ਸੇਂਟ ਸੋਲਜਰ ਇਲੀਟ ਕੈਮਬ੍ਰਿਜ ਸਕੂਲ ਵਿਖੇ ਸ਼ਰਧਾ ਨਾਲ ਮਨਾਇਆ ਪ੍ਰਕਾਸ਼ ਪੁਰਬ
ਰਾਮ ਤੀਰਥ, 26 ਨਵੰਬਰ (ਧਰਵਿੰਦਰ ਸਿੰਘ ਔਲਖ)-ਸੇਂਟ ਸੋਲਜਰ ਇਲੀਟ ਕੈਮਬ੍ਰਿਜ ਸਕੂਲ ਰਾਮ ਤੀਰਥ ਰੋਡ ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਗੁਰਬਾਣੀ ਦਾ ਪਾਠ ਕੀਤਾ ਗਿਆ ।
ਰਾਮ ਤੀਰਥ, 26 ਨਵੰਬਰ (ਧਰਵਿੰਦਰ ਸਿੰਘ ਔਲਖ)-ਸੇਂਟ ਸੋਲਜਰ ਇਲੀਟ ਕੈਮਬ੍ਰਿਜ ਸਕੂਲ ਰਾਮ ਤੀਰਥ ਰੋਡ ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਗੁਰਬਾਣੀ ਦਾ ਪਾਠ ਕੀਤਾ ਗਿਆ । ਸਮਾਗਮ ਦੀ ਸਮਾਪਤੀ ਮੌਕੇ ਅਰਦਾਸ ਕੀਤੀ ਗਈ ਅਤੇ ਸੰਗਤਾਂ ਨੂੰ ਪ੍ਰਸ਼ਾਦ ਵੰਡਿਆ ਗਿਆ।ਇਸ ਮੌਕੇ ਸਕੂਲ ਦੇ ਐੱਮ. ਡੀ. ਡਾ. ਮੰਗਲ ਸਿੰਘ ਕਿਸ਼ਨਪੁਰੀ, ਡਾਇਰੈਕਟਰ ਡਾ. ਅਮਨਦੀਪ ਕੌਰ, ਪ੍ਰਿੰ: ਸੁਹਾਸਿਨੀ ਗੁਲਾਟੀ ਅਤੇ ਕੋਆਰਡੀਨੇਟਰ ਪ੍ਰਿਯੰਕਾ ਸ਼ਰਮਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਸਮੁੱਚਾ ਸਮਾਗਮ ਸ਼ਾਂਤਮਈ ਅਤੇ ਭਗਤੀਮਈ ਮਾਹੌਲ ਵਿਚ ਸੰਪੰਨ ਹੋਇਆ।