24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

30 ਤੋਂ ਵੱਧ ਪਰਿਵਾਰ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ

ਜੰਡਿਆਲਾ ਗੁਰੂ, 24 ਨਵੰਬਰ (ਅੰਮ੍ਰਿਤਪਾਲ ਸਿੰਘ)-ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ.

Ad Position 21
No active advertisement
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਕੌਂਸਲਰ ਅਵਤਾਰ ਸਿੰਘ ਕਾਲਾ, ਪਰਿਵਾਰਾਂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਕਰਵਾਉਂਦੇ ਸਮੇਂ। ਤਸਵੀਰ : ਅੰਮ੍ਰਿਤ ਪਾਲ ਸਿੰਘ 25-11-2026
ਜੰਡਿਆਲਾ ਗੁਰੂ, 24 ਨਵੰਬਰ (ਅੰਮ੍ਰਿਤਪਾਲ ਸਿੰਘ)-ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਲੋਂ ਹਲਕਾ ਜੰਡਿਆਲਾ ਗੁਰੂ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ 30 ਤੋਂ ਵੱਧ ਪਰਿਵਾਰਾਂ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਆਖਦਿਆਂ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ। ਇਹ ਪਰਿਵਾਰ ਕੌਂਸਲਰ ਅਵਤਾਰ ਸਿੰਘ ਦੀ ਅਗਵਾਈ ਹੇਠ ਪਾਰਟੀ ਵਿਚ ਸ਼ਾਮਿਲ ਹੋਏ। ਇਸ ਮੌਕੇ ਧੀਰ ਸਿੰਘ ਧੀਰਾ ਨੇ ਕਿਹਾ ਕਿ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਲੋਂ ਹਲਕੇ ਵਿਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਕਰਵਾਏ ਗਏ ਹਨ । ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਹਰਭਜਨ ਸਿੰਘ ਈ.ਟੀ.ਓ. ਹਲਕਾ ਜੰਡਿਆਲਾ ਗੁਰੂ ਤੋਂ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ। ਇਸ ਮੌਕੇ ਮੰਤਰੀ ਈ.ਟੀ.ਓ. ਨੇ ਵੀ ਨਵੇਂ ਸ਼ਾਮਿਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਵਿਚ ਹਰ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਹਲਕੇ ਦੇ ਵਿਕਾਸ ਕਾਰਜਾਂ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਬਾਬਾ ਧੀਰ ਸਿੰਘ, ਲਵਜੀਤ ਸਿੰਘ, ਸੁਖਬੀਰ ਸਿੰਘ, ਗੁਰਦੀਪ ਸਿੰਘ, ਲਾਡੀ ਸਿੰਘ, ਪ੍ਰਿੰਸ, ਸੋਨੂੰ ਪਲੰਬਰ, ਬਿੰਦਰ ਭਲਵਾਨ, ਜੱਜ ਜੀ, ਹਿੰਮਤ ਸਿੰਘ, ਅਨੂਪ ਸਿੰਘ, ਸਤਨਾਮ ਸਿੰਘ, ਜੋਤਾ, ਅਮਨ ਸਿੰਘ, ਮੋਨੂੰ, ਗੁਲਜ਼ਾਰ ਸਿੰਘ ਭੱਟੀ, ਮਹਿੰਦਰ ਸਿੰਘ ਸਮੇਤ ਹੋਰ ਪਰਿਵਾਰ ਸ਼ਾਮਿਲ ਹੋਏ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਤੇ ਨਗਰ ਕੀਰਤਨ ਸਜਾਏ ਬਾਬਾ ਬਕਾਲਾ ਸਾਹਿਬ ਵਿਖੇ ਪ੍... ਅਗਲੀ ਖ਼ਬਰ ਗੁ: ਨਾਨਕਸਰ ਸਾਹਿਬ ਸਠਿਆਲਾ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਧਾਰਮਿਕ ਸਮਾਗਮ * ਗੁ: ਸਾਹਿਬ ਪ੍ਰਧਾਨ ਗੁ...
Ad Position 24