ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਮਜੀਠਾ ਵਿਖੇ ਸ ਪ੍ਰਕਾਸ਼ ਦਿਹਾੜਾ ਮਨਾਇਆ
ਮਜੀਠਾ, 26 ਨਵੰਬਰ (ਮਨਿੰਦਰ ਸਿੰਘ ਸੋਖੀ)-ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਮਜੀਠਾ ਵਿਖੇ ਸਕੂਲ ਕਮੇਟੀ ਚੇਅਰਮੈਨ ਜਸਪਿੰਦਰ ਸਿੰਘ ਕਾਹਲੋਂ ਦੀ ਅਗਵਾਈ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ। ਜਿਸ ਦੇ ਸਬੰਧ ਵਿਚ ਸਕੂਲ ਦੇ ਗੁਰਦੁਆਰਾ ਸਾਹਿਬ ਵਿਖੇ ਅਧਿਆਪਕਾਂ ਅਤੇ ਬੱਚਿਆਂ ਨੇ ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਦਾ ਜਾਪੁ ਕੀਤਾ ਗਿਆ।
ਮਜੀਠਾ, 26 ਨਵੰਬਰ (ਮਨਿੰਦਰ ਸਿੰਘ ਸੋਖੀ)-ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਮਜੀਠਾ ਵਿਖੇ ਸਕੂਲ ਕਮੇਟੀ ਚੇਅਰਮੈਨ ਜਸਪਿੰਦਰ ਸਿੰਘ ਕਾਹਲੋਂ ਦੀ ਅਗਵਾਈ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ। ਜਿਸ ਦੇ ਸਬੰਧ ਵਿਚ ਸਕੂਲ ਦੇ ਗੁਰਦੁਆਰਾ ਸਾਹਿਬ ਵਿਖੇ ਅਧਿਆਪਕਾਂ ਅਤੇ ਬੱਚਿਆਂ ਨੇ ਸੰਗਤੀ ਰੂਪ ਵਿਚ ਸ੍ਰੀ ਸੁਖਮਨੀ ਸਾਹਿਬ ਦਾ ਜਾਪੁ ਕੀਤਾ ਗਿਆ। ਭਾਈ ਜੀਤ ਸਿੰਘ ਗੁਰਦਾਸਪੁਰ ਦੇ ਨਿਸ਼ਕਾਮ ਕੀਰਤਨੀ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਕੂਲ ਕਮੇਟੀ ਐਮ.ਡੀ. ਡਾ: ਮੰਗਲ ਸਿੰਘ ਕਿਸ਼ਨਪੁਰੀ, ਚੇਅਰਮੈਨ ਜ਼ਸਪਿੰਦਰ ਸਿੰਘ ਕਾਹਲੋਂ, ਮੁੱਖ ਪ੍ਰਬੰਧਕ ਹਰਜਿੰਦਰਪਾਲ ਕੌਰ, ਅਮਰਪ੍ਰੀਤ ਕੌਰ ਪ੍ਰਿੰਸੀਪਲ ਜੰਡਿਅਲਾ ਗੁਰੂ, ਡਾਇਰੈਕਟਰ ਡਾ: ਅਮਨਦੀਪ ਕੌਰ ਥਿੰਦ, ਪ੍ਰਿੰਸੀਪਲ ਮੀਨਾਕਸ਼ੀ ਤ੍ਰੇਹਨ, ਵਾਹੀਸ ਪ੍ਰਿੰਸੀਪਲ ਸ਼ਿਖਾ ਅਤੇ ਸਮੂਹ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਇਸ ਸਮਾਗਮ ਵਿਚ ਹਾਜ਼ਰੀ ਭਰੀ।