ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਅਤੇ ਅੰਤਰ-ਹਾਊਸ ਕੁਇੱਜ਼ ਮੁਕਾਬਲਾ
ਬਾਬਾ ਬਕਾਲਾ ਸਾਹਿਬ, 25 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਦਸ਼ਮੇਸ਼ ਵਿੱਦਿਅਕ ਸੰਸਥਾ ਬਾਬਾ ਬਕਾਲਾ ਸਾਹਿਬ ਅਤੇ ਦਸ਼ਮੇਸ਼ ਵਿੱਦਿਅਕ ਸੰਸਥਾ ਮਹਿਤਾ ਚੌਂਕ ਦੇ ਪ੍ਰਮੱਖ ਅਦਾਰੇ ਸ਼੍ਰੀ ਕਲਗੀਧਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬੁਤਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ।
ਬਾਬਾ ਬਕਾਲਾ ਸਾਹਿਬ, 25 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਦਸ਼ਮੇਸ਼ ਵਿੱਦਿਅਕ ਸੰਸਥਾ ਬਾਬਾ ਬਕਾਲਾ ਸਾਹਿਬ ਅਤੇ ਦਸ਼ਮੇਸ਼ ਵਿੱਦਿਅਕ ਸੰਸਥਾ ਮਹਿਤਾ ਚੌਂਕ ਦੇ ਪ੍ਰਮੱਖ ਅਦਾਰੇ ਸ਼੍ਰੀ ਕਲਗੀਧਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਬੁਤਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ। ਗੁਰਬਾਣੀ ਦੇ ਪਾਠ ਤੋਂ ਬਾਅਦ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਸਿੱਖਿਆਵਾਂ ਅਤੇ ਮਹਾਨ ਵਿਚਾਰਧਾਰਾ ਬਾਰੇ ਜਾਣਕਾਰੀ ਦਿੱਤੀ ਗਈ। ਇਸ ਪਵਿੱਤਰ ਦਿਹਾੜੇ ਨੂੰ ਸਮਰਪਿਤ ਸਕੂਲ ਵਿਚ ਅੰਤਰ-ਹਾਊਸ ਕੁਇੱਜ਼ ਮੁਕਾਬਲਾ ਵੀ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਸਕੂਲ ਵਿਚ ਚੱਲ ਰਹੇ ਚਾਰਾਂ ਹਾਊਸਾਂ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਇਸ ਮੁਕਾਬਲੇ ਵਿਚ ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਦੂਸਰੇ ਸਥਾਨ ਅਤੇ ਸਾਹਿਬਜ਼ਾਦਾ ਜੋਰਾਵਰ ਸਿੰਘ ਹਾਊਸ ਰਿਹਾ ਅਤੇ ਤੀਸਰਾ ਸਥਾਨ ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ ਨੂੰ ਹਾਸਲ ਹੋਇਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਮਨਜੀਤ ਕੌਰ ਪੱਡਾ ਨੇ ਵਿਦਿਆਰਥੀਆਂ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ, ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ। ਅੰਤ ਵਿਚ ਇੰਚਾਰਜ ਮੈਡਮ ਰਜਵੰਤ ਕੌਰ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਸੰਦੇਸ਼ ਦਿੱਤਾ।