ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਬਾਪੂ ਤਰਸੇਮ ਸਿੰਘ ਵਲੋਂ ਸਾਬਕਾ ਵਿਧਾਇਕ ਮਨਮੋਹਨ ਸਿੰਘ ਸਠਿਆਲਾ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ
ਸਠਿਆਲਾ, 27 ਨਵੰਬਰ (ਜਗੀਰ ਸਿੰਘ ਸਫਰੀ)-ਅਕਾਲੀ ਦਲ ਵਾਰਿਸ ਪੰਜਾਬ ਦੇ ਮੁਖੀ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਵਲੋਂ ਸਾਬਕਾ ਵਿਧਾਇਕ ਮਨਮੋਹਨ ਸਿੰਘ ਦੀ ਧਰਮ ਪਤਨੀ ਬੀਬੀ ਕੁਲਵੰਤ ਕੌਰ ਦੇ ਕੈਲੀਫੋਰਨੀਆ (ਅਮਰੀਕਾ) ਵਿਖੇ ਹੋਏ ਬੇਵਕਤ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਬਾਪੂ ਤਰਸੇਮ ਸਿੰਘ ਨੇ ਸਾਬਕਾ ਵਿਧਾਇਕ ਮਨਮੋਹਨ ਸਿੰਘ ਸਠਿਆਲਾ ਤੇ ਉਨ੍ਹਾਂ ਦੇ ਬੇਟੇ ਪ੍ਰੋ: ਡਾ.
ਸਠਿਆਲਾ, 27 ਨਵੰਬਰ (ਜਗੀਰ ਸਿੰਘ ਸਫਰੀ)-ਅਕਾਲੀ ਦਲ ਵਾਰਿਸ ਪੰਜਾਬ ਦੇ ਮੁਖੀ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਵਲੋਂ ਸਾਬਕਾ ਵਿਧਾਇਕ ਮਨਮੋਹਨ ਸਿੰਘ ਦੀ ਧਰਮ ਪਤਨੀ ਬੀਬੀ ਕੁਲਵੰਤ ਕੌਰ ਦੇ ਕੈਲੀਫੋਰਨੀਆ (ਅਮਰੀਕਾ) ਵਿਖੇ ਹੋਏ ਬੇਵਕਤ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਬਾਪੂ ਤਰਸੇਮ ਸਿੰਘ ਨੇ ਸਾਬਕਾ ਵਿਧਾਇਕ ਮਨਮੋਹਨ ਸਿੰਘ ਸਠਿਆਲਾ ਤੇ ਉਨ੍ਹਾਂ ਦੇ ਬੇਟੇ ਪ੍ਰੋ: ਡਾ. ਸਰਬਜੀਤ ਸਿੰਘ ਨਾਲ ਅਫਸੋਸ ਕਰਦਿਆਂ ਕਿਹਾ ਕਿ ਬੀਬੀ ਕੁਲਵੰਤ ਕੌਰ ਦੇ ਇਸ ਦੁਨੀਆ ਤੋਂ ਵਿਛੜ ਜਾਣ ਨਾਲ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਨੇ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਅਤੇ ਪਿੱਛੇ ਪਰਿਵਾਰਕ ਮੈਂਬਰਾਂ ਤੇ ਸਨੇਹੀਆਂ ਨੂੰ ਇਹ ਅਸਹਿ ਦੁੱਖ ਸਹਿਣ ਦਾ ਬਲ ਬਖ਼ਸ਼ਣ। ਇਨ੍ਹਾਂ ਤੋਂ ਇਲਾਵਾ ਚੋਣ ਕਮਸ਼ਿਨ ਸੁਖਬੀਰ ਸਿੰਘ ਆਈ.ਏ.ਐੱਸ. ਹਰਭਜਨ ਸਿੰਘ ਤੂਰ ਵਲੋਂ ਪਰਿਵਾਰ ਨਾਲ ਅਫਸੋਸ ਕੀਤਾ ਗਿਆ । ਇਸ ਮੌਕੇ ਮਾ: ਸੁਖਦੇਵ ਸਿੰਘ, ਸਤਪਾਲ ਸਿੰਘ, ਰਾਜਵਿੰਦਰ ਸਿੰਘ , ਡਾ. ਰਮਿੰਦਰਜੀਤ ਕੌਰ ਯੂ.ਐੱਸ.ਏ., ਰਪਿੰਦਰਜੀਤ ਕੌਰ ਯੂ.ਐੱਸ.ਏ. ਰਪਿੰਦਰ ਕੌਰ, ਪਰਮਬੀਰ ਕੌਰ ਖਾਲਸਾਾ ਆਦਿ ਹਾਜ਼ਰ ਸਨ ।