23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦੀ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਮੌਕੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ

ਰਈਆ/ਤਰਨ ਤਾਰਨ/ਅੰਮ੍ਰਿਤਸਰ, 23 ਨਵੰਬਰ (ਹਰਿੰਦਰ ਸਿੰਘ, ਸੁਰਿੰਦਰਪਾਲ ਸਿੰਘ ਵਰਪਾਲ, ਸ਼ਰਨਬੀਰ ਸਿੰਘ ਕੰਗ)-ਹਲਕਾ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਸਵ: ਦਾਦੀ ਮਾਤਾ ਚਰਨ ਕੌਰ, ਜੋ ਪਿਛਲੇ ਦਿਨੀਂ ਸੱਚਖੰਡ ਜਾ ਬਿਰਾਜੇ ਸਨ, ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਪਰਿਵਾਰ ਵਲੋਂ ਆਰੰਭ ਕੀਤੇ ਗਏ ਸਹਿਜ ਪਾਠ ਦੇ ਭੋਗ ਸ਼ਰਧਾ ਅਤੇ ਸਤਿਕਾਰ ਨਾਲ ਉਨ੍ਹਾਂ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਸਥਿਤ ਗੁਰਦੁਆਰਾ ਬਾਬਾ ਕਾਲਾ ਮੇਹਰ ਵਿਖੇ ਪਾਏ ਗਏ। ਭੋਗ ਉਪਰੰਤ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਾਰਜ ਸਿੰਘ ਦੇ ਜਥੇ ਵਲੋਂ ਵੈਰਾਗਮਈ ਗੁਰਬਾਣੀ ਕੀਰਤਨ ਕੀਤਾ ਗਿਆ, ਜਦਕਿ ਸ੍ਰੀ ਗੋਇੰਦਵਾਲ ਸਾਹਿਬ ਤੋਂ ਗਿਆਨੀ ਦਵਿੰਦਰ ਸਿੰਘ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ।

Ad Position 21
No active advertisement
ਸ਼ਰਧਾਂਜਲੀ ਸਮਾਗਮ ਮੌਕੇ ਪਹੁੰਚੇ ਵੱਖ ਵੱਖ ਪਾਰਟੀਆਂ ਦੇ ਪ੍ਰਮੁੱਖ ਆਗੂ ਅਤੇ ਸੰਗਤਾਂ। ਤਸਵੀਰ: ਲਵਲੀ, ਕੰਗ 24-11-2026
ਰਈਆ/ਤਰਨ ਤਾਰਨ/ਅੰਮ੍ਰਿਤਸਰ, 23 ਨਵੰਬਰ (ਹਰਿੰਦਰ ਸਿੰਘ, ਸੁਰਿੰਦਰਪਾਲ ਸਿੰਘ ਵਰਪਾਲ, ਸ਼ਰਨਬੀਰ ਸਿੰਘ ਕੰਗ)-ਹਲਕਾ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਸਵ: ਦਾਦੀ ਮਾਤਾ ਚਰਨ ਕੌਰ, ਜੋ ਪਿਛਲੇ ਦਿਨੀਂ ਸੱਚਖੰਡ ਜਾ ਬਿਰਾਜੇ ਸਨ, ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਪਰਿਵਾਰ ਵਲੋਂ ਆਰੰਭ ਕੀਤੇ ਗਏ ਸਹਿਜ ਪਾਠ ਦੇ ਭੋਗ ਸ਼ਰਧਾ ਅਤੇ ਸਤਿਕਾਰ ਨਾਲ ਉਨ੍ਹਾਂ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਸਥਿਤ ਗੁਰਦੁਆਰਾ ਬਾਬਾ ਕਾਲਾ ਮੇਹਰ ਵਿਖੇ ਪਾਏ ਗਏ। ਭੋਗ ਉਪਰੰਤ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਾਰਜ ਸਿੰਘ ਦੇ ਜਥੇ ਵਲੋਂ ਵੈਰਾਗਮਈ ਗੁਰਬਾਣੀ ਕੀਰਤਨ ਕੀਤਾ ਗਿਆ, ਜਦਕਿ ਸ੍ਰੀ ਗੋਇੰਦਵਾਲ ਸਾਹਿਬ ਤੋਂ ਗਿਆਨੀ ਦਵਿੰਦਰ ਸਿੰਘ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਇਸ ਮੌਕੇ ਬਠਿੰਡਾ ਜੇਲ੍ਹ ਵਿਚ ਨਜ਼ਰਬੰਦ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਅਤੇ ਭਰਾ ਸੁਖਮਨਜੀਤ ਸਿੰਘ ਵੀ ਕੁਝ ਘੰਟਿਆਂ ਦੀ ਪੈਰੋਲ ’ਤੇ ਇਸ ਸਮਾਗਮ ਵਿਚ ਸ਼ਾਮਿਲ ਹੋਏ। ਮਾਤਾ ਚਰਨ ਕੌਰ ਜੀ ਦੇ ਸ਼ਰਧਾਂਜਲੀ ਸਮਾਗਮ ਮੌਕੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਸਿੱਖ ਬੁੱਧੀਜੀਵੀ ਬਾਪੂ ਅਜਮੇਰ ਸਿੰਘ ਨੇ ਕਿਹਾ ਕਿ ਸਾਨੂੰ ਨਿੱਜ ਛੱਡ ਕੇ ਪੰਥ ਤੇ ਪੰਜਾਬ ਦੀ ਗੱਲ ਕਰਨੀ ਪਵੇਗੀ ਅਤੇ ਪਿਛਲੀਆਂ ਪੰਥਕ ਸਰਕਾਰਾਂ ਦੀਆਂ ਗਲਤੀਆਂ ਨੂੰ ਦੁਹਰਾਉਣ ਤੋਂ ਬਚਣਾ ਪਵੇਗਾ। ਪੂਰੀ ਦੁਨੀਆਂ ਨੇ ਦੇਖਿਆ ਹੈ ਕਿ ਬੀਤੇ ਦਿਨੀਂ ਪੈਰੋਲ ’ਤੇ ਆਏ ਭਾਈ ਅੰਮ੍ਰਿਤਪਾਲ ਸਿੰਘ ਨੂੰ ਲੋਕਾਂ ਨੇ ਬਹੁਤ ਪਿਆਰ ਦਿੱਤਾ ਹੈ ਅਤੇ ਹੁਣ ਸਾਨੂੰ ਸਭ ਨੂੰ ਇਸ ਪਿਆਰ ਦੀ ਲਾਜ ਰੱਖਣੀ ਚਾਹੀਦੀ ਹੈ। ਦਬਾਅ ਪਾ ਕੇ ਕਿਸੇ ਵੀ ਇਨਸਾਨ ਨੂੰ ਉਸ ਵਲੋਂ ਕੀਤੇ ਜਾ ਰਹੇ ਚੰਗੇ ਕੰਮਾਂ ਤੋਂ ਰੋਕਿਆ ਨਹੀਂ ਜਾ ਸਕਦਾ। ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਮਾਤਾ ਚਰਨ ਕੌਰ ਵਲੋਂ ਦਿੱਤੀ ਗਈ ਚੰਗੀ ਸੇਧ ਅਤੇ ਸੰਸਕਾਰਾਂ ਸਦਕਾ ਹੀ ਉਨ੍ਹਾਂ ਦਾ ਪੋਤਰਾ ਅੰਮ੍ਰਿਤਪਾਲ ਸਿੰਘ ਪੰਥ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਬੇਮਿਸਾਲ ਕਾਰਜ ਕਰ ਰਿਹਾ ਹੈ, ਜਿਸ ਵਿਚ ਉਨ੍ਹਾਂ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣ ਅਤੇ ਨੌਜਵਾਨਾਂ ਨੂੰ ਆਪਣੇ ਵਿਰਸੇ ਨਾਲ ਜੋੜ ਕੇ ਲਾਮਬੰਦ ਕਰਨ ਲਈ ਦਿਨ-ਰਾਤ ਇਕ ਕੀਤਾ, ਪਰ ਅਫ਼ਸੋਸ ਦੀ ਗੱਲ ਹੈ ਕਿ ਸਮੇਂ ਦੀ ਸਰਕਾਰ ਨੇ ਪੰਜਾਬ ਦੇ ਹੱਕਾਂ ਦੀ ਆਵਾਜ਼ ਦਬਾਉਣ ਲਈ ਉਨ੍ਹਾਂ ਨੂੰ ਝੂਠੇ ਕੇਸਾਂ ਵਿਚ ਫਸਾ ਕੇ ਜੇਲ੍ਹਾਂ ਵਿਚ ਡੱਕ ਦਿੱਤਾ। ਇਯਾਲੀ ਨੇ ਸਮੁੱਚੇ ਪੰਜਾਬੀਆਂ ਅਤੇ ਦੇਸ਼-ਵਿਦੇਸ਼ ਵਿਚ ਵਸਦੀ ਸੰਗਤ ਦਾ ਤਹਿ ਦਿਲੋਂ ਧੰਨਵਾਦ ਕਰਦੇ ਹੋਏ ਕਿਹਾ ਕਿ ਸਮੁੱਚੇ ਪੰਥ ਅਤੇ ਕੌਮ ਨੂੰ ਇਸ ਪਰਿਵਾਰ ਤੋਂ ਬਹੁਤ ਵੱਡੀਆਂ ਉਮੀਦਾਂ ਹਨ, ਜਿਸ ਲਈ ਸਾਰੇ ਰਲ-ਮਿਲ ਕੇ ਇਕਜੁੱਟ ਹੋਈਏ ਅਤੇ ਭਾਈ ਅੰਮ੍ਰਿਤਪਾਲ ਸਿੰਘ ਵਲੋਂ ਨਸ਼ਿਆਂ ਖ਼ਿਲਾਫ਼ ਅਤੇ ਪੰਜਾਬ ਦੀ ਬਿਹਤਰੀ ਲਈ ਵਿੱਢੇ ਗਏ ਇਸ ਮਿਸ਼ਨ ਨੂੰ ਸਫ਼ਲ ਬਣਾਈਏ। ਇਕਬਾਲ ਸਿੰਘ ਝੂੰਦਾ ਨੇ ਕਿਹਾ ਕਿ ਅਦਾਲਤੀ ਪਾਬੰਦੀਆਂ ਕਾਰਨ ਭਾਈ ਅੰਮ੍ਰਿਤਪਾਲ ਸਿੰਘ ਭਾਵੇਂ ਬੋਲ ਨਹੀਂ ਸਕੇ, ਪਰ ਉਨ੍ਹਾਂ ਦੀ ਇਹ ਚੁੱਪ ਵੀ ਸਿੱਖ ਕੌਮ ਅਤੇ ਪੰਜਾਬੀਆਂ ਨੂੰ ਇਕ ਬਹੁਤ ਵੱਡਾ ਸੁਨੇਹਾ ਦੇ ਗਈ ਹੈ। ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਸੱਚ ਦੀ ਲੜਾਈ ਵਿਚ ਔਕੜਾਂ ਬਹੁਤ ਆਉਂਦੀਆਂ ਹਨ, ਪਰ ਮਾਤਾ ਚਰਨ ਕੌਰ ਦੇ ਦਿੱਤੇ ਚੰਗੇ ਸੰਸਕਾਰਾਂ ਕਾਰਨ ਭਾਈ ਅੰਮ੍ਰਿਤਪਾਲ ਸਿੰਘ ਵਰਗੇ ਯੋਧੇ ਸਰਕਾਰੀ ਜਬਰ ਤੋਂ ਨਹੀਂ ਡਰਦੇ। ਫ਼ਰੀਦਕੋਟ ਤੋਂ ਲੋਕ ਸਭਾ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਨੇ ਕਿਹਾ ਕਿ ਮਾਤਾ ਵਲੋਂ ਦਿੱਤੀਆਂ ਸਿੱਖਿਆਵਾਂ ਦੀ ਝਲਕ ਅੱਜ ਅੰਮ੍ਰਿਤਪਾਲ ਸਿੰਘ ਵਿਚ ਸਾਫ਼ ਦਿਖਾਈ ਦਿੰਦੀ ਹੈ। ਭਾਈ ਸੁਖਵਿੰਦਰ ਸਿੰਘ ਅਗਵਾਨ ਨੇ ਨਸ਼ਿਆਂ ਖ਼ਿਲਾਫ਼ ਮੁਹਿੰਮ ਅਤੇ ‘ਖ਼ਾਲਸਾ ਵਹੀਰ’ ਨੂੰ ਮੁੜ ਸਰਗਰਮ ਕਰਨ ਅਤੇ ਧਰਮ ਪ੍ਰਚਾਰ ਤੇਜ਼ ਕਰਨ ਦਾ ਸੱਦਾ ਦਿੱਤਾ। ਸਮਾਗਮ ਦੇ ਅੰਤ ਵਿਚ ਮਾਤਾ ਚਰਨ ਕੌਰ ਦੇ ਸਪੁੱਤਰ ਬਾਪੂ ਤਰਸੇਮ ਸਿੰਘ ਨੇ ਸਮੁੱਚੇ ਪਰਿਵਾਰ, ਭਾਈ ਅੰਮ੍ਰਿਤਪਾਲ ਸਿੰਘ ਅਤੇ ਚਾਚਾ ਹਰਜੀਤ ਸਿੰਘ ਵਲੋਂ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਵਲੋਂ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ‘ਖ਼ਾਲਸਾ ਵਹੀਰ’ ਸ਼ੁਰੂ ਕੀਤੀ ਅਤੇ ਨਸ਼ਿਆਂ ਖ਼ਿਲਾਫ਼ ਮੁਹਿੰਮ ਆਰੰਭੀ, ਜੋ ਸਰਕਾਰਾਂ ਨੂੰ ਠੀਕ ਨਹੀਂ ਲੱਗੀ। ਬਾਪੂ ਤਰਸੇਮ ਸਿੰਘ ਨੇ ਆਈ ਹੋਈ ਸੰਗਤ ਦਾ ਪਰਿਵਾਰ ਵਲੋਂ ਧੰਨਵਾਦ ਕੀਤਾ। ਇਸ ਮੌਕੇ ਮੰਡੋਲੀ ਜੇਲ੍ਹ ਵਿਚ ਨਜ਼ਰਬੰਦ ਭਾਈ ਜਗਤਾਰ ਸਿੰਘ ਹਵਾਰਾ ਦਾ ਲਿਖਤੀ ਸ਼ੋਕ ਸੰਦੇਸ਼ ਲਿਆਂਦਾ ਗਿਆ, ਜਿਸ ਨੂੰ ਭਾਈ ਬਲਜੀਤ ਸਿੰਘ ਖ਼ਾਲਸਾ ਨੇ ਸੰਗਤ ਦੀ ਹਾਜ਼ਰੀ ਵਿਚ ਪੜ੍ਹ ਕੇ ਸੁਣਾਇਆ। ਇਸ ਤੋਂ ਇਲਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਵਲੋਂ ਅਤੇ ਜਥੇ. ਬਲਬੀਰ ਸਿੰਘ ਕਾਰ ਸੇਵਾ ਵਾਲਿਆਂ ਵਲੋਂ ਵੀ ਇਕ ਲਿਖਤੀ ਸ਼ੋਕ ਸੰਦੇਸ਼ ਭੇਜਿਆ ਗਿਆ। ਇਸ ਮੌਕੇ ਸ਼ਿਵਚਰਨ ਸਿੰਘ ਭੰਗੂ ਹਲਕਾ ਇੰਚਾਰਜ ਖਰੜ, ਕਰਨਬੀਰ ਸਿੰਘ ਗੁਰਾਇਆ, ਇਕਬਾਲ ਸਿੰਘ ਸੰਧੂ, ਅਮਰਜੀਤ ਸਿੰਘ ਵਨਚੜੀ, ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਪ੍ਰਗਟ ਸਿੰਘ ਸੰਧੂ, ਭਾਈ ਹਰਭਜਨ ਸਿੰਘ ਤੁੜ, ਭਾਈ ਸੁਰਜੀਤ ਸਿੰਘ, ਕਾਬਲ ਸਿੰਘ, ਬਾਬੂ ਸਿੰਘ ਬਰਾੜ, ਭਾਈ ਪਰਮਜੀਤ ਸਿੰਘ ਜੌਹਲ, ਭਾਈ ਮਨਦੀਪ ਸਿੰਘ ਸਿੱਧੂ, ਬੀਬੀ ਸੰਦੀਪ ਕੌਰ, ਬੀਬੀ ਨਰਿੰਦਰ ਕੌਰ ਕਲਸੀ, ਬੀਬੀ ਹਰਪ੍ਰੀਤ ਕੌਰ, ਪ੍ਰਿਥੀਪਾਲ ਸਿੰਘ, ਭਾਈ ਪ੍ਰਗਟ ਸਿੰਘ ਮੀਆਂਵਿੰਡ, ਭਾਈ ਸ਼ਮਸ਼ੇਰ ਸਿੰਘ ਪੱਧਰੀ, ਭਾਈ ਸੁਖਦੇਵ ਸਿੰਘ ਕਾਦੀਆਂ, ਜਰਨੈਲ ਸਿੰਘ ਸ਼ਖੀਰਾ, ਰਸ਼ਪਾਲ ਸਿੰਘ ਸੋਸਣ, ਜਸਕਰਨ ਸਿੰਘ ਰਿਆੜ, ਭਾਈ ਅਮਨਦੀਪ ਸਿੰਘ ਡੱਡੂਆਣਾਂ, ਭਾਈ ਜੋਧਬੀਰ ਸਿੰਘ ਜੱਲੂਪੁਰ, ਸਵਰਨ ਸਿੰਘ, ਦਿਲਸ਼ੇਰ ਸਿੰਘ, ਜਥੇਦਾਰ ਸੰਤਾ ਸਿੰਘ ਉਮੈਦਪੁਰੀ, ਜਥੇਦਾਰ ਕਸ਼ਮੀਰ ਸਿੰਘ, ਜਥੇਦਾਰ ਹਰਬੰਸ ਸਿੰਘ ਮੰਝਪੁਰ, ਬਾਬਾ ਰਾਜਾ ਰਾਜ ਸਿੰਘ, ਭਾਈ ਹਰਦੀਪ ਸਿੰਘ, ਭਾਈ ਮਨਜੀਤ ਸਿੰਘ ਭੋਮਾ, ਭਾਈ ਇੰਦਰਜੀਤ ਸਿੰਘ ਮੰਡਿਆਲਾ, ਦਰਸ਼ਪ੍ਰੀਤ ਸਿੰਘ, ਜਥੇ: ਹਰਦੇਵ ਸਿੰਘ ਰੋਂਗਲਾ, ਮੁਖਤਿਆਰ ਸਿੰਘ ਮਾਹਲਾ, ਜਥੇਦਾਰ ਮੋਹਣ ਸਿੰਘ ਫਤਿਆਬਾਦ, ਜੁਗਰਾਜ ਸਿੰਘ ਉਦੋ ਨੰਗਲ ਪ੍ਰਧਾਨ ਯੂਥ ਵਿੰਗ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ, ਦਿਲਸ਼ੇਰ ਸਿੰਘ ਇੰਚਾਰਜ ਹਲਕਾ ਜੰਡਿਆਲਾ ਗੁਰੂ, ਸਰਪੰਚ ਬਲਵਿੰਦਰ ਸਿੰਘ ਧਰਦਿਉ, ਬਾਬੂ ਸਿੰਘ ਜੰਡਿਆਲਾ, ਬਲਕਾਰ ਸਿੰਘ ਕੰਗ ਪੱਲ੍ਹਾ, ਗੁਰਮੇਜ ਸਿੰਘ ਖਾਲਸਾ ਧਰਦਿਉ, ਹਰਪ੍ਰੀਤ ਸਿੰਘ ਮਠਾਰੂ ਮਹਿਸਮਪੁਰ ਕਲਾਂ, ਜੈਮਲ ਸਿੰਘ ਧਰਦਿਉ, ਹਰਦੀਪ ਸਿੰਘ ਸੈਦੋ ਲੇਹਲ, ਬਲਰਾਜ ਸਿੰਘ ਸੈਦੋਕੇ, ਦੇਸਾ ਸਿੰਘ ਚੂੰਗ, ਮੱਸਾ ਸਿੰਘ ਬੁੱਟਰ ਕਲਾਂ, ਕੇਵਲ ਸਿੰਘ ਧਰਦਿਉ, ਗੁਰਦੀਪ ਸਿੰਘ ਮੱਖਣ ਵਿੰਡੀ, ਅਰਜਨ ਸਿੰਘ ਰੰਧਾਵਾ ਧਰਦਿਉ, ਜਸਮੇਲ ਸਿੰਘ ਧਰਦਿਉ, ਨਿਸ਼ਾਨ ਸਿੰਘ ਤਰਸਿੱਕਾ, ਗੁਰਪ੍ਰੀਤ ਸਿੰਘ ਢਪੱਈਆਂ, ਜਰਮਨਜੀਤ ਸਿੰਘ ਤਰਸਿੱਕਾ, ਬਚਿੱਤਰ ਸਿੰਘ ਤਰਸਿੱਕਾ, ਬਲਬੀਰ ਸਿੰਘ ਸਰਪੰਚ ਬੁੱਟਰ ਖੁਰਦ, ਗੁਰਮੀਤ ਸਿੰਘ ਬੁਟੱਰ ਕਲਾਂ, ਬੀਬੀ ਬਲਰਾਜ ਕੌਰ ਖੁਜਾਲਾ, ਰਮਿੰਦਰ ਸਿੰਘ ਛਾਪਾ ਰਾਮ ਸਿੰਘ, ਲਖਵਿੰਦਰ ਸਿੰਘ ਜੇ.ਈ. ਧਰਦਿਉ, ਲਖਵਿੰਦਰ ਸਿੰਘ, ਸ਼ਾਮ ਸਿੰਘ, ਗੁਰਮੇਜ ਸਿੰਘ ਚੀਮਾ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਰਾਮਦਾਸ ਵਿਖੇ ਸਜਾਇਆ ਨਗਰ ਕੀਰਤਨ ਅਗਲੀ ਖ਼ਬਰ ਹਥਿਆਰਬੰਦ ਲੁਟੇਰਿਆਂ ਵਲੋਂ ਗੁ. ਗੁਰੂ ਕਾ ਬਾਗ ਦੀ ਕੰਟੀਨ ਨੂੰ ਨਿਸ਼ਾਨਾ ਬਣਾ ਕੇ 5 ਹਜ਼ਾਰ ਰੁਪਏ ਦੀ ਲੁੱਟ
Ad Position 24