25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸ਼ਹੀਦੀ ਹਾਕੀ ਟੂਰਨਾਮੈਂਟ ਅਮਿੱਟ ਯਾਦਾਂ ਛੱਡਦਾ ਸਮਾਪਤ

ਬਾਬਾ ਬਕਾਲਾ ਸਾਹਿਬ, 25 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਜੀ. ਟੀ.

Ad Position 21
No active advertisement
ਅਜੀਤ ਡੈਸਕ 26-11-2026
ਬਾਬਾ ਬਕਾਲਾ ਸਾਹਿਬ, 25 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਜੀ.ਟੀ.ਬੀ. ਹਾਕੀ ਸੁਸਾਇਟੀ ਅਤੇ ਫਰੈਂਡਜ਼ ਹਾਕੀ ਕਲੱਬ ਬਾਬਾ ਬਕਾਲਾ ਸਾਹਿਬ ਵੱਲੋਂ ਹਰ ਸਾਲ ਦੀ ਤਰ੍ਹਾਂ ਐਤਕੀਂ ਵੀ ਤਿੰਨ ਰੋਜਾ ਸਾਲਾਨਾ ਸ੍ਰੀ ਗੁਰੂ ਤੇਗ ਬਹਾਦਰ ਸ਼ਹੀਦੀ ਹਾਕੀ ਟੂਰਨਾਮੈਂਟ (ਅੰਡਰ 14-16 ), ਸਰਕਾਰੀ ਖੇਡ ਸਟੇਡੀਅਮ, ਬਾਬਾ ਬਕਾਲਾ ਸਾਹਿਬ ਵਿਖੇ ਧੂਮ ਧੜੱਕੇ ਨਾਲ ਅਮਿੱਟ ਯਾਦਾਂ ਛੱਡਦਾ ਸੰਪੰਨ ਹੋ ਗਿਆ । ਇਸ ਟੂਰਨਾਮੈਂਟ ਦਾ ਰਸਮੀਂ ਤੌਰ ਤੇ ਉਦਘਾਟਨ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ 16ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਨੇ ਕੀਤਾ, ਜਦਕਿ ਸਮਾਪਤ ਮੌਕੇ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਉਲੰਪੀਅਨ ਦਿਲਪ੍ਰੀਤ ਸਿੰਘ, ਉਲੰਪੀਅਨ ਜਰਮਨਜੀਤ ਸਿੰਘ ਅਤੇ ੳਲੰਪੀਅਨ ਜੁਗਰਾਜ ਸਿੰਘ ਨੇ ਸਾਂਝੇ ਤੌਰ ਤੇ ਕੀਤੀ। ਇਸ ਮੌਕੇ ਅੰਡਰ 14 ਵਿਚ ਹੌਲੀਵੁੱਡ ਸਕੂਲ ਨੇ ਬਾਬਾ ਬਕਾਲਾ ਸਾਹਿਬ ਦੀ ਟੀਮ ਨੂੰ 3-2 ਗੋਲਾਂ ਦੇ ਫਰਕ ਨਾਲ ਸ਼ਿਕਸਤ ਦਿੱਤੀ, ਜਦਕਿ ਅੰਡਰ 16 ਵਿਚ ਜੀ.ਟੀ.ਬੀ. ਹਾਕੀ ਅਕੈਡਮੀ ਬਾਬਾ ਬਕਾਲਾ ਸਾਹਿਬ ਦੀ ਟੀਮ ਨੇ ਰਾਮਪੁਰ ਅਕੈਡਮੀ (ਲੁਧਿਆਣਾ) ਨੂੰ ਪੈਨਲਟੀ ਸ਼ੂਟ ਵਿਚ 4-2 ਗੋਲਾਂ ਦੇ ਫਰਕਾ ਨਾਲ ਹਰਾਕੇ ਕੱਪ ਤੇ ਕਬਜਾ ਕੀਤਾ। ਇਸ ਮੌਕੇ ਡਾ: ਵਰਿੰਦਰ ਸਿੰਘ ਭੁੱਲਰ, ਗੁਰਮੀਤ ਸਿੰਘ ਭੁੱਲਰ ਯੂ.ਕੇ., ਪ੍ਰਿੰਸੀਪਲ ਦਿਲਬਾਗ ਸਿੰਘ ਭੁੱਲਰ, ਹਰਵੰਤ ਸਿੰਘ ਭੁੱਲਰ, ਗਾਇਕ ਮਨਜੀਤ ਪੱਪੂ, ਰਾਜਨ ਸਿੱਧੂ ਬੇਦਾਦਪੁਰ, ਅਮਰੀਕ ਸਿੰਘ ਬੇਦਾਦਪੁਰ, ਪ੍ਰਧਾਨ ਸੁਰਜੀਤ ਸਿੰਘ ਕੰਗ, ਪਿਆਰਾ ਸਿੰਘ ਭੁੱਲਰ, ਸਤਨਾਮ ਸਿੰਘ ਛਾਪਿਆਂਵਾਲੀ ਤੋਂ ਇਲਾਵਾ ਬਲਜੀਤ ਸਿੰਘ ਭੁੱਲਰ, ਜਗਜੀਤ ਸਿੰਘ ਸੋਨੂੰ ਭੁੱਲਰ, ਬਲਜਿੰਦਰ ਸਿੰਘ ਸੋਨੀ ਕੋਚ, ਜਸਵਿੰਦਰਪਾਲ ਸਿੰਘ ਜੱਸ, ਅਮਰੀਕ ਸਿੰਘ ਬੇਦਾਦਪੁਰ, ਦਵਿੰਦਰ ਸਿੰਘ ਸੋਨੂੰ ਭੁੱਲਰ, ਸੂਬੇਦਾਰ ਹਰਜਿੰਦਰ ਸਿੰਘ ਨਿੱਝਰ, ਗੁਰਪ੍ਰੀਤ ਸਿੰਘ ਗੋਪੀ ਬੁਤਾਲਾ, ਕੋਚ ਮਲਕੀਤ ਸਿੰਘ, ਦਿਲਬਾਗ ਸਿੰਘ, ਕੌਂਸਲਰ ਕੁਲਵੰਤ ਸਿੰਘ ਰੰਧਾਵਾ, ਕੌਂਸਲਰ ਮਨਜਿੰਦਰ ਸਿੰਘ, ਅਜੀਤ ਸਿੰਘ ਮੈਂਬਰ, ਬਲਜੀਤ ਸਿੰਘ ਸੀ.ਆਰ.ਪੀ., ਹਰਪ੍ਰੀਤ ਸਿੰਘ ਭਾਊ, ਕੌਂਸਲਰ ਸੁਖਚੈਨ ਸਿੰਘ, ਨਰਿੰਦਰ ਸਿੰਘ ਫ਼ੌਜੀ, ਤੇਜੀ ਗੋਲਕੀਪਰ, ਸੁਖਵਿੰਦਰ ਸਿੰਘ ਬਿੱਟਾ, ਇੰਸਪੈਕਟਰ ਕੁਲਵੰਤ ਸਿੰਘ, ਡਾ: ਕੁਲਵੰਤ ਸਿੰਘ ਬਾਠ, ਸਤਨਾਮ ਸਿੰਘ ਅਤੇ ਹੋਰ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਮੋਗਾ ਦੀ ‘ਖੁਸ਼ਹਾਲ ਪੰਜਾਬ ਮਹਾਂ ਰੈਲੀ’ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ ਅਹੁਦੇਦਾਰ ਤੇ ਵਰਕਰ : ਚੇਅਰਮੈਨ ਮੋਹਨ... ਅਗਲੀ ਖ਼ਬਰ ਪਿੰਡ ਜਲਾਲ ਉਸਮਾ ਤੋਂ ਵੱਖ-ਵੱਖ ਪਾਰਟੀਆਂ ਦੇ ਆਗੂ ਤੇ ਵਰਕਰ ਭਾਜਪਾ ਵਿਚ ਸ਼ਾਮਿਲ
Ad Position 24