ਪਿੰਡ ਭੰਗਵਾਂ ਦੇ ਗੁਰਦੁਆਰਾ ਸਹਿਬ ਵਿਖੇ ਬਾਣੀ ਕੰਠ ਮੁਕਾਬਲੇ ਕਰਵਾਏ
ਮਜੀਠਾ, 25 ਨਵੰਬਰ (ਜਗਤਾਰ ਸਿੰਘ ਸਹਿਮੀ)-ਬੱਚਿਆਂ ਅਤੇ ਨੌਜਵਾਨਾਂ ਨੂੰ ਗੁਰਬਾਣੀ, ਸਿੱਖੀ ਸਿਧਾਂਤਾਂ ਅਤੇ ਅਮੀਰ ਸਿੱਖ ਵਿਰਸੇ ਨਾਲ ਜੋੜਨ ਦੇ ਮੰਤਵ ਨਾਲ ਗੁਰੂ ਗਿਆਨ ਸੰਗੀਤ ਅਕੈਡਮੀ ਮਜੀਠਾ ਵਲੋਂ ਗੁਰਦੁਆਰਾ ਲਹਿੰਦੀ ਪੱਤੀ, ਪਿੰਡ ਭੰਗਵਾਂ ਵਿਖੇ ਜਪੁਜੀ ਸਾਹਿਬ ਦੇ ਕੰਠ ਮੁਕਾਬਲੇ ਕਰਵਾਏ ਗਏ। ਅਕੈਡਮੀ ਦੇ ਮੁਖੀ ਭਾਈ ਸੁਰਜੀਤ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਇਸ ਧਾਰਮਿਕ ਸਮਾਗਮ ਵਿਚ ਇਲਾਕੇ ਭਰ ਤੋਂ 40 ਬੱਚਿਆਂ ਨੇ ਬੜੇ ਉਤਸ਼ਾਹ ਅਤੇ ਸ਼ਰਧਾ ਭਾਵਨਾ ਨਾਲ ਭਾਗ ਲਿਆ।
ਮਜੀਠਾ, 25 ਨਵੰਬਰ (ਜਗਤਾਰ ਸਿੰਘ ਸਹਿਮੀ)-ਬੱਚਿਆਂ ਅਤੇ ਨੌਜਵਾਨਾਂ ਨੂੰ ਗੁਰਬਾਣੀ, ਸਿੱਖੀ ਸਿਧਾਂਤਾਂ ਅਤੇ ਅਮੀਰ ਸਿੱਖ ਵਿਰਸੇ ਨਾਲ ਜੋੜਨ ਦੇ ਮੰਤਵ ਨਾਲ ਗੁਰੂ ਗਿਆਨ ਸੰਗੀਤ ਅਕੈਡਮੀ ਮਜੀਠਾ ਵਲੋਂ ਗੁਰਦੁਆਰਾ ਲਹਿੰਦੀ ਪੱਤੀ, ਪਿੰਡ ਭੰਗਵਾਂ ਵਿਖੇ ਜਪੁਜੀ ਸਾਹਿਬ ਦੇ ਕੰਠ ਮੁਕਾਬਲੇ ਕਰਵਾਏ ਗਏ। ਅਕੈਡਮੀ ਦੇ ਮੁਖੀ ਭਾਈ ਸੁਰਜੀਤ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਇਸ ਧਾਰਮਿਕ ਸਮਾਗਮ ਵਿਚ ਇਲਾਕੇ ਭਰ ਤੋਂ 40 ਬੱਚਿਆਂ ਨੇ ਬੜੇ ਉਤਸ਼ਾਹ ਅਤੇ ਸ਼ਰਧਾ ਭਾਵਨਾ ਨਾਲ ਭਾਗ ਲਿਆ। ਸਮਾਗਮ ਦੇ ਅੰਤ ਵਿਚ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ. ਭੁਪਿੰਦਰ ਸਿੰਘ, ਮੀਤ ਪ੍ਰਧਾਨ ਸ. ਸੁਖਜਿੰਦਰ ਸਿੰਘ ਅਤੇ ਖਜ਼ਾਨਚੀ ਸ. ਰਘਬੀਰ ਸਿੰਘ ਵਲੋਂ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅਕੈਡਮੀ ਵਲੋਂ ਸਮਾਗਮ ਦੌਰਾਨ ਅਹਿਮ ਸੇਵਾਵਾਂ ਨਿਭਾਉਣ ਲਈ ਭੈਣ ਬਲਵਿੰਦਰ ਕੌਰ ਨੂੰ ਵਿਸ਼ੇਸ਼ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।