27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਬੀਬਾ ਗੁਰਵਿੰਦਰ ਕੌਰ ਜਲਾਲ ਉਸਮਾ ਨੇ ਬੀਬਾ ਹਰਸਿਮਰਤ ਕੌਰ ਬਾਦਲ ਨਾਲ ਕੀਤੀ ਅਹਿਮ ਮੁਲਾਕਾਤ

ਬਾਬਾ ਬਕਾਲਾ ਸਾਹਿਬ, 27 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਤੋਂ ਬਾਅਦ ਅੱਜ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਇਸਤਰੀ ਅਕਾਲੀ ਦਲ ਦੇ ਸੀਨੀਅਰ ਆਗੂ ਬੀਬਾ ਗੁਰਵਿੰਦਰ ਕੌਰ ਜਲਾਲਉਸਮਾ ਸਾ: ਮੈਂਬਰ ਜ਼ਿਲ੍ਹਾ ਪ੍ਰੀਸ਼ਦ ਨੇ ਅੱਜ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨਾਲ ਇਕ ਅਹਿਮ ਮੁਲਾਕਾਤ ਕੀਤੀ । ਉਨ੍ਹਾਂ ਜਿੱਥੇ ਬੀਬਾ ਹਰਸਿਮਰਤ ਕੌਰ ਨੂੰ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਦੀ ਵਧਾਈ ਦਿੱਤੀ, ਉਥੇ ‘ਮਾਵਾਂ-ਧੀਆਂ ਲਲਕਾਰ ਯੋਜਨਾ’ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਸੰਬੰਧੀ ਵੀ ਵਿਚਾਰਾਂ ਕੀਤੀਆਂ ।

Ad Position 21
No active advertisement
ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨਾਲ ਮੁਲਾਕਾਤ ਕਰਦਿਆਂ ਬੀਬਾ ਗੁਰਵਿੰਦਰ ਕੌਰ ਜਲਾਲਉਸਮਾ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ । ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜ 28-11-2026
ਬਾਬਾ ਬਕਾਲਾ ਸਾਹਿਬ, 27 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਤੋਂ ਬਾਅਦ ਅੱਜ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਇਸਤਰੀ ਅਕਾਲੀ ਦਲ ਦੇ ਸੀਨੀਅਰ ਆਗੂ ਬੀਬਾ ਗੁਰਵਿੰਦਰ ਕੌਰ ਜਲਾਲਉਸਮਾ ਸਾ: ਮੈਂਬਰ ਜ਼ਿਲ੍ਹਾ ਪ੍ਰੀਸ਼ਦ ਨੇ ਅੱਜ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨਾਲ ਇਕ ਅਹਿਮ ਮੁਲਾਕਾਤ ਕੀਤੀ । ਉਨ੍ਹਾਂ ਜਿੱਥੇ ਬੀਬਾ ਹਰਸਿਮਰਤ ਕੌਰ ਨੂੰ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਦੀ ਵਧਾਈ ਦਿੱਤੀ, ਉਥੇ ‘ਮਾਵਾਂ-ਧੀਆਂ ਲਲਕਾਰ ਯੋਜਨਾ’ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਸੰਬੰਧੀ ਵੀ ਵਿਚਾਰਾਂ ਕੀਤੀਆਂ । ਉਨ੍ਹਾਂ ਦੱਸਿਆ ਕਿ ਮਾਵਾਂ-ਧੀਆਂ ਲਲਕਾਰ ਯੋਜਨਾ ਨੂੰ ਘਰ-ਘਰ ਤੱਕ ਪਹੁੰਚਾਉਣ, ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਲੋਕਾਂ ਨੂੰ ਜਾਗਰੂਕ ਕਰਨ ਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਸੰਬੰਧੀ ਘਰ-ਘਰ ਜਾ ਕੇ ਮਾਵਾਂ-ਧੀਆਂ ਨਾਲ ਸੰਪਰਕ ਕਰਨ, ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ ਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੇ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਸੰਬੰਧੀ ਵਿਸਥਾਰ ਨਾਲ ਵਿਚਾਰ ਸਾਂਝੇ ਕੀਤੇ ਗਏ । ਉਨ੍ਹਾਂ ਦੱਸਿਆ ਕਿ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਇਸ ਸੰਬੰਧੀ ਲੋਕਾਂ ਵਿਚ ਵੱਡਾ ਉਤਸ਼ਾਹ ਹੈ । ਬੀਬਾ ਹਰਮਿਸਰਤ ਕੌਰ ਬਾਦਲ ਨੇ ਬੀਬਾ ਗੁਰਵਿੰਦਰ ਕੌਰ ਜਲਾਲ ਉਸਮਾ ਦੀ ਪਿੱਠ ਥਾਪੜਦਿਆਂ ਕਿਹਾ ਕਿ ਹੁਣ ਪੰਜਾਬ ਦੀ ਬਿਹਤਰੀ, ਨੌਜਵਾਨਾਂ ਦੇ ਸੁਨਹਿਰੀ ਭਵਿੱਖ ਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਆਪਣ ਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਜਾਵੇ । ਇਸ ਮੌਕੇ ਉਨ੍ਹਾਂ ਨਾਲ ਰਣਜੀਤ ਕੌਰ ਰਈਆ, ਪ੍ਰਭਜੋਤ ਕੌਰ ਖਾਲਸਾ ਬੁਤਾਲਾ, ਕੁਲਵਿੰਦਰ ਕੌਰ ਮੱਦ, ਗੁਰਮੀਤ ਕੌਰ ਬੱਲ ਰਈਆ, ਬਲਬੀਰ ਕੌਰ ਲਾਇਲਪੁਰੀ, ਰਣਜੀਤ ਕੌਰ ਬਾਬਾ ਬਕਾਲਾ, ਕੁਲਦੀਪ ਕੌਰ ਬੁਤਾਲਾ ਤੇ ਹੋਰ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਸੰਸਦੀ ਸਕੱਤਰ ਜਗਦੀਪ ਨਕੱਈ ਸੂਬਾ ਚੋਣ ਕਮੇਟੀ ਮੈਂਬਰ ਮਨਜੀਤ ਸਿੰਘ ਮੰਨਾ ਨਾਲ ਮੁਲਾਕਾਤ ਕਰਨ ਪਹੁੰਚੇ ਅਗਲੀ ਖ਼ਬਰ ਗੌਰਮਿੰਟ ਟੀਚਰਜ਼ ਯੂਨੀਅਨ ਦਾ ਵਫ਼ਦ ਬਲਾਕ ਸਿੱਖਿਆ ਅਫ਼ਸਰ ਅੰਮ੍ਰਿਤਸਰ-1 ਨੂੰ ਮਿਲਿਆ
Ad Position 24