ਕੈਬਨਿਟ ਮੰਤਰੀ ਈ.ਟੀ.ਓ. ਨੇ ਪੀੜਤ ਪਰਿਵਾਰ ਨੂੰ 5 ਲੱਖ ਰੁਪਏ ਦੀ ਆਰਥਿਕ ਸਹਾਇਤਾ ਦਾ ਚੈੱਕ ਸੌਂਪਿਆ
ਚੌਂਕ ਮਹਿਤਾ, 25 ਨਵੰਬਰ (ਧਰਮਿੰਦਰ ਸਿੰਘ ਭੰਮਰਾ)-ਨਜ਼ਦੀਕੀ ਪਿੰਡ ਜਲਾਲ ਵਿਖੇ ਬੀਤੇ ਦਿਨ ਅਵਾਰਾ ਕੁੱਤਿਆਂ ਦੇ ਹਮਲੇ ਕਾਰਨ 8 ਸਾਲਾ ਮਾਸੂਮ ਬੱਚੇ ਰਣਜੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਦੀ ਹੋਈ ਦਰਦਨਾਕ ਮੌਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਅੱਜ ਕੈਬਨਿਟ ਮੰਤਰੀ ਡਾ. ਹਰਭਜਨ ਸਿੰਘ ਈ.
ਚੌਂਕ ਮਹਿਤਾ, 25 ਨਵੰਬਰ (ਧਰਮਿੰਦਰ ਸਿੰਘ ਭੰਮਰਾ)-ਨਜ਼ਦੀਕੀ ਪਿੰਡ ਜਲਾਲ ਵਿਖੇ ਬੀਤੇ ਦਿਨ ਅਵਾਰਾ ਕੁੱਤਿਆਂ ਦੇ ਹਮਲੇ ਕਾਰਨ 8 ਸਾਲਾ ਮਾਸੂਮ ਬੱਚੇ ਰਣਜੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਦੀ ਹੋਈ ਦਰਦਨਾਕ ਮੌਤ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਅੱਜ ਕੈਬਨਿਟ ਮੰਤਰੀ ਡਾ. ਹਰਭਜਨ ਸਿੰਘ ਈ.ਟੀ.ਓ. ਪੀੜਤ ਪਰਿਵਾਰ ਦੇ ਘਰ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ ਪੀੜਤ ਪਰਿਵਾਰ ਦੀ ਮਦਦ ਲਈ ਭੇਜੇ ਗਏ 5 ਲੱਖ ਰੁਪਏ ਦੀ ਆਰਥਿਕ ਸਹਾਇਤਾ ਦੇ ਚੈੱਕ ਪਰਿਵਾਰ ਨੂੰ ਸੌਂਪਿਆ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਇਸ ਦੁੱਖ ਦੀ ਘੜੀ ਵਿਚ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਡਾ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮਾਸੂਮ ਬੱਚੇ ਦੀ ਬੇਵਕਤੀ ਮੌਤ ਬੇਹੱਦ ਦੁਖਦਾਈ ਹੈ ਅਤੇ ਇਸ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸ਼ਬਦਾਂ ਵਿਚ ਬਿਆਨ ਨਹੀਂ ਕੀਤਾ ਜਾ ਸਕਦਾ। ਇਸ ਮੌਕੇ ਚੇਅਰਮੈਨ ਠੇਕੇਦਾਰ ਲਖਵਿੰਦਰ ਸਿੰਘ (ਸਰਪੰਚ ਉਸਮਾਂ), ਸਾਬਕਾ ਚੇਅਰਮੈਨ ਡਾ. ਗੁਰਵਿੰਦਰ ਸਿੰਘ ਰੰਧਾਵਾ ਖੱਬੇ ਰਾਜਪੂਤਾਂ, ਚੇਅਰਮੈਨ ਸੁਖਦੇਵ ਸਿੰਘ ਸੁੱਖ ਰੰਧਾਵਾ ਮਹਿਤਾ, ਚੇਅਰਮੈਂਨ ਹਰਜਿੰਦਰ ਸਿੰਘ ਜਲਾਲ ਉਸਮਾਂ, ਬਲਾਕ ਪ੍ਰਧਾਨ ਗੁਰਜਿੰਦਰ ਸਿੰਘ ਘੁਹਾਟਵਿੰਡ, ਬਲਾਕ ਪ੍ਰਧਾਨ ਅਜੇ ਗਾਂਧੀ, ਇਸਤਰੀ ਵਿੰਗ ਪ੍ਰਧਾਨ ਮਨਜਿੰਦਰ ਕੌਰ ਰੰਧਾਵਾ, ਸਰਪੰਚ ਮਨਜੀਤ ਸਿੰਘ ਮਲਕ ਨੰਗਲ ਪ੍ਰਧਾਨ ਐਸੀ ਵਿੰਗ, ਸਰਪੰਚ ਬਲਵਿੰਦਰ ਸਿੰਘ ਰਜਧਾਨ, ਬਲਾਕ ਸੰਮਤੀ ਮੈਂਬਰ ਬਲਜੀਤ ਸਿੰਘ ਚਾਹਲ, ਪ੍ਰਧਾਨ ਅਮਰ ਰਾਵਤ, ਰਾਣਾ ਸ਼ਾਹ ਧਰਦਿਉ, ਬਲਾਕ ਸੰਮਤੀ ਮੈਂਬਰ ਹਰਜੀਤ ਸਿੰਘ ਖੱਬੇ ਰਾਜਪੂਤਾਂ, ਸਰਪੰਚ ਪਰਮਜੀਤ ਕੌਰ, ਸਰਪੰਚ ਰਣਜੀਤ ਸਿੰਘ, ਬਲਵਿੰਦਰ ਸਿੰਘ ਨਵੀਂ ਨੰਗਲੀ, ਸਰਪੰਚ ਦਿਲਬਾਗ ਸਿੰਘ ਦਿਆਲਗੜ੍ਹ, ਸਰਪੰਚ ਨਿਸ਼ਾਨ ਸਿੰਘ ਦਬੁਰਜੀ, ਪਰਗਟ ਸਿੰਘ ਸਰਪੰਚ ਬੁੱਟਰ, ਸਰਪੰਚ ਇੰਦਰਜੀਤ ਸਿੰਘ ਬਿੱਟੂ ਬੁੱਟਰ, ਗੁਰਵੇਲ ਸਿੰਘ ਸਰਪੰਚ ਜਲਾਲ ਆਦਿ ਹਾਜ਼ਰ ਸਨ।