ਕਿਰਤੀ ਕਿਸਾਨ ਯੂਨੀਅਨ ਵਲੋਂ ਅੱਜ ਰੈਲੀ ਦੀਆਂ ਤਿਆਰੀਆਂ ਸਬੰਧੀ ਮੀਟਿੰਗ
ਮਜੀਠਾ, 25 ਨਵੰਬਰ (ਮਨਿੰਦਰ ਸਿੰਘ ਸੋਖੀ)-ਕਿਰਤੀ ਕਿਸਾਨ ਯੂਨੀਅਨ ਦੀ ਮਜੀਠਾ ਇਕਾਈ ਦੀ ਇਕ ਵਿਸ਼ੇਸ਼ ਇਕੱਤਰਤਾ ਜਥੇਬੰਦੀ ਦੇ ਬਲਾਕ ਮਜੀਠਾ ਦੇ ਪ੍ਰਧਾਨ ਜਸਪਾਲ ਸਿੰਘ ਨਵੇਂ ਨਾਗ ਦੀ ਪ੍ਰਧਾਨਗੀ ਹੇਠ ਪਿੰਡ ਸੋਹੀਆਂ ਕਲਾਂ ਵਿਖੇ ਹੋਈ। ਜਿਸ ਵਿਚ ਸੰਯੂਕਤ ਕਿਸਾਨ ਮੋਰਚਾ ਦੇ ਸੱਦੇ ’ਤੇ 26 ਨਵੰਬਰ ਨੂੰ ਅੰਮ੍ਰਿਤਸਰ ਵਿਖੇ ਹੋਣ ਵਾਲੀ ਇੱਕ ਵਿਸ਼ਾਲ ਰੈਲੀ ਵਿਚ ਸ਼ਮੂਲੀਅਤ ਕਰਨ ਸੰਬੰਧੀ ਵਿਚਾਰ ਚਰਚਾ ਕੀਤੀ ਗਈ।
ਮਜੀਠਾ, 25 ਨਵੰਬਰ (ਮਨਿੰਦਰ ਸਿੰਘ ਸੋਖੀ)-ਕਿਰਤੀ ਕਿਸਾਨ ਯੂਨੀਅਨ ਦੀ ਮਜੀਠਾ ਇਕਾਈ ਦੀ ਇਕ ਵਿਸ਼ੇਸ਼ ਇਕੱਤਰਤਾ ਜਥੇਬੰਦੀ ਦੇ ਬਲਾਕ ਮਜੀਠਾ ਦੇ ਪ੍ਰਧਾਨ ਜਸਪਾਲ ਸਿੰਘ ਨਵੇਂ ਨਾਗ ਦੀ ਪ੍ਰਧਾਨਗੀ ਹੇਠ ਪਿੰਡ ਸੋਹੀਆਂ ਕਲਾਂ ਵਿਖੇ ਹੋਈ। ਜਿਸ ਵਿਚ ਸੰਯੂਕਤ ਕਿਸਾਨ ਮੋਰਚਾ ਦੇ ਸੱਦੇ ’ਤੇ 26 ਨਵੰਬਰ ਨੂੰ ਅੰਮ੍ਰਿਤਸਰ ਵਿਖੇ ਹੋਣ ਵਾਲੀ ਇੱਕ ਵਿਸ਼ਾਲ ਰੈਲੀ ਵਿਚ ਸ਼ਮੂਲੀਅਤ ਕਰਨ ਸੰਬੰਧੀ ਵਿਚਾਰ ਚਰਚਾ ਕੀਤੀ ਗਈ। ਇਕੱਤਰਤਾ ਦੌਰਾਨ ਜਥੇਬੰਦੀ ਦੇ ਆਗੂਆਂ ਦੀਆਂ ਵਰਕਰਾਂ ਨੂੰ ਇਕੱਠੇ ਕਰਨ ਸਬੰਧੀ ਡਿਊਟੀਆਂ ਲਗਾਈਆਂ ਗਈਆਂ ਅਤੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਕਿ ਅਗਰ ਕਿਸਾਨਾਂ ਦੀਆਂ ਹੱਕੀ ਤੇ ਜਾਇਜ ਮੰਗਾਂ ਜਲਦੀ ਨਾਂ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਕਿਸਾਨ ਆਗੂਆਂ ਅਤੇ ਵਰਕਰਾਂ ਵਿਚ ਸੂਬਾ ਮੀਤ ਪ੍ਰਧਾਨ ਜਤਿੰਦਰ ਸਿੰਘ ਛੀਨਾ, ਜ਼ਿਲ੍ਹਾ ਪ੍ਰਧਾਨ ਹਰਪਾਲ ਸਿੰਘ ਛੀਨਾ, ਜ਼ਿਲ੍ਹਾ ਪ੍ਰੈਸ ਸਕੱਤਰ ਕਾਬਲ ਸਿੰਘ ਛੀਨਾ, ਮੁਖਵੰਤ ਸਿੰਘ ਆਬਾਦੀ ਵਰਪਾਲ, ਕੁਲਦੀਪ ਸਿੰਘ ਨਾਗ ਕਲਾ, ਜਗਪ੍ਰੀਤ ਸਿੰਘ ਕੋਟਲਾ, ਰਾਜ ਸਿੰਘ ਨਾਗ ਕਲਾਂ, ਹਰਦੇਵ ਸਿੰਘ ਵੀਰਮ, ਹਰਦੀਪ ਸਿੰਘ ਨਾਗ ਖੁਰਦ, ਰਣਜੀਤ ਸਿੰਘ ਨਾਗ ਕਲਾਂ, ਗੋਪਾਲ ਸਿੰਘ ਸੋਹੀਆਂ, ਨਰਿੰਦਰ ਸਿੰਘ ਨਾਗ ਕਲਾਂ, ਗੁਰਲਾਭ ਸਿੰਘ ਵਡਾਲਾ, ਗੁਰਮੇਜ਼ ਸਿੰਘ ਸੋਹੀਆਂ ਕਲਾਂ, ਸਰਦੂਲ ਸਿੰਘ ਸੋਹੀਆਂ ਕਲਾਂ, ਜਸਬੀਰ ਸਿੰਘ ਨਾਗ, ਅਵਤਾਰ ਸਿੰਘ ਸ਼ਾਹ ਨਵੇਂ ਨਾਗ, ਜਸਬੀਰ ਸਿੰਘ ਡੱਡੀਆਂ, ਰੂਪ ਸਿੰਘ ਵਡਾਲਾ, ਰਣਜੀਤ ਸਿੰਘ ਵੀਰਮ ਆਦਿ ਹਾਜ਼ਰ ਸਨ।