱਖ ਧਾਰਮਿਕ ਜਥੇਬੰਦੀਆਂ ਅਤੇ ਨਗਰ ਦੀ ਸਮੂਹ ਸਾਧ ਸੰਗਤ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤਪ ਅਸਥਾਨ ਸ੍ਰੀ ਭੋਰਾ ਸਾਹਿਬ ਤੋਂ ਮਹਾਨ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ, ਜੋ ਕਿ ਕਥਾ ਘਰ, ਸਰੋਵਰ ਬਾਬਾ ਗੁਰਮੁਖ ਸਿੰਘ, ਗੁ: ਛਾਉਣੀ ਸਾਹਿਬ, ਗੁ: ਛੇਵੀਂ ਪਾਤਸ਼ਾਹੀ, ਗੁ: ਮਾਤਾ ਗੰਗਾ ਜੀ ਅਤੇ ਨਗਰ ਦੀ ਪਰਿਕਰਮਾ ਕਰਦਾ ਹੋਇਆ ਵਾਪਸ ਇਸੇ ਅਸਥਾਨ ’ਤੇ ਸਮਾਪਤ ਹੋਇਆ । ਦੀਵਾਨ ਹਾਲ ਵਿਖੇ ਸਾਬਕਾ ਵਿਧਾਇਕ ਜਥੇ: ਬਲਜੀਤ ਸਿੰਘ ਜਲਾਲ ਉਸਮਾ ਮੈਂਬਰ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਜਿੱਥੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ, ਉਥੇ ਨੌਜਵਾਨਾਂ ਨੂੰ ਨਸ਼ੇ ਤਿਆਗਕੇ ਗੁਰੂ ਦੇ ਲੜ ਲੱਗਣ ਦੀ ਅਪੀਲ ਕੀਤੀ । ਨਗਰ ਕੀਰਤਨ’ਚ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ 16ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਵਲੋਂ ਬਾਬਾ ਸੁੱਖਾ ਸਿੰਘ, ਬਾਬਾ ਬਲਕਾਰ ਸਿੰਘ ਨੰਬਰਦਾਰ ਕਾਰ ਸੇਵਾ ਕਿਲ੍ਹਾ ਆਨੰਦਗੜ੍ਹ ਸਾਹਿਬ, ਬਾਬਾ ਅਵਤਾਰ ਸਿੰਘ ਬੱਬੂ, ਸਾਬਕਾ ਵਿਧਾਇਕ ਜ: ਬਲਜੀਤ ਸਿੰਘ ਜਲਾਲ ਉਸਮਾ, ਬੀਬੀ ਗੁਰਵਿੰਦਰ ਕੌਰ ਜਲਾਲ ਉਸਮਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਮੈਨੇਜਰ ਭਾਈ ਨਿਸ਼ਾਨ ਸਿੰਘ ਜੱਫਰਵਾਲ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਸਾ: ਐਡੀਸ਼ਨਲ ਮੈਨੇਜਰ ਭਾਈ ਮੋਹਣ ਸਿੰਘ ਕੰਗ, ਪ੍ਰਿੰਸੀਪਲ ਦਿਲਬਾਗ ਸਿੰਘ ਮਾਨ, ਹੈੱਡਗ੍ਰੰਥੀ ਭਾਈ ਹਰਦੇਵ ਸਿੰਘ ਬੁਤਾਲਾ, ਭਾਈ ਜੱਜ ਸਿੰਘ ਪ੍ਰਚਾਰਕ, ਜਥੇਦਾਰ ਜਰਨੈਲ ਸਿੰਘ ਚੀਮਾਬਾਠ, ਕੰਵਲਜੀਤ ਸਿੰਘ ਗਗੜੇਵਾਲ, ਮਾਸਟਰ ਇਕਬਾਲ ਸਿੰਘ, ਤੇਜਿੰਦਰ ਸਿੰਘ ਅਠੌਲਾ ਸਾ: ਮੈਂਬਰ ਬਲਾਕ ਸੰਮਤੀ, ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ, ਪ੍ਰਿੰ: ਕੁਲਬੀਰ ਸਿੰਘ ਮਾਨ, ਪ੍ਰਿੰ: ਗੁਰਜੀਤ ਸਿੰਘ ਸੇਖੋਂ, ਪ੍ਰਿੰ: ਪਵਨਦੀਪ ਕੌਰ, ਸਤਿਬੀਰ ਕੌਰ, ਪ੍ਰਤਾਪ ਸਿੰਘ, ਭਾਈ ਹਰਪ੍ਰੀਤ ਸਿੰਘ ਖਾਲਸਾ, ਜਸਪ੍ਰੀਤ ਸਿੰਘ ਗੋਰਾ, ਗੁਰਜੰਟ ਸਿੰਘ ਪੱਡੇਆਣਾ, ਦਿਲਬਾਗ ਸਿੰਘ ਸ਼ੇਖ, ਅਮਰਜੀਤ ਸਿੰਘ ਅਕਾਊਟੈਂਟ, ਹਰਗੋਪਾਲ ਸਿੰਘ ਰੰਧਾਵਾ, ਜਸਵੰਤ ਸਿੰਘ ਦਿੱਲੀ, ਬਲਵਿੰਦਰ ਸਿੰਘ ਕੰਵਲ, ਮੈਂਬਰ ਅਜੀਤ ਸਿੰਘ, ਕਸ਼ਮੀਰ ਸਿੰਘ ਜੋਧਪੁਰੀ, ਜੈਵਿੰਦਰ ਸਿੰਘ ਭੁੱਲਰ, ਭੁਪਿੰਦਰ ਸਿੰਘ ਬਾਬਾ ਬਕਾਲਾ ਸਾਹਿਬ ਮੋੜ, ਜੰਗੀ ਅਗਮ ਮੋਟਰ, ਮੁਖਤਿਆਰ ਸਿੰਘ ਭੁੱਲਰ ਭਾਗੇਵਾਲੀਆ, ਕੌਂਸਲਰ ਕੁਲਵੰਤ ਸਿੰਘ ਰੰਧਾਵਾ, ਕੌਂਸਲਰ ਸੁਖਚੈਨ ਸਿੰਘ ਗਿੱਲ, ਕੌਂਸਲਰ ਕਰਮ ਸਿੰਘ, ਕੌਂਸਲਰ ਜੈਮਲ ਸਿੰਘ ਭੁੱਲਰ, ਬਖਸ਼ੀਸ਼ ਸਿੰਘ, ਚੰਨਣ ਸਿੰਘ ਗੱਗੜਭਾਣਾ, ਜਗਤਾਰ ਸਿੰਘ ਭੁੱਲਰ, ਸਤਵਿੰਦਰ ਸਿੰਘ ਧਿਆਨਪੁਰ, ਬਲਦੇਵ ਸਿੰਘ ਧਾਲੀਵਾਲ, ਜਸਬੀਰ ਸਿੰਘ ਖੱਬੇ, ਖਾਲਸਾ ਨਿਰਵੈਰ ਸਿੰਘ, ਜਸਵੰਤ ਸਿੰਘ ਦਿੱਲੀ, ਨਰਿੰਦਰ ਸਿੰਘ ਡੀ.ਪੀ. ਅਤੇ ਹੋਰ ਪ੍ਰਮੁੱਖ ਸਖਸ਼ੀਅਤਾਂ ਹਾਜ਼ਰ ਸਨ । ਨਗਰ ਕੀਰਤਨ ਵਿਚ ਵੱਖ-ਵੱਖ ਸਕੂਲਾਂ ਦੇ ਬੱਚਿਆਂ, ਸ਼ਬਦ ਕੀਰਤਨੀ ਜਥਿਆਂ ਅਤੇ ਸਮੂਹ ਸਾਧ ਸੰਗਤਾਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ ਅਤੇ ਗੁਰਬਾਣੀ ਦਾ ਜਾਪ ਕੀਤਾ । ਤਰਸਿੱਕਾ ’ਚ ਨਗਰ ਕੀਰਤਨ ਸਜਾਇਆ ਤਰਸਿੱਕਾ, (ਅਤਰ ਸਿੰਘ ਤਰਸਿੱਕਾ)-ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਮੌਕੇ ਪਿੰਡ ਤਰਸਿੱਕਾ ਦੇ ਗੁਰਦੁਆਰਾ ਸਾਹਿਬ ਲਹਿੰਦੀ ਪਤੀ ਭਿੰਡਰ ਤੋਂ ਨਗਰ ਕੀਰਤਨ ਸਜਾਇਆ ਗਿਆ । ਜਿਸ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ’ਚ ਫੁੱਲਾਂ ਨਾਲ ਸੱਜੀ ਪਾਲਕੀ ਸਾਹਿਬ ’ਚ ਸੁਸ਼ੋਭਿਤ ਸਨ । ਇਹ ਨਗਰ ਕੀਰਤਨ ਗੁਰਦੁਆਰਾ ਲਹਿੰਦੀ ਪੱਤੀ ਭਿੰਡਰ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਪੱਤੀ ਮਲੂਕ ਸਿੰਘ ,ਗੁਰਦੁਆਰਾ ਮੋੜ ਸੈਦਪੁਰ ,ਗੁਰਦੁਆਰਾ ਪੱਤੀ ਮਾਂਗਟ, ਗੁਰਦੁਆਰਾ ਪੱਤੀ ਵਟਾਲੀਆਂ ਦੀ, ਗੁਰਦੁਆਰਾ ਮਾਈ ਸੁਖੀ ਪੱਤੀ ਭਿੰਡਰ, ਗੁਰਦੁਆਰਾ ਬਾਬਾ ਜੀਵਨ ਸਿੰਘ ਪੱਤੀ ਭਿੰਡਰ ਤੋਂ ਹਾਜ਼ਰੀਆਂ ਭਰਦਾ ਹੋਇਆ ਵਾਪਸ ਲਹਿੰਦੀ ਪੱਤੀ ਗੁਰਦੁਆਰਾ ਪੱਤੀ ਭਿੰਡਰ ਵਿਖੇ ਆ ਕੇ ਸਮਾਪਤ ਹੋਇਆ। ਇਸ ਨਗਰ ਕੀਰਤਨ ’ਚ ਗੁਰਦਿਆਲ ਸਿੰਘ ਪ੍ਰਧਾਨ , ਡਿੰਪਾ ਟੇਲਰ ਤਰਸਿੱਕਾ, ਪ੍ਰਿੰ: ਬਚਿੱਤਰ ਸਿੰਘ ਤਰਸਿੱਕਾ, ਸਤਨਾਮ ਸਿੰਘ, ਡਾ. ਸ਼ਮਸ਼ੀਰ ਸਿੰਘ ਬਲਕਾਰ ਸਿੰਘ ਮੈਂਬਰ, ਕਸ਼ਮੀਰ ਸਿੰਘ, ਰਾਣਾ ਸਿੰਘ, ਕੁਲਦੀਪ ਸਿੰਘ, ਸੋਨਾ ਸਿੰਘ, ਗੁਰਜੀਤ ਸਿੰਘ ਮਾਂਗਟ, ਰਾਜਬੀਰ ਸਿੰਘ ਅਰਸ਼ ਸਿੰਘ ਬਾਬਾ ਗੁਰਜੀਤ ਸਿੰਘ ਮਾਂਗਟ ਬਾਬਾ ਬਲਵਿੰਦਰ ਸਿੰਘ ਮਾਂਗਟ ਤੇ ਗੁਰਵਿੰਦਰ ਸਿੰਘ ਆਦਿ ਸੇਵਕਾਂ ਨੇ ਹਾਜ਼ਰੀਆਂ ਭਰੀਆਂ। ਪਿੰਡ ਦੌਲ਼ੋ ਨੰਗਲ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਬਾਬਾ ਬਕਾਲਾ ਸਾਹਿਬ, 23 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਨਜ਼ਦੀਕੀ ਪਿੰਡ ਦੌਲੋ ਨੰਗਲ ਵਿਖੇ ਨਗਰ ਦੀ ਸਮੂਹ ਸਾਧ ਸੰਗਤ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ। ਇਸ ਮੌਕੇ ਸਾਹਿਬਜ਼ਾਦਾ ਬਾਬਾ ਜੋਰਾਵਰ ਸਿੰਘ ਜੀ ਸਾਹਿਬਜਾਦਾ ਬਾਬਾ ਫਤਿਹ ਸਿੰਘ ਜੀ ਗਤਕਾ ਅਖਾੜਾ (ਢਾਬਸਰ ਅਕੈਡਮੀ) ਦੌਲੋ ਨੰਗਲ ਅਤੇ ਸੰਤ ਬਾਬਾ ਝੰਡਾ ਸਿੰਘ ਪਬਲਿਕ ਹਾਈ ਸਕੂਲ ਦੇ ਵਿਦਿਆਰਥੀਆਂ ਵਲੋਂ ਬਹੁਤ ਹੀ ਸ਼ਰਧਾ ਦੇ ਭਾਵਨਾ ਦੇ ਨਾਲ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਵਿਚ ਹਾਜ਼ਰੀਆਂ ਭਰੀਆਂ ਗਈਆਂ। ਢਾਬਸਰ ਅਕੈਡਮੀ ਦੀ ਗਤਕਾ ਅਖਾੜਾ ਟੀਮ ਨੇ ਬਹੁਤ ਉਤਸ਼ਾਹ ਅਤੇ ਜਾਹੋ ਜਲਾਲ ਨਾਲ ਗਤਕੇ ਦੀ ਪ੍ਰਦਰਸ਼ਨੀ ਕੀਤੀ । ਇਹ ਗਤਕਾ ਅਖਾੜਾ ਪਿਛਲੇ ਦੋ ਸਾਲਾਂ ਤੋਂ ਅਕੈਡਮੀ ਵਿਖੇ ਚੱਲ ਰਿਹਾ ਹੈ। ਇਸ ਦੌਰਾਨ ਮੁੱਖ ਸੇਵਾਦਾਰ ਬਾਬਾ ਜਸਵੰਤ ਸਿੰਘ ਨੇ ਬੇਨਤੀ ਕੀਤੀ ਕਿ ਸੰਗਤ ਵੱਧ ਤੋਂ ਵੱਧ ਆਪਣੇ ਬੱਚਿਆਂ ਨੂੰ ਢਾਬਸਰ ਅਕੈਡਮੀ ਵਿਖੇ ਭੇਜ ਕੇ ਗਤਕਾ ਦੀ ਫਰੀ ਸਿਖਲਾਈ ਦਿਵਾਉਣ। ਇਸ ਮੌਕੇ ਗਤਕਾ ੳੇਸਤਾਦ ਸੁਮਿੱਤਰਪਾਲ ਸਿੰਘ, ਮੈਨੇਜਿੰਗ ਡਾਇਰੈਕਟਰ ਗੁਰਪ੍ਰੀਤ ਸਿੰਘ, ਸਕੂਲ ਇੰਚਾਰਜ ਮੈਡਮ ਅੰਮ੍ਰਿਤਪਾਲ ਕੌਰ, ਦਸ਼ਮੇਸ਼ ਗੁਰਮਤਿ ਸੰਗਤਿ ਅਕੈਡਮੀ ਦੌਲੋ ਨੰਗਲ ਦੇ ਮੁਖੀ ਭਾਈ ਜੁਗਰਾਜ ਸਿੰਘ, ਭਾਈ ਮੁਖਤਾਰ ਸਿੰਘ, ਭਾਈ ਗੁਰਪ੍ਰੀਤ ਸਿੰਘ ਐਮ.ਡੀ, ਭਾਈ ਰਾਮ ਸਿੰਘ, ਭਾਈ ਜਗਤਾਰ ਸਿੰਘ, ਪ੍ਰਿੰ: ਕਵਲਜੀਤ ਕੌਰ, ਭਾਈ ਹਰਵਿੰਦਰ ਸਿੰਘ, ਭਾਈ ਧਰਮਿੰਦਰ ਸਿੰਘ, ਭਾਈ ਜਸਵਿੰਦਰ ਸਿੰਘ, ਭਾਈ ਸਤਨਾਮ ਸਿੰਘ, ਭਾਈ ਜਗੀਰ ਸਿੰਘ, ਭਾਈ ਦਿਲਮੋਹਿਤ ਸਿੰਘ, ਡਾ: ਭੁਪਿੰਦਰ ਸਿੰਘ ਕੰਮੋਕੇ, ਭਾਈ ਹਰਪ੍ਰੀਤ ਸਿੰਘ, ਅਤੇ ਹੋਰ ਸੰਗਤਾਂ ਨੇ ਹਾਜਰੀ ਭਰੀ। ਪਿੰਡ ਬੰਡਾਲਾ ਵਿਖੇ ਸਜਾਇਆ ਵਿਸ਼ਾਲ ਨਗਰ ਕੀਰਤਨ ਜੰਡਿਆਲਾ ਗੁਰੂ, (ਪਰਮਿੰਦਰ ਸਿੰਘ ਜੋਸਨ, ਅੰਮ੍ਰਿਤਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ, ਪਿੰਡ ਬੰਡਾਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਛਤਰ ਛਾਇਆ ਅਤੇ ਪੰਜਾਬ ਪਿਆਰਿਆਂ ਦੀ ਅਗਵਾਈ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਡਾ. ਹਰਭਜਨ ਸਿੰਘ ਈ.ਟੀ.ਓ. ਨੇ ਨਗਰ ਕੀਰਤਨ ਵਿਚ ਸ਼ਮੂਲੀਅਤ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ । ਨਗਰ ਕੀਰਤਨ ਦੌਰਾਨ ਸੰਗਤਾਂ ਵਲੋਂ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਗਿਆ ਅਤੇ ਪੂਰੇ ਪਿੰਡ ਵਿਚ ਸ਼ਰਧਾ ਤੇ ਉਤਸ਼ਾਹ ਦਾ ਮਾਹੌਲ ਬਣਿਆ ਰਿਹਾ। ਇਸ ਮੌਕੇ ਅਮਰੀਕ ਬਾਠ, ਸਰਪੰਚ ਪਰਮਜੀਤ ਸਿੰਘ ਨਿਸ਼ਾਨ, ਐਸ.ਸੀ. ਵਿੰਗ ਦੇ ਪ੍ਰਧਾਨ ਜਗੀਰ ਸਿੰਘ ਬੰਡਾਲਾ, ਮਲਕੀਤ ਸਿੰਘ ਚੇਅਰਮੈਨ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਤਨਾਮ ਸਿੰਘ, ਡਾ. ਤਰਸੇਮ ਸਿੰਘ ਬੰਡਾਲਾ, ਮੈਂਬਰ ਤੇਜਪਾਲ ਸਿੰਘ, ਸੰਤੋਖ ਸਿੰਘ, ਅਮਰਜੀਤ ਅੰਬਾ, ਗੁਰਪ੍ਰੀਤ ਗੋਰਾ ਅਤੇ ਬਾਬਾ ਅਜੀਤ ਸਿੰਘ ਜੀ ਮੁੱਖ ਸੇਵਾਦਾਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਝੀਤਾ ਕਲਾਂ ਵਿਖੇ ਨਗਰ ਕੀਰਤਨ ਸਜਾਇਆ ਮਾਨਾਂਵਾਲਾ, ਨਵੰਬਰ (ਗੁਰਦੀਪ ਸਿੰਘ ਨਾਗੀ)-ਪਿੰਡ ਝੀਤਾ ਕਲਾਂ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸਮੂਹ ਨਗਰ ਨਿਵਾਸੀਆਂ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਭਾਈ ਜਵੇਰ, ਝੀਤਾ ਕਲਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜੋ ਗੁਰਦੁਆਰਾ ਪੱਤੀ ਫੂਲਿਆ ਤੋਂ ਆਰੰਭ ਹੋਇਆ ਅਤੇ ਗੁਰਦੁਆਰਾ ਪੱਤੀ ਗਾਜੀ ਕੀ, ਗੁਰਦੁਆਰਾ ਬਾਬਾ ਜੀਵਨ ਸਿੰਘ, ਗੁਰਦੁਆਰਾ ਭਾਈ ਜਵੇਰ, ਗੁਰਦੁਆਰਾ ਮਾਈ ਬੁਰਜੀ, ਪਿੰਡ ਭਗਤੂਪੁਰਾ, ਡੇਰਾ ਬਾਬਾ ਸੇਵਾ ਦਾਸ, ਪਿੰਡ ਰਾਮਪੁਰਾ, ਗੁਰਦੁਆਰਾ ਬਾਬਾ ਭੂਰੇ ਵਾਲਾ ਆਦਿ ਵੱਖ-ਵੱਖ ਪੜਾਅ ਕਰਦਾ ਹੋਇਆ ਗੁਰਦੁਆਰਾ ਪੱਤੀ ਫੂਲਿਆਂ ਕੀ ਵਿਖੇ ਸਮਾਪਤ ਹੋਇਆ। ਨਗਰ ਕੀਰਤਨ ਦੌਰਾਨ ਸਰਪੰਚ ਸੁਖਵਿੰਦਰ ਕੌਰ ਪਤਨੀ ਮੱਸਾ ਸਿੰਘ, ਜਤਿੰਦਰ ਸਿੰਘ ਰਾਜੂ, ਬਲਾਕ ਪ੍ਰਧਾਨ ਹਰਦੇਵ ਸਿੰਘ ਝੀਤਾ, ਹਰਪਾਲ ਸਿੰਘ, ਅਮਰੀਕ ਸਿੰਘ, ਕੁਲਦੀਪ ਸਿੰਘ, ਮੁਖਤਾਰ ਸਿੰਘ, ਰਣਜੀਤ ਸਿੰਘ ਰਾਣਾ, ਪਰਮਜੀਤ ਸਿੰਘ, ਸੁਰਿੰਦਰ ਸਿੰਘ ਬਾਊ, ਗੁਰਵਿੰਦਰ ਸਿੰਘ ਬੱਬੂ, ਹਰਜਿੰਦਰ ਸਿੰਘ ਪ੍ਰਧਾਨ, ਕੁਲਬੀਰ ਸਿੰਘ ਸਾਬਕਾ ਸਰਪੰਚ, ਗੁਰਪੰਥ ਸਿੰਘ, ਸਰਵਨ ਸਿੰਘ, ਡਾ. ਸੁਖਵਿੰਦਰ ਸਿੰਘ, ਸੈਕਟਰੀ ਗਹਿਲ ਸਿੰਘ, ਬਲਵਿੰਦਰ ਸਿੰਘ, ਹਰਨਾਮ ਸਿੰਘ, ਗੁਰਵਿੰਦਰ ਸਿੰਘ ਬਾਬਾ, ਪ੍ਰਗਟ ਸਿੰਘ, ਸੁਖਦੇਵ ਸਿੰਘ, ਕੁਲਵੰਤ ਸਿੰਘ, ਬਲਦੇਵ ਸਿੰਘ ਦੋਧੀ, ਬਸੰਤ ਸਿੰਘ, ਹਰਦੀਪ ਸਿੰਘ, ਗੁਰਸੇਵਕ ਸਿੰਘ ਆਦਿ ਨੇ ਵੱਖ-ਵੱਖ ਸੇਵਾਵਾਂ ਨਿਭਾਈਆਂ। ਕੋਹਾਲੀ ਵਿਖੇ ਨਗਰ ਕੀਰਤਨ ਸਜਾਇਆ ਰਾਮ ਤੀਰਥ, (ਧਰਵਿੰਦਰ ਸਿੰਘ ਔਲਖ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਪਿੰਡ ਕੋਹਾਲੀ ਦੇ ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਆਰੰਭ ਹੋਏ ਨਗਰ ਕੀਰਤਨ ਦਾ ਪਿੰਡ ਦੇ ਵੱਖ-ਵੱਖ ਧਾਰਮਿਕ ਸਥਾਨਾਂ ਵਿਖੇ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਅਤੇ ਸ਼ਰਧਾ ਭਾਵਨਾ ਨਾਲ ਭਰਪੂਰ ਸਵਾਗਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੁਲਵਿੰਦਰ ਸਿੰਘ, ਬਾਬਾ ਜਸਬੀਰ ਸਿੰਘ ਕੋਹਾਲੀ, ਸਾਬਕਾ ਸਰਪੰਚ ਲਖਬੀਰ ਸਿੰਘ ਕੋਹਾਲੀ, ਜਥੇਦਾਰ ਅੰਮ੍ਰਿਤਪਾਲ ਸਿੰਘ, ਸੂਰਤਾ ਸਿੰਘ, ਗਿਆਨੀ ਜਗਤਾਰ ਸਿੰਘ ਗ੍ਰੰਥੀ, ਭਾਈ ਵੀਰ ਸਿੰਘ, ਭਾਈ ਮੇਜਰ ਸਿੰਘ, ਭਾਈ ਪਵਿੱਤਰ ਸਿੰਘ, ਭਾਈ ਸਕੱਤਰ ਸਿੰਘ ਅਤੇ ਕੁਲਵੰਤ ਸਿੰਘ ਮੈਂਬਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਟੌਂਗ ਵਲੋਂ ਮਾਵਾਂ-ਧੀਆਂ ਸਤਿਕਾਰ ਸਕੀਮ ਸੰਬੰਧੀ ‘ਸਖੀਆਂ’ ਨਾਲ ਮੀਟਿੰਗ ਅਗਲੀ ਖ਼ਬਰ ਸਠਿਆਲਾ ਵਿਖੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਸੰਬੰਧੀ ਕੈਂਪ
Ad Position 24