ਪ੍ਰਕਾਸ਼ ਪੁਰਬ ਮੌਕੇ ਪਿੰਡ ਭੀਲੋਵਾਲ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ
ਟਾਹਲੀ ਸਾਹਿਬ, 25 ਨਵੰਬਰ (ਵਿਨੋਦ ਭੀਲੋਵਾਲ)-ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਭੀਲੋਵਾਲ ਪੱਤੀ ਰੋਹੀ ਵਾਲੀ ਤੋ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ। ਨਗਰ ਕੀਰਤਨ ਦੌਰਾਨ ਸੰਗਤਾਂ ਵਲੋਂ ਗੁਰੂ ਸਾਹਿਬ ਦੀ ਪਵਿੱਤਰ ਬਾਣੀ ਦਾ ਜਾਪ ਕੀਤਾ ਗਿਆ ।
ਟਾਹਲੀ ਸਾਹਿਬ, 25 ਨਵੰਬਰ (ਵਿਨੋਦ ਭੀਲੋਵਾਲ)-ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਭੀਲੋਵਾਲ ਪੱਤੀ ਰੋਹੀ ਵਾਲੀ ਤੋ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ। ਨਗਰ ਕੀਰਤਨ ਦੌਰਾਨ ਸੰਗਤਾਂ ਵਲੋਂ ਗੁਰੂ ਸਾਹਿਬ ਦੀ ਪਵਿੱਤਰ ਬਾਣੀ ਦਾ ਜਾਪ ਕੀਤਾ ਗਿਆ । ਇਸ ਮੌਕੇ ਮੁੱਖ ਸੇਵਾਦਾਰ ਬਾਬਾ ਹਰਦੀਪ ਸਿੰਘ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੱਤੀ । ਇਸ ਮੌਕੇ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾਏ ਗਏ ਅਤੇ ਬਾਬਾ ਹਰਦੀਪ ਸਿੰਘ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਪਿੰਡ ਦੇ ਪਤਵੰਤਿਆਂ ਵਲੋਂ ਪੰਜ ਪਿਆਰੇ ਸਾਹਿਬਾਨ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਜਸਪਾਲ ਸਿੰਘ ਨੰਬਰਦਾਰ, ਬਲਜੀਤ ਸਿੰਘ, ਹਰਮਨਜੀਤ ਸਿੰਘ, ਬਲਜੀਤ ਸਿੰਘ ਲਾਡੀ, ਸਾਹਿਬ ਸਿੰਘ, ਬਾਬਾ ਤਰਨਜੀਤ ਸਿੰਘ, ਮਨਦੀਪ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਦੀ ਹਾਜ਼ਰੀ ਭਰੀ।