26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਅਸਤੀਫ਼ਾ ਪ੍ਰਵਾਨ ਨਾ ਹੋਣ ’ਤੇ ਮੁੜ ‘ਆਪ’ ਦੇ ਹੱਕ ’ਚ ਡਟੇ ਜੋਬਨ ਝੰਜੋਟੀ, ਸੋਨੀਆ ਮਾਨ ਦੀ ਜਿੱਤ ਲਈ ਕਰਾਂਗੇ ਪੂਰੀ ਮਿਹਨਤ

ਰਾਜਾਸਾਂਸੀ, 26 ਨਵੰਬਰ (ਹਰਦੀਪ ਸਿੰਘ ਖੀਵਾ)— ਆਮ ਆਦਮੀ ਪਾਰਟੀ ਦੇ ਐੱਸ. ਸੀ.

Ad Position 21
No active advertisement
ਅਜੀਤ ਡੈਸਕ 27-11-2026
ਰਾਜਾਸਾਂਸੀ, 26 ਨਵੰਬਰ (ਹਰਦੀਪ ਸਿੰਘ ਖੀਵਾ)— ਆਮ ਆਦਮੀ ਪਾਰਟੀ ਦੇ ਐੱਸ.ਸੀ. ਵਿੰਗ ਹਲਕਾ ਰਾਜਾਸਾਂਸੀ ਦੇ ਕੋਆਰਡੀਨੇਟਰ ਗੁਰਦੇਵ ਸਿੰਘ ਜੋਬਨ ਝੰਜੋਟੀ ਨੇ ਕਿਹਾ ਕਿ ਉਨ੍ਹਾਂ ਵਲੋਂ ਪਹਿਲਾਂ ਪਾਰਟੀ ਨੂੰ ਅਸਤੀਫ਼ਾ ਦੇ ਦਿੱਤਾ ਗਿਆ ਸੀ, ਪਰ ਪਾਰਟੀ ਹਾਈਕਮਾਂਡ ਵਲੋਂ ਅਸਤੀਫ਼ਾ ਪ੍ਰਵਾਨ ਨਹੀਂ ਕੀਤਾ ਗਿਆ। ਇਸ ਲਈ ਉਹ ਮੁੜ ਪਾਰਟੀ ਦੇ ਫ਼ੈਸਲੇ ਨਾਲ ਖੜ੍ਹੇ ਹਨ ਅਤੇ ਹਲਕਾ ਰਾਜਾਸਾਂਸੀ ਤੋਂ ਐਲਾਨੀ ਗਈ ਪਾਰਟੀ ਉਮੀਦਵਾਰ ਸੋਨੀਆ ਮਾਨ ਦੀ ਜਿੱਤ ਲਈ ਡਟ ਕੇ ਕੰਮ ਕਰਨਗੇ। ਉਨ੍ਹਾਂ ਹੈਲਥ ਸਿਸਟਮ ਕਾਰਪੋਰੇਸ਼ਨ ਪੰਜਾਬ ਦੇ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਅਤੇ ਸੋਨੀਆ ਮਾਨ ਨੂੰ ਅਪੀਲ ਕੀਤੀ ਕਿ ਜੇਕਰ ਦੋਵਾਂ ਵਿਚਕਾਰ ਕੋਈ ਗਿਲੇ-ਸ਼ਿਕਵੇ ਹਨ ਤਾਂ ਉਨ੍ਹਾਂ ਨੂੰ ਦੂਰ ਕਰਕੇ ਇਕਜੁੱਟਤਾ ਨਾਲ ਕੰਮ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਗੁ. ਗੁਰਸ਼ਬਦ ਪ੍ਰਕਾਸ਼ ਦਸਮੇਸ਼ ਨਗਰ ਦਾ 15ਵਾਂ ਸਾਲਾਨਾ ਜੋੜ ਮੇਲਾ ਤੇ ਪਲੇਠੀ ਕਬੱਡੀ ਲੀਗ ਸ਼ਾਨੋ- ਸ਼ੌਕਤ ਨਾਲ ਸਮਾਪਤ ਅਗਲੀ ਖ਼ਬਰ ਮੋਗਾ ਦੀ ‘ਖੁਸ਼ਹਾਲ ਪੰਜਾਬ ਮਹਾਂ ਰੈਲੀ’ ਲਈ ਹਲਕਾ ਅਜਨਾਲਾ ਤੋਂ ਵੱਡੀ ਗਿਣਤੀ ’ਚ ਕਾਫਲੇ ਰਵਾਨਾ
Ad Position 24