24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਅਕਾਲੀ-ਭਾਜਪਾ ਗੱਠਜੋੜ ਦੀ ਖ਼ੁਸ਼ੀ ’ਚ ਜੋਧ ਸਿੰਘ ਸਮਰਾ ਦੀ ਅਗਵਾਈ ਹੇਠ ਅਜਨਾਲਾ ਵਿਖੇ ਵੰਡੇ ਲੱਡੂ, ਚਲਾਈ ਆਤਿਸ਼ਬਾਜ਼ੀ

ਅਜਨਾਲਾ, 24 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਮੁੜ ਗੱਠਜੋੜ ਹੋਣ ਤੋਂ ਬਾਅਦ ਹਲਕਾ ਅਜਨਾਲਾ ਦੇ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵਿਚ ਖ਼ੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਦੇ ਦਫ਼ਤਰ ਵਿਖੇ ਅਕਾਲੀ ਅਤੇ ਭਾਜਪਾ ਆਗੂ ਇਕੱਠੇ ਹੋਏ, ਜਿੱਥੇ ਉਨ੍ਹਾਂ ਨੇ ਇੱਕ-ਦੂਜੇ ਦਾ ਮੂੰਹ ਮਿੱਠਾ ਕਰਵਾਇਆ ਅਤੇ ਆਤਿਸ਼ਬਾਜ਼ੀ ਚਲਾ ਕੇ ਗੱਠਜੋੜ ਦੀ ਖ਼ੁਸ਼ੀ ਸਾਂਝੀ ਕੀਤੀ।

Ad Position 21
No active advertisement
ਅਜੀਤ ਡੈਸਕ 25-11-2026
ਅਜਨਾਲਾ, 24 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਮੁੜ ਗੱਠਜੋੜ ਹੋਣ ਤੋਂ ਬਾਅਦ ਹਲਕਾ ਅਜਨਾਲਾ ਦੇ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵਿਚ ਖ਼ੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਦੇ ਦਫ਼ਤਰ ਵਿਖੇ ਅਕਾਲੀ ਅਤੇ ਭਾਜਪਾ ਆਗੂ ਇਕੱਠੇ ਹੋਏ, ਜਿੱਥੇ ਉਨ੍ਹਾਂ ਨੇ ਇੱਕ-ਦੂਜੇ ਦਾ ਮੂੰਹ ਮਿੱਠਾ ਕਰਵਾਇਆ ਅਤੇ ਆਤਿਸ਼ਬਾਜ਼ੀ ਚਲਾ ਕੇ ਗੱਠਜੋੜ ਦੀ ਖ਼ੁਸ਼ੀ ਸਾਂਝੀ ਕੀਤੀ। ਇਸ ਮੌਕੇ ਭਾਜਪਾ ਦੇ ਸੂਬਾਈ ਆਗੂ ਅਤੇ ਪੰਜਾਬ ਇਨਫੋਟੈਕ ਦੇ ਸਾਬਕਾ ਵਾਈਸ ਚੇਅਰਮੈਨ ਬਾਊ ਰਾਮ ਸ਼ਰਨ ਪ੍ਰਾਸ਼ਰ ਆਪਣੇ ਸਾਥੀਆਂ ਸਮੇਤ ਵਿਸ਼ੇਸ਼ ਤੌਰ ’ਤੇ ਪਹੁੰਚੇ, ਜਿੱਥੇ ਦੋਵਾਂ ਆਗੂਆਂ ਨੇ ਇੱਕ ਦੂਸਰੇ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ। ਇਸ ਮੌਕੇ ਜੋਧ ਸਿੰਘ ਸਮਰਾ ਨੇ ਕਿਹਾ ਕਿ ਅੱਜ ਦਾ ਦਿਨ ਉਨ੍ਹਾਂ ਲਈ ਖ਼ੁਸ਼ੀ ਦਾ ਦਿਨ ਹੈ। ਉਨ੍ਹਾਂ ਕਿਹਾ ਕਿ ਹਲਕਾ ਅਜਨਾਲਾ ਵਿਚ ਵੀ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਨੂੰ ਨਾਲ ਲੈ ਕੇ ਚੱਲਿਆ ਜਾਵੇਗਾ। ਉਨ੍ਹਾਂ ਸਮਾਗਮ ਵਿਚ ਪਹੁੰਚੇ ਭਾਜਪਾ ਆਗੂਆਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਭਾਜਪਾ ਦੇ ਸੂਬਾਈ ਆਗੂ ਬਾਊ ਰਾਮ ਸ਼ਰਨ ਪ੍ਰਾਸ਼ਰ ਨੇ ਕਿਹਾ ਕਿ ਅੱਜ ਦਾ ਦਿਨ ਇਤਿਹਾਸਕ ਹੈ ਅਤੇ ਦੋਵਾਂ ਪਾਰਟੀਆਂ ਦੇ ਵਰਕਰਾਂ ਦੀ ਚਾਹਤ ਸੀ ਕਿ ਅਕਾਲੀ ਦਲ ਅਤੇ ਭਾਜਪਾ ਮੁੜ ਇਕੱਠੇ ਹੋਣ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਗੈਂਗਸਟਰਵਾਦ ਅਤੇ ਨਸ਼ਿਆਂ ਵਰਗੀਆਂ ਸਮੱਸਿਆਵਾਂ ਨੂੰ ਲੈ ਕੇ ਲੋਕ ਚਿੰਤਤ ਹਨ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣਨ ’ਤੇ ਇਨ੍ਹਾਂ ਸਮੱਸਿਆਵਾਂ ਨੂੰ ਨੱਥ ਪਾਉਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣਗੇ। ਮੌਕੇ ਸ਼੍ਰੋਮਣੀ ਅਕਾਲੀ ਦਲ ਬੀ.ਸੀ ਵਿੰਗ ਮਾਝਾ ਜ਼ੋਨ ਦੇ ਪ੍ਰਧਾਨ ਭਾਈ ਜ਼ੋਰਾਵਰ ਸਿੰਘ, ਸ਼੍ਰੋਮਣੀ ਅਕਾਲੀ ਦਲ ਪੀ.ਏ.ਸੀ ਕਮੇਟੀ ਮੈਂਬਰ ਐਡਵੋਕੇਟ ਮਨਜੀਤ ਸਿੰਘ ਨਿੱਝਰ, ਜਨਰਲ ਕੌਂਸਲ ਮੈਂਬਰ ਦਲਬੀਰ ਸਿੰਘ ਚੱਕ ਡੋਗਰਾ, ਸੀਨੀਅਰ ਆਗੂ ਠੇਕੇਦਾਰ ਵਰਿਆਮ ਸਿੰਘ ਨੰਗਲ, ਭਾਜਪਾ ਆਗੂ ਬਲਜਿੰਦਰ ਸਿੰਘ ਨੇਪਾਲ, ਰਮੇਸ਼ ਕੁਮਾਰ ਜੈ ਦੁਰਗੇ, ਡਾ: ਬਲਰਾਜ ਸਿੰਘ ਜਗਦੇਵ ਖ਼ੁਰਦ, ਜਗਮੀਤ ਸਿੰਘ ਸੂਫ਼ੀ, ਪੀ.ਏ ਗੁਰਭੇਜ ਸਿੰਘ ਭੱਟੀ, ਪ੍ਰਧਾਨ ਗੁਰਜੰਟ ਸਿੰਘ, ਸਾਬਕਾ ਕੌਂਸਲਰ ਰਛਪਾਲ ਸਿੰਘ ਕਾਲੀ, ਪਰਗਟ ਸਿੰਘ ਚੱਕਬਾਲਾ, ਇਕਬਾਲ ਸਿੰਘ ਸਿੰਟੂ, ਅਮਰ ਸਿੰਘ ਫੱਤੇਵਾਲ, ਧਰਮਿੰਦਰ ਸਿੰਘ ਗਿੱਲ ਫੁੱਲੇਚੱਕ, ਅਮੋਲਕ ਸ਼ਾਹ, ਵਿੱਕੀ ਅਜਨਾਲਾ, ਪਵਿੱਤਰ ਸਿੰਘ ਫੈਂਸੀ, ਸਵਰਨ ਸਿੰਘ ਗੁਲਾਬ, ਪਿੱਪਲ ਸਿੰਘ ਗੱਗੋਮਾਹਲ, ਤਲਵਿੰਦਰ ਸਿੰਘ ਪੁਰਬਾ, ਰਛਪਾਲ ਸਿੰਘ ਬਾਊ, ਸਾਜਨ ਵਰਮਾ ਕੰਠ, ਕੰਵਲਜੀਤ ਸਿੰਘ ਸਰਾਂ, ਬੂਟਾ ਸਿੰਘ ਬਲੜ੍ਹੜਾਲ, ਸਵਿੰਦਰ ਭੋਲਾ, ਵਿਕਰਮਜੀਤ, ਪ੍ਰਧਾਨ ਰਾਜਵਿੰਦਰ ਕੌਰ, ਰਜਿੰਦਰ ਸਿੰਘ ਗੋਲੀ, ਬੀਰ ਸਿੰਘ ਭੱਖਾ, ਦਵਿੰਦਰ ਸਿੰਘ, ਪ੍ਰਧਾਨ ਰਜਨੀ ਬਾਲਾ ਅਤੇ ਗੁਲਜ਼ਾਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਆਗੂ ਸਵਿੰਦਰ ਸਿੰਘ ਸ਼ਿੰਦਾ ਨੂੰ ਸਦਮਾ, ਪਤਨੀ ਰਣਜੀਤ ਕੌਰ ਦਾ ਦਿਹਾਂਤ ਅਗਲੀ ਖ਼ਬਰ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਭਾਜਪਾ ਆਗੂਆਂ ਨੇ ਲੱਡੂ ਵੰਡ ਕੇ ਸੰਗਤਾਂ ਨੂੰ ਦਿੱਤੀ ਵਧਾਈ
Ad Position 24