ਪਿੰਡ ਖਾਨਪੁਰ ਤੇ ਸੇਰੋ ਬਾਘਾ ਵਿਖੇ ਜਾਗਰੂਕਤਾ ਸੈਮੀਨਾਰ
ਸਠਿਆਲਾ, 23 ਨਵੰਬਰ ( ਜਗੀਰ ਸਿੰਘ ਸਫਰੀ)-ਪਿੰਡ ਖਾਨਪੁਰ ਸੇਰੋਬਾਘਾ ਵਿਖੇ ਕਾਨੂੰਨੀ ਸੇਵਾਵਾਂ ਅਥਾਰਟੀ ਅੰਮਿਰਤਸਰ ਵਲੋਂ ਇਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਐਡਵੋਕੇਟ ਸਰਬਜੀਤ ਸਿੰਘ ਢਿੱਲੋਂ ਬਾਬਾ ਬਾਾਕਾਲਾ ਸਾਗਿਬ ਨੇ ਪਿੰਡ ਦੀ ਪੰਚਾਇਤ ਅਤੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ, ਬਾਲ ਵਿਆਹ ਦੀਆਂ ਸਮਾਜਿਕ ਬੁਰਾਈਆਂ ਅਤੇ ਸਾਈਬਰ ਕ੍ਰਾਈਮ ਸੰਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।
ਸਠਿਆਲਾ, 23 ਨਵੰਬਰ ( ਜਗੀਰ ਸਿੰਘ ਸਫਰੀ)-ਪਿੰਡ ਖਾਨਪੁਰ ਸੇਰੋਬਾਘਾ ਵਿਖੇ ਕਾਨੂੰਨੀ ਸੇਵਾਵਾਂ ਅਥਾਰਟੀ ਅੰਮਿਰਤਸਰ ਵਲੋਂ ਇਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਐਡਵੋਕੇਟ ਸਰਬਜੀਤ ਸਿੰਘ ਢਿੱਲੋਂ ਬਾਬਾ ਬਾਾਕਾਲਾ ਸਾਗਿਬ ਨੇ ਪਿੰਡ ਦੀ ਪੰਚਾਇਤ ਅਤੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ, ਬਾਲ ਵਿਆਹ ਦੀਆਂ ਸਮਾਜਿਕ ਬੁਰਾਈਆਂ ਅਤੇ ਸਾਈਬਰ ਕ੍ਰਾਈਮ ਸੰਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਉਨ੍ਹਾਂ ਨੈਸ਼ਨਲ ਲੋਕ ਅਦਾਲਤ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਅਦਾਲਤ ਰਾਹੀਂ ਆਪਸੀ ਸਹਿਮਤੀ ਨਾਲ ਕਈ ਤਰ੍ਹਾਂ ਦੇ ਝਗੜਿਆਂ ਅਤੇ ਕੇਸਾਂ ਦਾ ਨਿਪਟਾਰਾ ਕਰਵਾਇਆ ਜਾ ਸਕਦਾ ਹੈ। ਇਸ ਮੌਕੇ ਤੇ ਬਾਰ ਐਸੋਸੀਏਸ਼ਨ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਐਡਵੋਕੇਟ ਜਸਪ੍ਰੀਤ ਸਿੰਘ ਭੋਏਵਾਲ ਤੇ ਪਿੰਡ ਪੰਚਾਇਤ ਤੇ ਸਕੂਲ ਦਾ ਸਟਾਫ ਹਾਜ਼ਰ ਸੀ ।