ਹਥਿਆਰਬੰਦ ਲੁਟੇਰਿਆਂ ਵਲੋਂ ਗੁ. ਗੁਰੂ ਕਾ ਬਾਗ ਦੀ ਕੰਟੀਨ ਨੂੰ ਨਿਸ਼ਾਨਾ ਬਣਾ ਕੇ 5 ਹਜ਼ਾਰ ਰੁਪਏ ਦੀ ਲੁੱਟ
ਜਗਦੇਵ ਕਲਾਂ, 23 ਨਵੰਬਰ (ਸ਼ਰਨਜੀਤ ਸਿੰਘ ਗਿੱਲ)-ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਪੁਲਿਸ ਥਾਣਾ ਝੰਡੇਰ ਦੇ ਇਲਾਕੇ ਗੁਰੂ ਕਾ ਬਾਗ (ਪਿੰਡ ਘੁੱਕੇਵਾਲੀ) ਵਿਖੇ ਬੀਤੀ ਸ਼ਾਮ ਤਿੰਨ ਅਣਪਛਾਤੇ ਨਕਾਬਪੋਸ਼ ਲੁਟੇਰਿਆਂ ਵਲੋਂ ਹਥਿਆਰ ਦਿਖਾ ਕੇ ਗੁਰਦੁਆਰਾ ਸਾਹਿਬ ਗੁਰੂ ਕਾ ਬਾਗ ਦੀ ਕੰਟੀਨ (ਗਿੱਲ ਸਵੀਟਸ) ਤੋਂ ਪੰਜ ਹਜ਼ਾਰ ਰੁਪਏ ਦੀ ਨਕਦੀ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਲੁਟੇਰਿਆਂ ਨੇ ਇਸ ਦੌਰਾਨ ਦੁਕਾਨ ’ਤੇ ਮੌਜੂਦ ਇਕ ਗਾਹਕ ਨੂੰ ਵੀ ਨਿਸ਼ਾਨਾ ਬਣਾਉਂਦਿਆਂ ਉਸ ਕੋਲੋਂ 300 ਰੁਪਏ ਖੋਹ ਲਏ ਅਤੇ ਮੌਕੇ ਤੋਂ ਫ਼ਰਾਰ ਹੋ ਗਏ।
ਜਗਦੇਵ ਕਲਾਂ, 23 ਨਵੰਬਰ (ਸ਼ਰਨਜੀਤ ਸਿੰਘ ਗਿੱਲ)-ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਪੁਲਿਸ ਥਾਣਾ ਝੰਡੇਰ ਦੇ ਇਲਾਕੇ ਗੁਰੂ ਕਾ ਬਾਗ (ਪਿੰਡ ਘੁੱਕੇਵਾਲੀ) ਵਿਖੇ ਬੀਤੀ ਸ਼ਾਮ ਤਿੰਨ ਅਣਪਛਾਤੇ ਨਕਾਬਪੋਸ਼ ਲੁਟੇਰਿਆਂ ਵਲੋਂ ਹਥਿਆਰ ਦਿਖਾ ਕੇ ਗੁਰਦੁਆਰਾ ਸਾਹਿਬ ਗੁਰੂ ਕਾ ਬਾਗ ਦੀ ਕੰਟੀਨ (ਗਿੱਲ ਸਵੀਟਸ) ਤੋਂ ਪੰਜ ਹਜ਼ਾਰ ਰੁਪਏ ਦੀ ਨਕਦੀ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਲੁਟੇਰਿਆਂ ਨੇ ਇਸ ਦੌਰਾਨ ਦੁਕਾਨ ’ਤੇ ਮੌਜੂਦ ਇਕ ਗਾਹਕ ਨੂੰ ਵੀ ਨਿਸ਼ਾਨਾ ਬਣਾਉਂਦਿਆਂ ਉਸ ਕੋਲੋਂ 300 ਰੁਪਏ ਖੋਹ ਲਏ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦੁਕਾਨ ਦੇ ਮਾਲਕ ਗੁਰਜੀਤ ਸਿੰਘ ਵਾਸੀ ਜਗਦੇਵ ਕਲਾਂ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਗੁਰੂ ਕਾ ਬਾਗ ਦੇ ਬਾਹਰਵਾਰ ਮੁੱਖ ਸੜਕ ’ਤੇ ਸਥਿਤ ਗੁਰਦੁਆਰਾ ਸਾਹਿਬ ਦੀ ਕੰਟੀਨ (ਗਿੱਲ ਸਵੀਟਸ) ਵਿਖੇ ਉਹ ਰੋਜ਼ਾਨਾ ਦੀ ਤਰ੍ਹਾਂ ਦੁਕਾਨ ’ਤੇ ਮੌਜੂਦ ਸਨ। ਬੀਤੀ ਸ਼ਾਮ ਕਰੀਬ 6:45 ਵਜੇ ਕਾਲੇ ਰੰਗ ਦੀ ਸਵਿਫਟ ਕਾਰ ’ਤੇ ਸਵਾਰ ਹੋ ਕੇ ਤਿੰਨ ਨਕਾਬਪੋਸ਼ ਵਿਅਕਤੀ ਦੁਕਾਨ ’ਤੇ ਪਹੁੰਚੇ। ਉਨ੍ਹਾਂ ਨੇ ਹਥਿਆਰਾਂ ਦਾ ਡਰ ਦਿਖਾ ਕੇ ਉਨ੍ਹਾਂ ਕੋਲੋਂ ਪੰਜ ਹਜ਼ਾਰ ਰੁਪਏ ਦੀ ਨਕਦੀ ਖੋਹ ਲਈ। ਇਸ ਤੋਂ ਇਲਾਵਾ ਦੁਕਾਨ ’ਤੇ ਖੜ੍ਹੇ ਇਕ ਗਾਹਕ ਕੋਲੋਂ ਵੀ 300 ਰੁਪਏ ਦੀ ਨਕਦੀ ਲੁੱਟ ਲਈ ਅਤੇ ਕਾਰ ਸਮੇਤ ਉੱਥੋਂ ਫ਼ਰਾਰ ਹੋ ਗਏ। ਦੁਕਾਨ ਮਾਲਕ ਅਨੁਸਾਰ ਇਸ ਘਟਨਾ ਸਬੰਧੀ ਪੁਲਿਸ ਥਾਣਾ ਝੰਡੇਰ ਵਿਖੇ ਸੂਚਨਾ ਦੇ ਦਿੱਤੀ ਗਈ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਲੁਟੇਰਿਆਂ ਦੀ ਪਛਾਣ ਕਰਨ ਲਈ ਘਟਨਾ ਨਾਲ ਸੰਬੰਧਿਤ ਤੱਥਾਂ ਦੀ ਪੜਤਾਲ ਕੀਤੀ ਜਾ ਰਹੀ ਹੈ ਅਤੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ।