ਕੁੱਕੜਾਂ ਵਾਲਾ ਵਿਖੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ/ਨਗਰ ਕੀਰਤਨ ਸਜਾਇਆ
ਹਰਸ਼ਾ ਛੀਨਾ/ਰਾਜਾਸਾਂਸੀ, 26 ਨਵੰਬਰ (ਕੜਿਆਲ, ਹਰਦੀਪ ਸਿੰਘ ਖੀਵਾ)-ਕੁੱਕੜਾਂ ਵਾਲਾ ਹਰਸ਼ਾ ਛੀਨਾ ਕਲੋਨੀ ਦੇ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਹਿਜ ਪਾਠ ਦੇ ਭੋਗ ਪਾਏ ਗਏ, ਉਪਰੰਤ ਸਤਿਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਨਗਰ ਕੀਰਤਨ ਸਜਾਇਆ ਗਿਆ, ਜਿਸ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ।
ਹਰਸ਼ਾ ਛੀਨਾ/ਰਾਜਾਸਾਂਸੀ, 26 ਨਵੰਬਰ (ਕੜਿਆਲ, ਹਰਦੀਪ ਸਿੰਘ ਖੀਵਾ)-ਕੁੱਕੜਾਂ ਵਾਲਾ ਹਰਸ਼ਾ ਛੀਨਾ ਕਲੋਨੀ ਦੇ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਹਿਜ ਪਾਠ ਦੇ ਭੋਗ ਪਾਏ ਗਏ, ਉਪਰੰਤ ਸਤਿਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਨਗਰ ਕੀਰਤਨ ਸਜਾਇਆ ਗਿਆ, ਜਿਸ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਨਗਰ ਕੀਰਤਨ ਦੌਰਾਨ ਸੰਗਤਾਂ ਨੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਬਾਬਾ ਸਤਨਾਮ ਸਿੰਘ ਕਾਰ ਸੇਵਾ ਮੋਰਚਾ ਵਾਲਿਆਂ ਤੋਂ ਇਲਾਵਾ ਸਾਬਕਾ ਸਰਪੰਚ ਕੁਲਦੀਪ ਸਿੰਘ, ਨੰਬਰਦਾਰ ਭੁਪਿੰਦਰ ਸਿੰਘ, ਭਲਵਾਨ ਦਿਲਬਾਗ ਸਿੰਘ, ਬਲਜਿੰਦਰ ਸਿੰਘ ਜੱਜ, ਆੜ੍ਹਤੀ ਗੁਰਜੀਤ ਸਿੰਘ ਜੱਜ, ਡੇਰਿਆਂ ਵਾਲੀਆਂ ਤੇ ਅੱਡਾ ਕੁੱਕੜਾਂ ਵਾਲਾ ਦੀਆਂ ਸਮੂਹ ਸੰਗਤਾਂ ਵਲੋਂ ਗੁਰੂ ਦੀ ਬਖ਼ਸ਼ਿਸ਼ ਸਰੋਪੇ ਭੇਟ ਕਰਕੇ ਪੰਜ ਪਿਆਰਿਆਂ ਅਤੇ ਗੁਰਸਿੱਖਾਂ ਦਾ ਸਨਮਾਨ ਕੀਤਾ ਗਿਆ। ਨਗਰ ਕੀਰਤਨ ਉਕਤ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਗੁਰਦੁਆਰਾ ਗੁਰੂ ਕਾ ਬਾਗ ਸਾਹਿਬ ਰੋਡ, ਗੁਰਦੁਆਰਾ ਮੋਰਚਾ ਸਾਹਿਬ ਅਤੇ ਦਾਣਾ ਮੰਡੀ ਤੋਂ ਹੁੰਦਾ ਹੋਇਆ ਮੁੜ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਇਸ ਮੌਕੇ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਪਲਵਿੰਦਰ ਸਿੰਘ ਬਿੱਟੂ ਖ਼ਾਲਸਾ, ਸਰਪੰਚ ਰਾਮ ਕੁਮਾਰ, ਬਾਬਾ ਮੱਖਣ ਸਿੰਘ, ਸੇਵਾ ਮੁਕਤ ਇੰਸਪੈਕਟਰ ਰਘਬੀਰ ਸਿੰਘ, ਫ਼ਤਿਹ ਸਿੰਘ, ਸੁਖਪ੍ਰੀਤ ਸਿੰਘ ਖ਼ਾਲਸਾ, ਤਜਿੰਦਰ ਸਿੰਘ ਫ਼ੌਜੀ, ਰਘਬੀਰ ਸਿੰਘ ਲੱਕੀ, ਤਰਸੇਮ ਸਿੰਘ ਛੀਨਾ, ਥਾਣੇਦਾਰ ਸੁਖਦੇਵ ਸਿੰਘ, ਕੁਲਦੀਪ ਸਿੰਘ ਲਾਡੀ, ਦਿਲਬਾਗ ਸਿੰਘ, ਬਾਬਾ ਗੁਰਮੀਤ ਸਿੰਘ, ਬਾਬਾ ਬੂਟਾ ਸਿੰਘ, ਅਨਮੋਲ ਸਿੰਘ ਸਮੇਤ ਹੋਰ ਸੇਵਾਦਾਰ ਹਾਜ਼ਰ ਸਨ।