25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਰਾਮ ਤੀਰਥ ਦੇ ਮੇਲੇ ਦੌਰਾਨ ਪ੍ਰਸ਼ਾਸਨਿਕ ਪ੍ਰਬੰਧਾਂ ਦੀ ਖੁੱਲ੍ਹੀ ਪੋਲ

ਰਾਮ ਤੀਰਥ, 25 ਨਵੰਬਰ (ਧਰਵਿੰਦਰ ਸਿੰਘ ਔਲਖ)-ਉੱਤਰੀ ਭਾਰਤ ਦੇ ਪ੍ਰਸਿੱਧ ਧਾਰਮਿਕ ਅਸਥਾਨ ਭਗਵਾਨ ਵਾਲਮੀਕਿ ਤੀਰਥ ਰਾਮ ਤੀਰਥ ਵਿਖੇ ਚੱਲ ਰਹੇ ਸਾਲਾਨਾ ਮੇਲੇ ਦੌਰਾਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਵੱਡੀ ਗਿਣਤੀ ਵਿਚ ਸ਼ਰਧਾਲੂ ਸ਼ਰਧਾ ਅਤੇ ਉਤਸ਼ਾਹ ਨਾਲ ਨਤਮਸਤਕ ਹੋਣ ਲਈ ਪਹੁੰਚ ਰਹੇ ਹਨ। ਪਰ ਦੂਜੇ ਪਾਸੇ ਮੇਲੇ ਦੇ ਪ੍ਰਬੰਧਾਂ ਨੂੰ ਲੈ ਕੇ ਪ੍ਰਸ਼ਾਸਨਿਕ ਅਣਗਹਿਲੀ ਵੀ ਖੁੱਲ੍ਹ ਕੇ ਸਾਹਮਣੇ ਆ ਰਹੀ ਹੈ।

Ad Position 21
No active advertisement
ਅਜੀਤ ਡੈਸਕ 26-11-2026
ਰਾਮ ਤੀਰਥ, 25 ਨਵੰਬਰ (ਧਰਵਿੰਦਰ ਸਿੰਘ ਔਲਖ)-ਉੱਤਰੀ ਭਾਰਤ ਦੇ ਪ੍ਰਸਿੱਧ ਧਾਰਮਿਕ ਅਸਥਾਨ ਭਗਵਾਨ ਵਾਲਮੀਕਿ ਤੀਰਥ ਰਾਮ ਤੀਰਥ ਵਿਖੇ ਚੱਲ ਰਹੇ ਸਾਲਾਨਾ ਮੇਲੇ ਦੌਰਾਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਵੱਡੀ ਗਿਣਤੀ ਵਿਚ ਸ਼ਰਧਾਲੂ ਸ਼ਰਧਾ ਅਤੇ ਉਤਸ਼ਾਹ ਨਾਲ ਨਤਮਸਤਕ ਹੋਣ ਲਈ ਪਹੁੰਚ ਰਹੇ ਹਨ। ਪਰ ਦੂਜੇ ਪਾਸੇ ਮੇਲੇ ਦੇ ਪ੍ਰਬੰਧਾਂ ਨੂੰ ਲੈ ਕੇ ਪ੍ਰਸ਼ਾਸਨਿਕ ਅਣਗਹਿਲੀ ਵੀ ਖੁੱਲ੍ਹ ਕੇ ਸਾਹਮਣੇ ਆ ਰਹੀ ਹੈ। ਬੁਨਿਆਦੀ ਸਹੂਲਤਾਂ ਦੀ ਘਾਟ ਕਾਰਨ ਦੂਰ-ਦੁਰਾਡੇ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੇਲੇ ਦੌਰਾਨ ਸ਼ਰਧਾਲੂਆਂ ਦੇ ਜੁੱਤੇ-ਚੱਪਲਾਂ ਸੰਭਾਲਣ ਲਈ ਬਣਾਏ ਗਏ ਜੋੜਾ ਘਰ ਵਿਚ ਥਾਂ ਦੀ ਘਾਟ ਹੋਣ ਕਾਰਨ ਪ੍ਰਬੰਧ ਨਾਕਾਫ਼ੀ ਸਾਬਤ ਹੋ ਰਹੇ ਹਨ। ਵੱਡੀ ਗਿਣਤੀ ਵਿਚ ਸ਼ਰਧਾਲੂਆਂ ਦੀ ਆਮਦ ਕਾਰਨ ਜੋੜਾ ਘਰ ਦੇ ਬਾਹਰ ਭੀੜ ਲੱਗੀ ਰਹਿੰਦੀ ਹੈ ਅਤੇ ਕਈ ਸ਼ਰਧਾਲੂਆਂ ਨੂੰ ਮਜਬੂਰੀਵੱਸ ਆਪਣੀਆਂ ਜੁੱਤੀਆਂ ਪਰਿਕਰਮਾ ਵਿਚ ਹੀ ਉਤਾਰਨੀਆਂ ਪੈ ਰਹੀਆਂ ਹਨ। ਇਸ ਨਾਲ ਜਿੱਥੇ ਸ਼ਰਧਾਲੂਆਂ ਨੂੰ ਪ੍ਰੇਸ਼ਾਨੀ ਹੋ ਰਹੀ ਹੈ, ਉੱਥੇ ਧਾਰਮਿਕ ਅਸਥਾਨ ਦੀ ਸਫ਼ਾਈ ਅਤੇ ਵਿਵਸਥਾ ਸੰਬੰਧੀ ਵੀ ਸਵਾਲ ਖੜ੍ਹੇ ਹੋ ਰਹੇ ਹਨ। ਇਸੇ ਤਰ੍ਹਾਂ ਤੀਰਥ ਅਸਥਾਨ ਦੇ ਪਵਿੱਤਰ ਸਰੋਵਰ ਵਿਚ ਪਾਣੀ ਦਾ ਪੱਧਰ ਘੱਟ ਹੋਣ ਕਾਰਨ ਇਸ਼ਨਾਨ ਕਰਨ ਵਾਲੇ ਸ਼ਰਧਾਲੂਆਂ ਨੂੰ ਦਿੱਕਤਾਂ ਆ ਰਹੀਆਂ ਹਨ। ਦੂਰ-ਦੁਰਾਡੇ ਤੋਂ ਵਿਸ਼ੇਸ਼ ਸ਼ਰਧਾ ਨਾਲ ਪਹੁੰਚਣ ਵਾਲੇ ਸ਼ਰਧਾਲੂਆਂ ਲਈ ਸਰੋਵਰ ਵਿਚ ਲੋੜੀਂਦੇ ਪਾਣੀ ਦਾ ਪ੍ਰਬੰਧ ਕਰਨਾ ਪ੍ਰਸ਼ਾਸਨ ਦੀ ਮੁੱਢਲੀ ਜ਼ਿੰਮੇਵਾਰੀ ਹੈ , ਪਰ ਇਸ ਪਾਸੇ ਲੋੜੀਂਦਾ ਧਿਆਨ ਨਾ ਦਿੱਤੇ ਜਾਣ ਕਾਰਨ ਸ਼ਰਧਾਲੂ ਨਿਰਾਸ਼ ਹਨ। ਇਸ ਤੋਂ ਇਲਾਵਾ ਭਗਵਾਨ ਵਾਲਮੀਕਿ ਆਸ਼ਰਮ ਦੇ ਧੂਣਾ ਸਹਿਬ ਵਾਲੇ ਪਾਸੇ ਬਣੀਆਂ ਪਾਣੀ ਦੀਆਂ ਟੂਟੀਆਂ ਵਿਚ ਪਾਣੀ ਨਹੀਂ ਆ ਰਿਹਾ, ਜਦਕਿ ਬਾਥਰੂਮਾਂ ਦੀ ਲੋੜੀਂਦੀ ਮੁਰੰਮਤ ਨਾ ਹੋਣ ਕਾਰਨ ਉਨ੍ਹਾਂ ਨੂੰ ਜਿੰਦਰੇ ਲੱਗੇ ਹੋਏ ਹਨ। ਮੇਲੇ ਵਿਚ ਲੱਖਾਂ ਦੀ ਗਿਣਤੀ ਵਿਚ ਪਹੁੰਚਣ ਵਾਲੇ ਸ਼ਰਧਾਲੂਆਂ ਲਈ ਪੀਣ ਵਾਲੇ ਅਤੇ ਵਰਤੋਂ ਵਾਲੇ ਪਾਣੀ ਸਮੇਤ ਪਖਾਨਿਆਂ ਦੀ ਸਹੂਲਤ ਦਾ ਪ੍ਰਬੰਧ ਕਰਨਾ ਬੇਹੱਦ ਜ਼ਰੂਰੀ ਹੈ। ਅਜਿਹੇ ਹਾਲਾਤ ਵਿਚ ਬੁਨਿਆਦੀ ਸਹੂਲਤਾਂ ਦੀ ਘਾਟ ਪ੍ਰਸ਼ਾਸਨਿਕ ਪ੍ਰਬੰਧਾਂ ’ਤੇ ਵੱਡਾ ਸਵਾਲੀਆ ਨਿਸ਼ਾਨ ਲਗਾਉਂਦੀ ਹੈ।ਉਧਰ ਮੇਲੇ ਦੌਰਾਨ ਲੱਗਣ ਵਾਲੀਆਂ ਦੁਕਾਨਾਂ ਅਤੇ ਪਾਰਕਿੰਗ ਦਾ ਠੇਕਾ ਵੀ ਕਰੀਬ 10 ਲੱਖ ਰੁਪਏ ਹੋਣ ਕਾਰਨ ਦੁਕਾਨਦਾਰਾਂ ਉੱਤੇ ਵਿੱਤੀ ਬੋਝ ਪੈਣ ਦੀ ਗੱਲ ਸਾਹਮਣੇ ਆ ਰਹੀ ਹੈ। ਇਸ ਦਾ ਅਸਰ ਆਮ ਸ਼ਰਧਾਲੂਆਂ ਦੀਆਂ ਜੇਬਾਂ ’ਤੇ ਵੀ ਪੈ ਰਿਹਾ ਹੈ। ਸ਼ਰਧਾਲੂਆਂ ਨੇ ਸੰਬੰਧਿਤ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਮੇਲੇ ਦੇ ਬਾਕੀ ਰਹਿੰਦੇ ਦਿਨਾਂ ਦੌਰਾਨ ਜੋੜਾ ਘਰ ਵਿਚ ਵਾਧੂ ਪ੍ਰਬੰਧ ਕੀਤੇ ਜਾਣ, ਪਵਿੱਤਰ ਸਰੋਵਰ ਵਿਚ ਲੋੜੀਂਦਾ ਪਾਣੀ ਭਰਵਾਇਆ ਜਾਵੇ, ਆਸ਼ਰਮ ਦੀਆਂ ਟੂਟੀਆਂ ਵਿਚ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇ ਅਤੇ ਬਾਥਰੂਮਾਂ ਦੀ ਮੁਰੰਮਤ ਕਰਵਾ ਕੇ ਉਨ੍ਹਾਂ ਨੂੰ ਸ਼ਰਧਾਲੂਆਂ ਦੀ ਵਰਤੋਂ ਲਈ ਖੋਲ੍ਹਿਆ ਜਾਵੇ। ਉਨ੍ਹਾਂ ਕਿਹਾ ਕਿ ਇੰਨੇ ਵੱਡੇ ਧਾਰਮਿਕ ਮੇਲੇ ਵਿਚ ਆਉਣ ਵਾਲੀ ਸੰਗਤ ਨੂੰ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਰੱਖਣਾ ਉਚਿਤ ਨਹੀਂ ਹੈ। ਭਗਵਾਨ ਵਾਲਮੀਕਿ ਆਸ਼ਰਮ ਧੂਣਾ ਸਾਹਿਬ ਦੇ ਗੱਦੀ ਨਸ਼ੀਨ ਮਹੰਤ ਮਲਕੀਤ ਨਾਥ ਅਤੇ ਟਰਸਟ ਦੇ ਚੇਅਰਮੈਨ ਓਮ ਪ੍ਰਕਾਸ਼ ਗੱਬਰ ਨੇ ਕਿਹਾ ਕਿ ਸਰਕਾਰ ਵਲੋਂ ਢੁਕਵੇਂ ਪ੍ਰਬੰਧ ਨਾ ਕਰਨ ਕਰਕੇ ਸ਼ਰਧਾਲੂਆਂ ਵਿਚ ਨਿਰਾਸ਼ਾ ਫੈਲੀ ਹੋਈ ਹੈ।
Ad Position 22
No active advertisement
ਪਿਛਲੀ ਖ਼ਬਰ ਦਿੱਲੀ ਕਿਸਾਨ ਮੋਰਚੇ ਦੀ ਸ਼ੁਰੂਆਤ ਦੀ ਵਰ੍ਹੇਗੰਢ ਨੂੰ ਸਮਰਪਿਤ ਕਿਸਾਨ ਰੈਲੀ ਅੱਜ ਅਗਲੀ ਖ਼ਬਰ ਦੀ ਰੈਵੀਨਿਊ ਪਟਵਾਰ ਯੂਨੀਅਨ ਮਜੀਠਾ ਦਾ ਚੋਣ ਇਜਲਾਸ ਹੋਇਆ- ਕਰਨ ਖੋਸਲਾ ਸਰਬ ਸੰਮਤੀ ਨਾਲ ਬਣੇ ਤਹਿਸੀਲ ਮਜੀਠਾ ਦੇ ਪ੍ਰਧਾਨ
Ad Position 24