27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਬਿਜਲੀ ਦੇ ਅਣਐਲਾਨੇ ਲੰਮੇ ਲੰਮੇ ਪਾਵਰ ਕੱਟਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਖੋਲ੍ਹੀ ਪੋਲ- ਅਬਰੋਲ ਪ੍ਰਾਸ਼ਰ, ਦਫ਼ਤਰਾਂ ਵਿਚ ਕੰਮ ਕਰਵਾਉਣ ਆਏ ਲੋਕ ਹੁੰਦੇ ਨੇ ਖੱਜਲ ਖੁਆਰ

ਮਜੀਠਾ, 27 ਨਵੰਬਰ (ਮਨਿੰਦਰ ਸਿੰਘ ਸੋਖੀ)-ਪਿਛਲੇ ਕੁਝ ਦਿਨਾਂ ਤੋਂ ਬਿਜਲੀ ਦੇ ਅਣਐਲਾਨੇ ਪਾਵਰ ਕੱਟਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਖੋਲ੍ਹ ਕੇ ਰੱਖ ਦਿੱਤੀ ਹੈ। ਜਿਸ ਵਿਚ ਸਰਕਾਰ ਇਹ ਵੱਡੇ ਵੱਡੇ ਦਾਅਵੇ ਕਰ ਰਹੀ ਹੈ ਕਿ ਪੰਜਾਬ ਵਿਚ ਬਿਜਲੀ ਦਾ ਇਕ ਮਿੰਟ ਵੀ ਕੱਟ ਨਹੀਂ ਲੱਗ ਰਿਹਾ ਹਰੇਕ ਵਰਗ ਨੂੰ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ।

Ad Position 21
No active advertisement
ਐਡਵੋਕੇਟ ਰਾਕੇਸ਼ ਪ੍ਰਾਸ਼ਰ ਤੇ ਤਰੁਨ ਕੁਮਾਰ ਅਬਰੋਲ 28-11-2026
ਮਜੀਠਾ, 27 ਨਵੰਬਰ (ਮਨਿੰਦਰ ਸਿੰਘ ਸੋਖੀ)-ਪਿਛਲੇ ਕੁਝ ਦਿਨਾਂ ਤੋਂ ਬਿਜਲੀ ਦੇ ਅਣਐਲਾਨੇ ਪਾਵਰ ਕੱਟਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਖੋਲ੍ਹ ਕੇ ਰੱਖ ਦਿੱਤੀ ਹੈ। ਜਿਸ ਵਿਚ ਸਰਕਾਰ ਇਹ ਵੱਡੇ ਵੱਡੇ ਦਾਅਵੇ ਕਰ ਰਹੀ ਹੈ ਕਿ ਪੰਜਾਬ ਵਿਚ ਬਿਜਲੀ ਦਾ ਇਕ ਮਿੰਟ ਵੀ ਕੱਟ ਨਹੀਂ ਲੱਗ ਰਿਹਾ ਹਰੇਕ ਵਰਗ ਨੂੰ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ। ਜਦ ਕਿ ਜ਼ਮੀਨ ਤੇ ਵੇਖਿਆ ਜਾਵੇ ਤਾਂ ਦਿਨ ਵਿਚ 5 ਤੋਂ 8 ਘੰਟੇ ਦੇ ਪਾਵਰ ਕੱਟ ਲੱਗ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਪ੍ਰਧਾਨ ਤਰੁਨ ਕੁਮਾਰ ਅਬਰੋਲ ਅਤੇ ਮਜੀਠੀਆ ਦੇ ਸਿਆਸੀ ਸਕੱਤਰ ਐਡਵੋਕੇਟ ਰਾਕੇਸ਼ ਪ੍ਰਾਸ਼ਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਕਤ ਆਗੂਆਂ ਨੇ ਕਿਹਾ ਕਿ ਬਿਜਲੀ ਦੇ ਕੱਟ ਲੱਗਣ ਨਾਲ ਜਿਥੇ ਆਮ ਜਨਤਾ, ਦੁਕਾਨਦਾਰ, ਘਰੇਲੂ ਸਪਲਾਈ ਵਾਲੇ ਪ੍ਰੇਸ਼ਾਨ ਹੋ ਰਹੇ ਹਨ ਉਥੇ ਹੀ ਦਫ਼ਤਰਾਂ ਸੇਵਾ ਕੇਂਦਰ, ਤਹਿਸੀਲ ਕੰਪਲੈਕਸ, ਬਿਜਲੀ ਘਰ, ਸਿਵਲ ਹਸਪਤਾਲ ਅਤੇ ਸਰਕਾਰੀ ਪ੍ਰਾਈਵੇਟ ਸਕੂਲਾਂ ਵਾਲੇ ਵੀ ਬੇਹੰਦ ਪ੍ਰੇਸ਼ਾਨ ਹਨ। ਦਫ਼ਤਰਾਂ ਵਿਚ ਕੰਮ ਕਰਵਾਉਣ ਆਏ ਲੋਕਾਂ ਨੂੰ ਬਿਜਲੀ ਬੰਦ ਹੋਣ ਕਰਕੇ ਘੰਟਿਆਂ ਬੱਧੀ ਇੰਤਜ਼ਾਰ ਕਰਨਾ ਪੈਂਦਾ ਹੈ। ਦੁਕਾਨਦਾਰ ਪ੍ਰੇਸ਼ਾਨ ਹਨ ਕਿਉਂਕਿ ਕਈ ਦਕਾਨਦਾਰਾਂ ਦਾ ਸਾਰਾ ਕੰਮ ਹੀ ਬਿਜਲੀ ਤੇ ਨਿਰਭਰ ਕਰਦਾ ਹੈ। ਅਜਿਹੇ ਵਿਚ ਲੋਕਾਂ ਨੂੰ ਰੋਟੀ ਦੇ ਲਾਲੇ ਪੈ ਗਏ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਿਰਫ ਫੋਕੀ ਬਿਆਨਬਾਜੀ ਅਤੇ ਇਸ਼ਤਿਹਾਬਾਜੀ ਕਰਨ ਵਿਚ ਹੀ ਲੱਗੀ ਹੈ ਲੋਕਾਂ ਦੀਆਂ ਸਮੱਸਿਆਵਾਂ ਵੱਲ ਕੋਈ ਧਿਆਨ ਨਹੀਂ। ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਗਠਜੋੜ ਦੀ ਸਰਕਾਰ ਵਕਤ ਪੰਜਾਬ ਵਿਚ ਬਿਜਲੀ ਸਰਪਲਸ ਹੁੰਦੀ ਸੀ ਕਦੀ ਬਿਜਲੀ ਦਾ ਕੱਟ ਨਹੀਂ ਲੱਗਦਾ ਸੀ ਹਰੇਕ ਵਰਗ ਨੂੰ ਨਿਰਵਿਘਨ ਬਿਜਲੀ ਮਿਲਦੀ ਸੀ ਪਰ ਹੁਣ ਤਾਂ ਆਪ ਸਰਕਾਰ ਨੇ ਹਰ ਪੱਖ ਤੋਂ ਲੋਕਾਂ ਦਾ ਕਚੂਮਰ ਕੱਢ ਕੇ ਰੱਖ ਦਿੱਤਾ ਹੈ। ਸਰਕਾਰ ਦੀ ਕੋਈ ਠੋਸ ਨੀਤੀ ਨਹੀਂ। ਉਨ੍ਹਾਂ ਕਿਹਾ ਕਿ ਇਸੇ ਕਰਕੇ ਹੀ ਅੱਜ ਵੀ ਪੰਜਾਬ ਦੇ ਲੋਕ ਸ੍ਰ: ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਨੂੰ ਚੇਤੇ ਕਰਦੇ ਹਨ। ਇਸ ਮੌਕੇ ਤਰੁਨ ਕੁਮਾਰ ਅਬਰੋਲ ਦੇ ਨਾਲ ਐਡਵੋਕੇਟ ਰਾਕੇਸ਼ ਪ੍ਰਾਸ਼ਰ, ਸਲਵੰਤ ਸਿੰਘ ਸੇਠ, ਪ੍ਰਿੰਸ ਨਈਅਰ, ਅਜੈ ਕੁਮਾਰ ਚੋਪੜਾ, ਬਿੱਲਾ ਸ਼ਾਹ ਆੜ੍ਹਤੀਆ, ਕਵਲਦੀਪ ਸਿੰਘ ਲਾਲੀ ਮਜੀਠਾ, ਭੁਪਿੰਦਰ ਸਿੰਘ ਮਜੀਠਾ ਦਿਹਾਤੀ, ਨਰੇਸ਼ ਕੁਮਾਰ, ਰਾਜੇਸ਼ ਕੁਮਾਰ ਜੀਵਨ, ਕੌਂਸਲਰ ਚਰਨਜੀਤ ਸਿੰਘ ਗੋਲਾ, ਗੁਰਪ੍ਰੀਤ ਸਿੰਘ ਪਿੰਟੂ, ਅਮਰਦੀਪ ਸਿੰਘ ਗਿੱਲ, ਆਦਿ ਅਕਾਲੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਪਤਨ ਸ਼ੁਰੂ- ਸਾ: ਵਿਧਾਇਕ ਭਲਾਈਪੁਰ ਅਗਲੀ ਖ਼ਬਰ ਹਲਕਾ ਅਟਾਰੀ ’ਚ ਅਕਾਲੀ-ਭਾਜਪਾ ਆਗੂਆਂ ਨੇ ਪਾਈਆਂ ਜੱਫੀਆਂ, ਇਕ-ਦੂਸਰੇ ਨੂੰ ਕੀਤਾ ਸਨਮਾਨ
Ad Position 24