26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਗੁਰੁ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਰਈਆ, 26 ਨਵੰਬਰ (ਸ਼ਰਨਬੀਰ ਸਿੰਘ ਕੰਗ)-ਵੱਡਾ ਗੁਰਦੁਆਰਾ ਰਈਆ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ૷ਛਾਇਆ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਵੱਡਾ ਗੁਰਦੁਆਰਾ ਚੌਂਕ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਬਾਬਾ ਜੀਵਨ ਸਿੰਘ, ਗੁਰੂ ਰਵਿਦਾਸ ਬਾਜ਼ਾਰ, ਜੀ.

Ad Position 21
No active advertisement
ਅਜੀਤ ਡੈਸਕ 27-11-2026
ਰਈਆ, 26 ਨਵੰਬਰ (ਸ਼ਰਨਬੀਰ ਸਿੰਘ ਕੰਗ)-ਵੱਡਾ ਗੁਰਦੁਆਰਾ ਰਈਆ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ૷ਛਾਇਆ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਵੱਡਾ ਗੁਰਦੁਆਰਾ ਚੌਂਕ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਬਾਬਾ ਜੀਵਨ ਸਿੰਘ, ਗੁਰੂ ਰਵਿਦਾਸ ਬਾਜ਼ਾਰ, ਜੀ. ਟੀ. ਰੋਡ ਤੇ ਫੇਰੂਮਾਨ ਚੌਂਕ ਤੋਂ ਹੁੰਦਾ ਹੋਇਆ ਵਾਪਸ ਵੱਡਾ ਗੁਰਦੁਆਰਾ ਜਾ ਕੇ ਸਮਾਪਤ ਹੋਇਆ। ਇਸ ਨਗਰ ਕੀਰਤਨ ਦੇ ਗੁਰੂ ਰਵਿਦਾਸ ਬਜਾਰ ਪਹੁੰਚਣ ’ਤੇ ਬਾਬਾ ਮਿਹਰ ਸ਼ਾਹ ਸੋਸ਼ਲ ਐਂਡ ਵੈਲਫੇਅਰ ਸੋਸਾਇਟੀ ਦੇ ਪ੍ਰਧਾਨ ਗੁਰਦੀਪ ਸਿੰਘ ਅਤੇ ਹੋਰ ਅਹੁਦੇਦਾਰਾਂ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਵਾਈਸ ਪ੍ਰਧਾਨ ਤਰਸੇਮ ਲਾਲ ਸੇਮੀ, ਬਲਦੇਵ ਸਿੰਘ ਕਾਕਾ, ਮਲਕੀਤ ਸਿੰਘ ਮੀਕਾ, ਜਤਿੰਦਰ ਕੁਮਾਰ ਰਿੰਕੂ, ਜਗਪ੍ਰੀਤ ਸਿੰਘ, ਮਾਸਟਰ ਕਰਨਦੀਪ ਸਿੰਘ, ਨੂਰ, ਪਾਰਸ ਕਾਰਤਿਕ, ਹਰਜੀਤ ਸਿੰਘ ਪੁਰਬਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਾਹਿਬ ਪਿੰਡ ਸ਼ੇਖਭੱਟੀ ਵਿਖੇ ਅੰਮ੍ਰਿਤ ਸੰਚਾਰ ਦੌਰਾਨ 25 ਪ੍ਰਾਣੀ ਗੁਰੂ ਵਾਲੇ ਬਣੇ ਅਗਲੀ ਖ਼ਬਰ ਗੱਠਜੋੜ ’ਚ ਸਿੱਖਾਂ ਦੇ ਭਲੇ ਵਾਲੀ ਕੋਈ ਗੱਲ ਨਹੀਂ-ਖਾਨਪੁਰ
Ad Position 24