27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲ ਵਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ

ਜਗਦੇਵ ਕਲਾਂ, 27 ਨਵੰਬਰ (ਸ਼ਰਨਜੀਤ ਸਿੰਘ ਗਿੱਲ)- ਚੀਫ਼ ਖਾਲਸਾ ਦੀਵਾਨ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੈਂਸਰਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਫੁੱਲਾਂ ਨਾਲ ਸਜਾਈ ਵਿਸ਼ੇਸ਼ ਬੱਸ ਵਿਚ ਸੁੰਦਰ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 28-11-2026
ਜਗਦੇਵ ਕਲਾਂ, 27 ਨਵੰਬਰ (ਸ਼ਰਨਜੀਤ ਸਿੰਘ ਗਿੱਲ)- ਚੀਫ਼ ਖਾਲਸਾ ਦੀਵਾਨ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੈਂਸਰਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਫੁੱਲਾਂ ਨਾਲ ਸਜਾਈ ਵਿਸ਼ੇਸ਼ ਬੱਸ ਵਿਚ ਸੁੰਦਰ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ ਗਿਆ। ਸਕੂਲ ਦੇ ਵਿਦਿਆਰਥੀ ਅਤੇ ਸੰਗਤਾਂ ਪੂਰੀ ਸ਼ਰਧਾ ਨਾਲ ਗੁਰਬਾਣੀ ਦਾ ਜਾਪ ਅਤੇ ਸ਼ਬਦ ਕੀਰਤਨ ਕਰਦੀਆਂ ਨਗਰ ਕੀਰਤਨ ਵਿਚ ਸ਼ਾਮਿਲ ਹੋਈਆਂ। ਇਸ ਮੌਕੇ ਵਿਦਿਆਰਥੀਆਂ ਵਲੋਂ ਗਤਕੇ ਦੇ ਜੌਹਰ ਦਿਖਾ ਕੇ ਸਿੱਖ ਮਾਰਸ਼ਲ ਆਰਟ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਵੀ ਕੀਤੀਆਂ ਗਈਆਂ। ਨਗਰ ਕੀਰਤਨ ਸੈਂਸਰਾ ਖੁਰਦ ਤੋਂ ਰਵਾਨਾ ਹੋ ਕੇ ਸੈਂਸਰਾ ਕਲਾਂ ਹੁੰਦਾ ਹੋਇਆ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਪਾਵਨ ਚਰਨ-ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਗੁਰੂ ਕਾ ਬਾਗ, ਘੁੱਕੇਵਾਲੀ ਵਿਖੇ ਪਹੁੰਚਿਆ, ਜਿੱਥੇ ਸਮੂਹ ਸੰਗਤਾਂ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬਾਨ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵਲੋਂ ਨਗਰ ਕੀਰਤਨ ਵਿਚ ਸ਼ਾਮਿਲ ਸੰਗਤਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਪੰਜ ਪਿਆਰਿਆਂ ਨੂੰ ਗੁਰੂ ਘਰ ਵਲੋਂ ਸਿਰੋਪਾਓ ਭੇਟ ਕਰਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਉਪਰੰਤ ਨਗਰ ਕੀਰਤਨ ਵਾਪਸੀ ਲਈ ਰਵਾਨਾ ਹੋਇਆ ਅਤੇ ਗੁਰਦੁਆਰਾ ਸ੍ਰੀ ਬੀਰ ਸਾਹਿਬ ਸੈਂਸਰਾ ਖੁਰਦ ਵਿਖੇ ਪਹੁੰਚ ਕੇ ਸ਼ਰਧਾ ਤੇ ਸਤਿਕਾਰ ਨਾਲ ਸੰਪੰਨ ਹੋਇਆ। ਇਸ ਮੌਕੇ ਸਕੂਲ ਦੇ ਮੈਂਬਰ ਇੰਚਾਰਜ ਮਨਮੋਹਨ ਸਿੰਘ, ਕੁਲਦੀਪ ਸਿੰਘ ਗਿੱਲ ਮਜੀਠੀਆ, ਜਸਬੀਰ ਸਿੰਘ ਅਤੇ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਨੇਹਾ ਕਨੋਤਰਾ ਸਮੇਤ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਮਹਿਤਾ ਵਿਚ ਆਮ ਆਦਮੀ ਪਾਰਟੀ ਨੂੰ ਖੋਰਾ ਲਗਾ ਕੇ ਵੱਡੀ ਗਿਣਤੀ ਵਿਚ ਪਰਿਵਾਰ ਕਾਂਗਰਸ ’ਚ ਸ਼ਾਮਿਲ ਅਗਲੀ ਖ਼ਬਰ ਕਰਮਚਾਰੀ ਭਵਿੱਖ ਨਿਧੀ ਸੰਗਠਨ ਨੇ ‘ਨਿਧੀ ਆਪ ਕੇ ਨਿਕਟ 2.0’ ਅਧੀਨ ਪ੍ਰੋਗਰਾਮ ਕਰਵਾਏ
Ad Position 24