25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸੈਂਟਰਲ ਗੁਰਦੁਆਰਾ ਸਾਹਿਬ ਅਜਨਾਲਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਅਜਨਾਲਾ, 25 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਅੱਜ ਸੈਂਟਰਲ ਗੁਰਦੁਆਰਾ ਸਾਹਿਬ ਅਜਨਾਲਾ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਖਵਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਸ ਦੌਰਾਨ ਭਾਈ ਚੜ੍ਹਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਢਾਡੀ ਭਾਈ ਵਿਕਰਮਜੀਤ ਸਿੰਘ ਖ਼ਾਲਸਾ, ਭਾਈ ਲਖਬੀਰ ਸਿੰਘ ਹਜ਼ੂਰੀ ਰਾਗੀ ਸੈਂਟਰਲ ਗੁਰਦੁਆਰਾ ਸਾਹਿਬ ਅਜਨਾਲਾ ਅਤੇ ਕਥਾਵਾਚਕ ਭਾਈ ਲਵਪ੍ਰੀਤ ਸਿੰਘ ਟਕਸਾਲ ਵਾਲਿਆਂ ਨੇ ਗੁਰਬਾਣੀ ਕੀਰਤਨ ਅਤੇ ਕਥਾ ਰਾਹੀਂ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ।

Ad Position 21
No active advertisement
ਅਜੀਤ ਡੈਸਕ 26-11-2026
ਅਜਨਾਲਾ, 25 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਅੱਜ ਸੈਂਟਰਲ ਗੁਰਦੁਆਰਾ ਸਾਹਿਬ ਅਜਨਾਲਾ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਖਵਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਸ ਦੌਰਾਨ ਭਾਈ ਚੜ੍ਹਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਢਾਡੀ ਭਾਈ ਵਿਕਰਮਜੀਤ ਸਿੰਘ ਖ਼ਾਲਸਾ, ਭਾਈ ਲਖਬੀਰ ਸਿੰਘ ਹਜ਼ੂਰੀ ਰਾਗੀ ਸੈਂਟਰਲ ਗੁਰਦੁਆਰਾ ਸਾਹਿਬ ਅਜਨਾਲਾ ਅਤੇ ਕਥਾਵਾਚਕ ਭਾਈ ਲਵਪ੍ਰੀਤ ਸਿੰਘ ਟਕਸਾਲ ਵਾਲਿਆਂ ਨੇ ਗੁਰਬਾਣੀ ਕੀਰਤਨ ਅਤੇ ਕਥਾ ਰਾਹੀਂ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ। ਸਮਾਗਮ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਮਲਕੀਤ ਸਿੰਘ ਅਜਨਾਲਾ ਅਤੇ ਹੋਰਨਾਂ ਅਹੁਦੇਦਾਰਾਂ ਵਲੋਂ ਜਥਿਆਂ ਤੋਂ ਇਲਾਵਾ ਸਮਾਗਮ ਵਿਚ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰਨ ਪਹੁੰਚੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਭਰਾਤਾ ਸੁਖਜਿੰਦਰ ਸਿੰਘ ਸੁੱਖ ਔਜਲਾ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਅਜਨਾਲਾ ਤੋਂ ਉਮੀਦਵਾਰ ਦਲਜੀਤ ਸਿੰਘ ਕਲਸੀ ਦੀ ਧਰਮਪਤਨੀ ਸ਼੍ਰੀਮਤੀ ਨਰਿੰਦਰ ਕੌਰ ਕਲਸੀ ਨੂੰ ਗੁਰੂ ਘਰ ਦੀ ਬਖ਼ਸਸ਼ਿ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਨਿੱਝਰ ਮਹਾਂਸਭਾ ਅਜਨਾਲਾ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਪੀ.ਏ.ਸੀ. ਕਮੇਟੀ ਦੇ ਮੈਂਬਰ ਐਡਵੋਕੇਟ ਮਨਜੀਤ ਸਿੰਘ ਨਿੱਝਰ, ਮੈਨੇਜਰ ਗੁਰਬਚਨ ਸਿੰਘ ਐੱਫ.ਸੀ.ਆਈ. ਵਾਲੇ, ਲੈਕਚਰਾਰ ਗੁਰਪ੍ਰੀਤ ਸਿੰਘ ਅਜਨਾਲਾ, ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਨਿੱਝਰ, ਸਿੱਖ ਆਗੂ ਭਾਈ ਕਾਬਲ ਸਿੰਘ ਸ਼ਾਹਪੁਰ, ਗ੍ਰੰਥੀ ਬਾਬਾ ਗੁਰਜੀਤ ਸਿੰਘ, ਮੀਤ ਪ੍ਰਧਾਨ ਜੋਗਿੰਦਰ ਸਿੰਘ ਬਾਜਵਾ, ਸਵਰਾਜ ਸਪੋਰਟਸ ਕਲੱਬ ਅਜਨਾਲਾ ਦੇ ਪ੍ਰਧਾਨ ਮੰਗਲ ਸਿੰਘ ਨਿੱਝਰ, ਕੇਵਲ ਸਿੰਘ ਬਾਠ, ਖ਼ਜ਼ਾਨਚੀ ਅਮਰੀਕ ਸਿੰਘ ਬਿਜਲੀ ਵਾਲੇ, ਜਸਬੀਰ ਸਿੰਘ ਨਿੱਝਰ, ਸੰਨੀ ਕਲਸੀ, ਗੁਰਦੁਆਰਾ ਕਲਗ਼ੀਧਰ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਮੀਤ ਸਿੰਘ ਨਿੱਝਰ, ਤਲਵਿੰਦਰ ਸਿੰਘ ਪੁਰਬਾ ਅਤੇ ਰਾਜਬੀਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।ਸਮਾਗਮ ਦੇ ਅੰਤ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਮਲਕੀਤ ਸਿੰਘ ਅਜਨਾਲਾ ਅਤੇ ਹੋਰਨਾਂ ਅਹੁਦੇਦਾਰਾਂ ਵਲੋਂ ਅਜਨਾਲਾ ਖੇਤਰ ਨਾਲ ਸਬੰਧਿਤ ਨਾਮਵਰ ਫੁੱਟਬਾਲ ਖਿਡਾਰੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਭਾਈ ਹਰਦਾਸ ਜੀ ਲੋਪੋਕੇ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਕੈਬਨਿਟ ਮੰਤਰੀ ਈ.ਟੀ.ਓ. ਨੇ ਪੀੜਤ ਪਰਿਵਾਰ ਨੂੰ 5 ਲੱਖ ਰੁਪਏ ਦੀ ਆਰਥਿਕ ਸਹਾਇਤਾ ਦਾ ਚੈੱਕ ਸੌਂਪਿਆ
Ad Position 24