ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ 27 ਤੋਂ ਮਨਾਇਆ ਜਾਵੇਗਾ
ਗੱਗੋਮਾਹਲ, 25 ਨਵੰਬਰ (ਬਲਵਿੰਦਰ ਸਿੰਘ ਸੰਧੂ)-ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜ 27, 28 ਨਵੰਬਰ ਨੂੰ ਗੁਰਦੁਆਰਾ ਜਨਮ ਅਸਥਾਨ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਗੱਗੋਮਾਹਲ ਵਿਖੇ ਸੰਤ ਬਾਬਾ ਸਤਨਾਮ ਸਿੰਘ ਮੁੱਖ ਪ੍ਰਬੰਧਕ ਕਾਰਸੇਵਾ ਕਿਲ੍ਹਾ ਅਨੰਦਗੜ੍ਹ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਦੀ ਅਗਵਾਈ ਹੇਠ ਮਨਾਇਆ ਜਾਵੇਗਾ । ਸ੍ਰੀ ਅਖੰਡ ਪਾਠਾਂ ਦੀ ਚਲ ਰਹੀ ਲੜੀ ਦੇ ਭੋਗ 28 ਨਵੰਬਰ ਨੂੰ ਪਾਏ ਜਾਣਗੇ।
ਗੱਗੋਮਾਹਲ, 25 ਨਵੰਬਰ (ਬਲਵਿੰਦਰ ਸਿੰਘ ਸੰਧੂ)-ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜ 27, 28 ਨਵੰਬਰ ਨੂੰ ਗੁਰਦੁਆਰਾ ਜਨਮ ਅਸਥਾਨ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਗੱਗੋਮਾਹਲ ਵਿਖੇ ਸੰਤ ਬਾਬਾ ਸਤਨਾਮ ਸਿੰਘ ਮੁੱਖ ਪ੍ਰਬੰਧਕ ਕਾਰਸੇਵਾ ਕਿਲ੍ਹਾ ਅਨੰਦਗੜ੍ਹ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਦੀ ਅਗਵਾਈ ਹੇਠ ਮਨਾਇਆ ਜਾਵੇਗਾ । ਸ੍ਰੀ ਅਖੰਡ ਪਾਠਾਂ ਦੀ ਚਲ ਰਹੀ ਲੜੀ ਦੇ ਭੋਗ 28 ਨਵੰਬਰ ਨੂੰ ਪਾਏ ਜਾਣਗੇ। ਇਸੇ ਨਾਲ ਹੀ 27 ਤੇ 28 ਨਵੰਬਰ ਨੂੰ ਖੁੱਲ੍ਹੇ ਪੰਡਾਲਾਂ ’ਚ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਨ੍ਹਾਂ ਵਿਚ ਮੁੱਖ ਤੌਰ ’ਤੇ ਗਿਆਨੀ ਜਸਵੰਤ ਸਿੰਘ ਮੰਜੀ ਸਾਹਿਬ ਵਾਲੇ, ਗਿਆਨੀ ਗੁਰਮੁੱਖ ਸਿੰਘ ਐੱਮ. ਏ. ਦਾ ਕਵੀਸ਼ਰੀ ਜਥਾ, ਬੀਬੀ ਕਿਰਨਜੋਤ ਕੌਰ ਖਾਲਸਾ ਦਾ ਢਾਡੀ ਜਥਾ, ਭਾਈ ਹਰਪ੍ਰੀਤ ਸਿੰਘ ਭੋਮਾ ਕਵੀਸ਼ਰੀ ਜਥੇ ਸਮੇਤ ਪੰਥ ਪ੍ਰਸਿੱਧ ਰਾਗੀ, ਢਾਡੀ , ਕਥਾ ਵਾਚਕ ਤੇ ਕਵੀਸ਼ਰ ਸੰਗਤਾਂ ਨੂੰ ਗੁਰੂ ਇਤਿਹਾਸ ਸਰਵਣ ਕਰਵਾਉਣਗੇ। ਇਸ ਸਮੇ ਸੰਗਤਾਂ ਲਈ ਲੰਗਰਾਂ ਦੇ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ। ਉਕਤ ਜਾਣਕਾਰੀ ਬਾਬਾ ਸੁਰਜੀਤ ਸਿੰਘ ਸੇਵਾਦਾਰ ਗੁਰਦੁਆਰਾ ਸਾਹਿਬ ਵਲੋਂ ਦਿੱਤੀ ਗਈ। ਇਸ ਸਮੇ ਉਨ੍ਹਾਂ ਨਾਲ ਗੁਰਮੀਤ ਸਿੰਘ ਹੈਪੀ, ਗੁਰਪ੍ਰੀਤ ਸਿੰਘ ਚਾਹੜਪੁਰ, ਦਵਿੰਦਰ ਸਿੰਘ ਪੱਪੀ, ਚਰਨਜੀਤ ਸਿੰਘ ਹੁੰਡਾ, ਬਾਬਾ ਦਇਆ ਸਿੰਘ, ਗੁਰਸਾਹਿਬ ਸਿੰਘ, ਹਰਪਾਲ ਸਿੰਘ, ਗੁਰਪ੍ਰੀਤ ਸਿੰਘ ਮਿੱਠੂ, ਗੁਰਕਰਨ ਸਿੰਘ, ਜਗਦੀਪ ਸਿੰਘ , ਗੁਰਚਰਨ ਸਿੰਘ ਭੱਤਾ ਸਮੇਤ ਕਈ ਸੇਵਾਦਾਰ ਹਾਜ਼ਰ ਸਨ ।