ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਚਾਚੇ ਹਰਜੀਤ ਸਿੰਘ ਅਤੇ ਭੂਆ ਦੇ ਲੜਕੇ ਸੁਖਮਨਜੀਤ ਸਿੰਘ ਨੂੰ ਪੁਲਿਸ ਵਾਪਸ ਬਠਿੰਡਾ ਲੈ ਗਈ
ਰਈਆ, 23 ਨਵੰਬਰ (ਸ਼ਰਨਬੀਰ ਸਿੰਘ ਕੰਗ)-ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅਤੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੇ ਪ੍ਰਧਾਨ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਚਾਚਾ ਹਰਜੀਤ ਸਿੰਘ ਅਤੇ ਭੂਆ ਦਾ ਲੜਕਾ ਸੁਖਮਨਜੀਤ ਸਿੰਘ ਜੋ ਪਿਛਲੇ ਲੰਬੇ ਸਮੇਂ ਤੋਂ ਬਠਿੰਡਾ ਦੀ ਜੇਲ ਵਿਚ ਐਨ. ਐਸ.
ਰਈਆ, 23 ਨਵੰਬਰ (ਸ਼ਰਨਬੀਰ ਸਿੰਘ ਕੰਗ)-ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅਤੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੇ ਪ੍ਰਧਾਨ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਚਾਚਾ ਹਰਜੀਤ ਸਿੰਘ ਅਤੇ ਭੂਆ ਦਾ ਲੜਕਾ ਸੁਖਮਨਜੀਤ ਸਿੰਘ ਜੋ ਪਿਛਲੇ ਲੰਬੇ ਸਮੇਂ ਤੋਂ ਬਠਿੰਡਾ ਦੀ ਜੇਲ ਵਿਚ ਐਨ.ਐਸ.ਏ ਅਧੀਨ ਬੰਦ ਸਨ, ਅਦਾਲਤ ਦੇ ਹੁਕਮਾਂ ’ਤੇ ਆਪਣੀ ਮਾਤਾ ਸਵਰਗੀ ਚਰਨ ਕੌਰ ਦੇ ਅੰਤਿਮ ਰਸਮਾਂ ਵਿਚ ਸ਼ਾਮਲ ਆਪਣੇ ਘਰ ਜਲੂਪੁਰ ਖੇੜਾ ਪਹੁੰਚੇ। ਅੱਜ ਮਾਤਾ ਦੇ ਨਮਿੱਤ ਸ੍ਰੀ ਅਖੰਡਪਾਠ ਸਾਹਿਬ ਜੀ ਭੋਗ ਉਨ੍ਹਾਂ ਦੇ ਗ੍ਰਹਿ ਪੈਣ ਉਪਰੰਤ ਗੁਰਦੁਆਰਾ ਬਾਬਾ ਕਾਲਾ ਮਹਿਰ ਜੀ ਵਿਖੇ ਖੁੱਲੇ ਪੰਡਾਲ ਵਿਚ ਕੀਰਤਨ, ਸ਼ਰਧਾਂਜਲੀ ਸਮਾਗਮ ਉਪਰੰਤ ਅਤੇ ਪੈਰੋਲ ਖ਼ਤਮ ਹੋਣ ਤੋਂ ਬਾਅਦ ਗੁਰਦੁਆਂਰਾ ਸਾਹਿਬ ਤੋਂ ਅੰਮ੍ਰਿਤਸਰ ਪੁਲਿਸ ਦਿਹਾਤੀ ਦੇ ਡੀ ਐਸ.ਪੀ ਹੈਡਕੁਆਟਰ ਬਲਰਾਜ ਸਿੰਘ ਦੀ ਅਗਵਾਈ ਹੇਠ ਭਾਰੀ ਸੁਰੱਖਿਆ ਹੇਠ ਪੁਲਿਸ ਪਾਰਟੀ ਬੰਦ ਗੱਡੀ ਵਿਚ ਉਨ੍ਹਾਂ ਨੂੰ ਬਠਿੰਡਾ ਦੀ ਕੇਂਦਰੀ ਜੇਲ ਲਈ ਲੈ ਕੇ ਰਵਾਨਾ ਹੋ ਗਈ।