25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਈ.ਟੀ.ਓ. ਨੇ ਬਾਬਾ ਜੀਵਨ ਸਿੰਘ ਕਮਿਊਨਿਟੀ ਹਾਲ ਦਾ ਰੱਖਿਆ ਨੀਂਹ ਪੱਥਰ

ਜੰਡਿਆਲਾ ਗੁਰੂ, 25 ਨਵੰਬਰ (ਪ੍ਰਮਿੰਦਰ ਸਿੰਘ ਜੋਸਨ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਡਾ. ਹਰਭਜਨ ਸਿੰਘ ਈ.

Ad Position 21
No active advertisement
ਅਜੀਤ ਡੈਸਕ 26-11-2026
ਜੰਡਿਆਲਾ ਗੁਰੂ, 25 ਨਵੰਬਰ (ਪ੍ਰਮਿੰਦਰ ਸਿੰਘ ਜੋਸਨ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਡਾ. ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਵਿਖੇ 34 ਲੱਖ ਰੁਪਏ ਦੀ ਰਕਮ ਨਾਲ ਤਿਆਰ ਕੀਤੇ ਜਾਣ ਵਾਲੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਕਮਿਊਨਿਟੀ ਹਾਲ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ। ਕਮਿਊਨਿਟੀ ਹਾਲ ਦਾ ਨੀਂਹ ਪੱਥਰ ਰੱਖਣ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਲੋਕ ਨਿਰਮਾਣ ਮੰਤਰੀ ਡਾ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਪੀ.ਡਬਲਿਊ.ਡੀ. ਵਿਭਾਗ ਵਲੋਂ 34 ਲੱਖ ਰੁਪਏ ਦੀ ਲਾਗਤ ਨਾਲ ਜੰਡਿਆਲਾ ਗੁਰੂ ਵਿਖੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਕਮਿਊਨਿਟੀ ਹਾਲ ਦੀ ਉਸਾਰੀ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਇਸ ਪ੍ਰਾਜੈਕਟ ਦਾ ਨੀਂਹ ਪੱਥਰ ਰੱਖ ਦਿੱਤਾ ਗਿਆ ਹੈ ਅਤੇ ਇਸ ਨੂੰ ਬਹੁਤ ਜਲਦੀ ਮੁਕੰਮਲ ਕਰ ਲਿਆ ਜਾਵੇਗਾ। ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਅਤੇ ਅੰਤਰ-ਹਾਊਸ ਕੁਇੱਜ਼ ਮੁਕਾਬਲਾ ਅਗਲੀ ਖ਼ਬਰ ਮੰਗਾਂ ਮਨਵਾਉਣ ਲਈ ਮੁੜ ਸੜਕਾਂ ’ਤੇ ਉੱਤਰਨਗੇ ਅੰਨਦਾਤਾ
Ad Position 24