27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸਾਬਕਾ ਸੰਸਦੀ ਸਕੱਤਰ ਜਗਦੀਪ ਨਕੱਈ ਸੂਬਾ ਚੋਣ ਕਮੇਟੀ ਮੈਂਬਰ ਮਨਜੀਤ ਸਿੰਘ ਮੰਨਾ ਨਾਲ ਮੁਲਾਕਾਤ ਕਰਨ ਪਹੁੰਚੇ

ਬਾਬਾ ਬਕਾਲਾ ਸਾਹਿਬ, 27 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਭਾਜਪਾ ਹਾਈਕਮਾਨ ਵਲੋਂ ਜਿਸ ਦਿਨ ਤੋਂ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਤੇ ਪਾਰਟੀ ਦੇ ਸੂਬਾ ਸਕੱਤਰ ਸਾਬਕਾ ਰਾਜ ਮੰਤਰੀ ਮਨਜੀਤ ਸਿੰਘ ਮੰਨਾ ਨੂੰ ਪੰਜਾਬ ਲੀਡਰਸ਼ਿਪ ’ਚ ਵੱਡੀ ਜ਼ਿੰਮੇਵਾਰੀ ਦਿੰਦੇ ਹੋਏ ਚੋਣ ਕਮੇਟੀ ਮੈਂਬਰ ਬਣਾਇਆ ਗਿਆ ਹੈ, ਉਸੇ ਦਿਨ ਤੋਂ ਉਨ੍ਹਾਂ ਦੇ ਹਲਕੇ ’ਚ ਜਿੱਥੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵਲੋਂ ਮਨਜੀਤ ਸਿੰਘ ਮੰਨਾ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ਉੱਥੇ ਹੀ ਪੰਜਾਬ ਵਿੱਚੋਂ ਅਕਾਲੀ ਸਰਕਾਰ ਵੇਲੇ ਉਨ੍ਹਾਂ ਨਾਲ ਉਨ੍ਹਾਂ ਦੇ ਸਾਥੀ ਰਹਿ ਚੱਕੇ ਜੋ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋ ਗਏ ਸਨ, ਵਲੋਂ ਵੀ ਮੰਨਾ ਦੇ ਗ੍ਰਹਿ ਪਹੁੰਚ ਕੇ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ । ਇਸੇ ਲੜ੍ਹੀ ਤਹਿਤ ਹਲਕਾ ਮਾਨਸਾ ਤੋਂ ਸਾਬਕਾ ਵਿਧਾਇਕ ਰਹੇ ਸਾਬਕਾ ਰਾਜ ਮੰਤਰੀ ਜਗਦੀਪ ਸਿੰਘ ਨਕੱਈ ਅੱਜ ਉਨ੍ਹਾਂ ਦੇ ਗ੍ਰਹਿ ਪਹੁੰਚੇ, ਜਿੱਥੇ ਉਨ੍ਹਾਂ ਮਨਜੀਤ ਸਿੰਘ ਨਾਲ ਵਿਚਾਰ ਵਟਾਂਦਰਾ ਕੀਤਾ ਤੇ ਆਪਣੇ ਵਿਚਾਰ ਸ: ਮੰਨਾ ਨਾਲ ਸਾਂਝੇ ਕੀਤੇ ।

Ad Position 21
No active advertisement
ਸਾਬਕਾ ਵਿਧਾਇਕ ਤੇ ਭਾਜਪਾ ਦੇ ਚੋਣ ਕਮੇਟੀ ਮੈਂਬਰ, ਸੂਬਾ ਸਕੱਤਰ ਸ: ਮਨਜੀਤ ਸਿੰਘ ਮੰਨਾ ਨਾਲ ਮੁਲਾਕਾਤ ਕਰਦਿਆਂ ਸਾਬਕਾ ਰਾਜ ਮੰਤਰੀ ਜਗਦੀਪ ਸਿੰਘ ਨਕੱਈ । ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ 28-11-2026
ਬਾਬਾ ਬਕਾਲਾ ਸਾਹਿਬ, 27 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਭਾਜਪਾ ਹਾਈਕਮਾਨ ਵਲੋਂ ਜਿਸ ਦਿਨ ਤੋਂ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਤੇ ਪਾਰਟੀ ਦੇ ਸੂਬਾ ਸਕੱਤਰ ਸਾਬਕਾ ਰਾਜ ਮੰਤਰੀ ਮਨਜੀਤ ਸਿੰਘ ਮੰਨਾ ਨੂੰ ਪੰਜਾਬ ਲੀਡਰਸ਼ਿਪ ’ਚ ਵੱਡੀ ਜ਼ਿੰਮੇਵਾਰੀ ਦਿੰਦੇ ਹੋਏ ਚੋਣ ਕਮੇਟੀ ਮੈਂਬਰ ਬਣਾਇਆ ਗਿਆ ਹੈ, ਉਸੇ ਦਿਨ ਤੋਂ ਉਨ੍ਹਾਂ ਦੇ ਹਲਕੇ ’ਚ ਜਿੱਥੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵਲੋਂ ਮਨਜੀਤ ਸਿੰਘ ਮੰਨਾ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ਉੱਥੇ ਹੀ ਪੰਜਾਬ ਵਿੱਚੋਂ ਅਕਾਲੀ ਸਰਕਾਰ ਵੇਲੇ ਉਨ੍ਹਾਂ ਨਾਲ ਉਨ੍ਹਾਂ ਦੇ ਸਾਥੀ ਰਹਿ ਚੱਕੇ ਜੋ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋ ਗਏ ਸਨ, ਵਲੋਂ ਵੀ ਮੰਨਾ ਦੇ ਗ੍ਰਹਿ ਪਹੁੰਚ ਕੇ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ । ਇਸੇ ਲੜ੍ਹੀ ਤਹਿਤ ਹਲਕਾ ਮਾਨਸਾ ਤੋਂ ਸਾਬਕਾ ਵਿਧਾਇਕ ਰਹੇ ਸਾਬਕਾ ਰਾਜ ਮੰਤਰੀ ਜਗਦੀਪ ਸਿੰਘ ਨਕੱਈ ਅੱਜ ਉਨ੍ਹਾਂ ਦੇ ਗ੍ਰਹਿ ਪਹੁੰਚੇ, ਜਿੱਥੇ ਉਨ੍ਹਾਂ ਮਨਜੀਤ ਸਿੰਘ ਨਾਲ ਵਿਚਾਰ ਵਟਾਂਦਰਾ ਕੀਤਾ ਤੇ ਆਪਣੇ ਵਿਚਾਰ ਸ: ਮੰਨਾ ਨਾਲ ਸਾਂਝੇ ਕੀਤੇ । ਗੱਲਬਾਤ ਕਰਦਿਆਂ ਮੰਨਾ ਨੇ ਕਿਹਾ ਕਿ ਜਗਦੀਪ ਸਿੰਘ ਦਾ ਉਨ੍ਹਾਂ ਨਾਲ ਬਹੁਤ ਪਿਆਰ ਰਿਹਾ ਹੈ ਜਿਸ ਕਰਕੇ ਹੀ ਅੱਜ ਉਹ ਉਚੇਚੇ ਤੌਰ ’ਤੇ ਮੇਰੇ ਗ੍ਰਹਿ ਮੈਨੂੰ ਮਿਲਣ ਪਹੁੰਚੇ ਹਨ । ਇਸ ਮੌਕੇ ਗੱਲਬਾਤ ਕਰਦਿਆਂ ਨਕੱਈ ਨੇ ਕਿਹਾ ਕਿ ਅੱਜ ਉਨ੍ਹਾਂ ਦੀ ਮੰਨਾ ਨਾਲ ਇਹ ਮੁਲਾਕਾਤ ਬਹੁਤ ਸੁਖਾਵੇਂ ਮਹੌਲ ਵਿਚ ਹੋਈ ਹੈ, ਇਸ ਮੁਲਾਕਾਤ ਵਿਚ ਮੈਂ ਆਪਣੇ ਦਿਲ ਦੇ ਵਿਚਾਰ ਮੰਨਾ ਨਾਲ ਸਾਂਝੇ ਕੀਤੇ ਹਨ ਤੇ ਮਨਜੀਤ ਸਿੰਘ ਵੀ ਮੇਰੇ ਵਿਚਾਰਾਂ ਨਾਲ ਸਹਿਮਤ ਹਨ । ਇਸ ਮੌਕੇ ਸਾਬਕਾ ਚੇਅਰਮੈਨ ਰਣਜੀਤ ਸਿੰਘ ਮੀਆਂਵਿੰਡ, ਪੀ. ਏ. ਹਰਪ੍ਰੀਤ ਸਿੰਘ ਹੈਪੀ ਖੱਖ, ਪਿੰਦਰ ਦੌਲੋਨੰਗਲ, ਜਸ ਭੋਰਛੀ, ਠੇਕੇਦਾਰ ਬਲਵਿੰਦਰ ਸਿੰਘ ਸਰਾਂ, ਸਾਬਕਾ ਸਰਪੰਚ ਪਰਮਜੀਤ ਸਿੰਘ ਸਰਾਂ ਤਲਵੰਡੀ, ਸਾਬਕਾ ਸਰਪੰਚ ਤਰਲੋਕ ਸਿੰਘ ਜਵੰਦਪੁਰ, ਹਰਭਜਨ ਸਿੰਘ ਮੀਆਂ ਵਿੰਡ, ਹਰਪ੍ਰੀਤ ਸਿੰਘ ਹੈਪੀ ਮੀਆਂਵਿੰਡ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਬਰਸੀ ਨੂੰ ਸਮਰਪਿਤ ਨਗਰ ਕੀਰਤਨ 30 ਨੂੰ ਅਗਲੀ ਖ਼ਬਰ ਬੀਬਾ ਗੁਰਵਿੰਦਰ ਕੌਰ ਜਲਾਲ ਉਸਮਾ ਨੇ ਬੀਬਾ ਹਰਸਿਮਰਤ ਕੌਰ ਬਾਦਲ ਨਾਲ ਕੀਤੀ ਅਹਿਮ ਮੁਲਾਕਾਤ
Ad Position 24