27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਪਤਨ ਸ਼ੁਰੂ- ਸਾ: ਵਿਧਾਇਕ ਭਲਾਈਪੁਰ

ਬਾਬਾ ਬਕਾਲਾ ਸਾਹਿਬ, 27 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-‘ਪੰਜਾਬ ਵਿਚ ਅੱਜ ਜਿੱਥੇ ਨਸ਼ਿਆਂ ਦਾ ਪੂਰਾ ਜੋਰ ਹੈ, ਉਥੇ ਗੁੰਡਾਗਰਦੀ, ਲੁੱਟਾਂ ਖੋਹਾਂ, ਕਤਲੋਗਾਰਤ ਦਾ ਬੋਲਬਾਲ ਹੈ ਅਤੇ ਲੋਕ ਹੁਣ ਪੰਜਾਬ ਵਿਚੋਂ ਆਪ ਦਾ ਬਿਸਤਰਾ ਗੋਲ ਕਰਨ ਦੇ ਰੌਂਅ ਵਿਚ ਹਨ।’ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਸ: ਸੰਤੋਖ ਸਿੰਘ ਭਲਾਈਪੁਰ ਨੇ ਪ੍ਰਧਾਨ ਸ.

Ad Position 21
No active advertisement
ਅਜੀਤ ਡੈਸਕ 28-11-2026
ਬਾਬਾ ਬਕਾਲਾ ਸਾਹਿਬ, 27 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-‘ਪੰਜਾਬ ਵਿਚ ਅੱਜ ਜਿੱਥੇ ਨਸ਼ਿਆਂ ਦਾ ਪੂਰਾ ਜੋਰ ਹੈ, ਉਥੇ ਗੁੰਡਾਗਰਦੀ, ਲੁੱਟਾਂ ਖੋਹਾਂ, ਕਤਲੋਗਾਰਤ ਦਾ ਬੋਲਬਾਲ ਹੈ ਅਤੇ ਲੋਕ ਹੁਣ ਪੰਜਾਬ ਵਿਚੋਂ ਆਪ ਦਾ ਬਿਸਤਰਾ ਗੋਲ ਕਰਨ ਦੇ ਰੌਂਅ ਵਿਚ ਹਨ।’ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਸ: ਸੰਤੋਖ ਸਿੰਘ ਭਲਾਈਪੁਰ ਨੇ ਪ੍ਰਧਾਨ ਸ. ਪ੍ਰਗਟ ਸਿੰਘ ਦੀ ਅਗਵਾਈ ਹੇਠ ਕਰਵਾਈ ਜਾ ਰਹੀ ਵਿਸ਼ਾਲ ਸੰਵਿਧਾਨ ਬਚਾਓ, ਨਸ਼ਾ ਵਿਰੋਧੀ, ਵੋਟ ਚੋਰੀ ਵਿਰੋਧ ਰੋਸ ਰੈਲੀ ਵਿਚ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਆਪਣੇ ਸਾਥੀਆਂ ਸਮੇਤ ਸ਼ਮੂਲੀਅਤ ਕਰਨ ਲਈ ਰਵਾਨਾ ਹੋਣ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਚੇਅਰਮੈਨ ਬਲਕਾਰ ਸਿੰਘ ਬੱਲ, ਸਰਪੰਚ ਪ੍ਰਦੀਪ ਸਿੰਘ ਭਲਾਈਪੁਰ ਪ੍ਰਧਾਨ ਯੂਥ ਵਿੰਗ, ਸਰਪੰਚ ਦਲਜੀਤ ਸਿੰਘ ਭੱਪੀ, ਸਰਪੰਚ ਇਕਬਾਲ ਸਿੰਘ ਬੱਲ ਸੱਤੋਵਾਲ (ਦੋਵੇਂ ਮੈਂਬਰ ਬਲਾਕ ਸੰਮਤੀ), ਸਰਪੰਚ ਗੁਰਦਿਆਲ ਸਿੰਘ ਕੰਗ ਬੁਟਾਰੀ, ਸਰਪੰਚ ਦਲਬੀਰ ਸਿੰਘ ਸਠਿਆਲਾ, ਠੇਕੇਦਾਰ ਮਲਕੀਅਤ ਸਿੰਘ ਬੇਦਾਦਪੁਰ, ਪ੍ਰਧਾਨ ਰੌਬਿਨ ਮਾਨ, ਸਰਪੰਚ ਪ੍ਰਭ ਥੋਥੀਆਂ, ਜੈਵਿੰਦਰ ਸਿੰਘ ਭੁੱਲਰ ਸ਼ਹਿਰੀ ਪ੍ਰਧਾਨ, ਗੁਰਦੀਪ ਸਿੰਘ ਸਾਬਕਾ ਐਮ.ਸੀ., ਸਰਪੰਚ ਗੁਰਬਿੰਦਰ ਸਿੰਘ ਸਾਬੀ ਕੋਟ ਮਹਿਤਾਬ, ਸਰਪੰਚ ਸੂਬੇਦਾਰ ਇੰਦਰਜੀਤ ਸਿੰਘ ਸ਼ੇਰੋਂ, ਚੈਂਚਲ ਸਿੰਘ ਭੁੱਲਰ, ਮਨਜੀਤ ਸਿੰਘ ਠੁਕਰਾਲ, ਸਰਪੰਚ ਨੌਬੀ ਗਿੱਲ ਨਰੋਤਮਪੁਰ, ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਤਲਵੰਡੀ ਖੁੰਮਣ ਤੇ ਪਾਖਰਪੁਰਾ ਵਿਖੇ ਸਕੂਲੀ ਬੱਚਿਆਂ ਵਲੋਂ ਰੈਲੀ ਕੱਢੀ ਅਗਲੀ ਖ਼ਬਰ ਬਿਜਲੀ ਦੇ ਅਣਐਲਾਨੇ ਲੰਮੇ ਲੰਮੇ ਪਾਵਰ ਕੱਟਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਖੋਲ੍ਹੀ ਪੋਲ- ਅਬਰੋਲ ਪ੍ਰਾਸ਼ਰ, ਦਫ਼ਤਰਾ...
Ad Position 24