28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਪੰਜਾਬ ਨੂੰ ਗੈਂਗਸਟਰਵਾਦ ਤੇ ਨਸ਼ਾ ਮੁਕਤ ਕਰਨ ਲਈ ਅਕਾਲੀ-ਭਾਜਪਾ ਗੱਠਜੋੜ ਸਹਾਈ ਹੋਵੇਗਾ-ਜਥੇਦਾਰ ਰਣੀਕੇ

ਜੇਠੂਵਾਲ, 28 ਨਵੰਬਰ (ਮਿੱਤਰਪਾਲ ਸਿੰਘ ਰੰਧਾਵਾ)-ਸ਼੍ਰੋਮਣੀ ਅਕਾਲੀ ਦਲ ਐਸਸੀ ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਮੰਤਰੀ ਜਥੇਦਾਰ ਗੁਲਜਾਰ ਸਿੰਘ ਰਣੀਕੇ ਨੇ ਕਿਹਾ ਕਿ ਪੰਜਾਬ ’ਚ ਅਮਨ ਸ਼ਾਂਤੀ ਕਾਇਮ ਰੱਖਣ ਤੇ ਗੈਂਗਸਟਰਵਾਦ ਅਤੇ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਅਕਾਲੀ-ਭਾਜਪਾ ਗੱਠਜੋੜ ਆਉਣ ਵਾਲੇ ਸਮੇਂ ਲਈ ਪੰਜਾਬ ਵਾਸੀਆਂ ਲਈ ਸਹਾਈ ਹੋਵੇਗਾ ਜੋ ਵਿਰੋਧੀ ਪਾਰਟੀਆਂ ਨੂੰ ਇਹ ਗੱਠਜੋੜ ਹਜ਼ਮ ਨਹੀਂ ਹੋ ਰਿਹਾ ਕਿਉਂਕਿ ਉਨ੍ਹਾਂ ਨੂੰ ਹੁਣ ਤੋਂ ਹੀ ਸੂਬੇ ਵਿਚ ਅਗਲੀ ਸਰਕਾਰ ਗੱਠਜੋੜ ਦੀ ਬਣਦੀ ਦਿਖਾਈ ਦੇ ਰਹੀ ਜਿਸ ਤੋਂ ਬੁਖਲਾਹਟ ’ਚ ਆਣ ਕੇ ਗੱਠਜੋੜ ਦੀ ਨੁਕਤਾ ਚੀਨੀ ਕਰ ਰਹੇ ਹਨ। ਰਣੀਕੇ ਨੇ ਕਿਹਾ ਕਿ ਇਹ ਗੱਠਜੋੜ ਪੰਜਾਬ ਵਾਸੀਆਂ ਨਾਲ ਜੋ ਵੀ ਆਉਣ ਵਾਲੀਆਂ ਚੋਣਾਂ ਵਿਚ ਵਾਅਦੇ ਕਰੇਗਾ ਉਨ੍ਹਾਂ ਨੂੰ ਪੂਰਿਆਂ ਕਰਕੇ ਵਿਖਾਵੇਗਾ ।

Ad Position 21
No active advertisement
ਸ਼੍ਰੋਮਣੀ ਅਕਾਲੀ ਦਲ ਐਸ. ਸੀ. ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਗੱਲਬਾਤ ਦੌਰਾਨ ਉਨ੍ਹਾਂ ਨਾਲ ਅਕਾਲੀ ਦਲ ਐਸ. ਸੀ. ਵਿੰਗ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਮਨਜੀਤ ਸਿੰਘ ਤੇ ਹੋਰ। ਅਜੀਤ ਤਸਵੀਰ 29-11-2026
ਜੇਠੂਵਾਲ, 28 ਨਵੰਬਰ (ਮਿੱਤਰਪਾਲ ਸਿੰਘ ਰੰਧਾਵਾ)-ਸ਼੍ਰੋਮਣੀ ਅਕਾਲੀ ਦਲ ਐਸਸੀ ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਮੰਤਰੀ ਜਥੇਦਾਰ ਗੁਲਜਾਰ ਸਿੰਘ ਰਣੀਕੇ ਨੇ ਕਿਹਾ ਕਿ ਪੰਜਾਬ ’ਚ ਅਮਨ ਸ਼ਾਂਤੀ ਕਾਇਮ ਰੱਖਣ ਤੇ ਗੈਂਗਸਟਰਵਾਦ ਅਤੇ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਅਕਾਲੀ-ਭਾਜਪਾ ਗੱਠਜੋੜ ਆਉਣ ਵਾਲੇ ਸਮੇਂ ਲਈ ਪੰਜਾਬ ਵਾਸੀਆਂ ਲਈ ਸਹਾਈ ਹੋਵੇਗਾ ਜੋ ਵਿਰੋਧੀ ਪਾਰਟੀਆਂ ਨੂੰ ਇਹ ਗੱਠਜੋੜ ਹਜ਼ਮ ਨਹੀਂ ਹੋ ਰਿਹਾ ਕਿਉਂਕਿ ਉਨ੍ਹਾਂ ਨੂੰ ਹੁਣ ਤੋਂ ਹੀ ਸੂਬੇ ਵਿਚ ਅਗਲੀ ਸਰਕਾਰ ਗੱਠਜੋੜ ਦੀ ਬਣਦੀ ਦਿਖਾਈ ਦੇ ਰਹੀ ਜਿਸ ਤੋਂ ਬੁਖਲਾਹਟ ’ਚ ਆਣ ਕੇ ਗੱਠਜੋੜ ਦੀ ਨੁਕਤਾ ਚੀਨੀ ਕਰ ਰਹੇ ਹਨ। ਰਣੀਕੇ ਨੇ ਕਿਹਾ ਕਿ ਇਹ ਗੱਠਜੋੜ ਪੰਜਾਬ ਵਾਸੀਆਂ ਨਾਲ ਜੋ ਵੀ ਆਉਣ ਵਾਲੀਆਂ ਚੋਣਾਂ ਵਿਚ ਵਾਅਦੇ ਕਰੇਗਾ ਉਨ੍ਹਾਂ ਨੂੰ ਪੂਰਿਆਂ ਕਰਕੇ ਵਿਖਾਵੇਗਾ । ਰਣੀਕੇ ਨੇ ਸ਼੍ਰੋਮਣੀ ਅਕਾਲੀ ਦਲ ਐਸਸੀ ਵਿੰਗ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਮਨਜੀਤ ਸਿੰਘ ਵਲੋਂ ਪਾਰਟੀ ਲਈ ਕੀਤੀ ਜਾ ਰਹੀ ਮਿਹਨਤ ਦੀ ਸਰਾਹਨਾ ਕਰਦਿਆਂ ਉਨਾਂ ਨੂੰ ਕਿਹਾ ਕਿ ਉਹ ਆਪਣੇ ਵਿੰਗ ਦੇ ਵਰਕਰਾਂ ਨੂੰ ਨਾਲ ਲੈ ਕੇ ਹੁਣ ਤੋਂ ਹੀ ਗੱਠਜੋੜ ਦੇ ਹੱਕ ਵਿਚ ਪ੍ਰਚਾਰ ਕਰਨ ਲਈ ਦਿਨ ਰਾਤ ਇਕ ਕਰ ਦੇਣ। ਇਸ ਮੌਕੇ ਅਕਾਲੀ ਦਲ ਅੰਮ੍ਰਿਤਸਰ ਦਿਹਾਤੀ ਦੇ ਮੀਤ ਪ੍ਰਧਾਨ ਧਰਮਬੀਰ ਸਿੰਘ ਸੋਹੀ, ਯੂਥ ਅਕਾਲੀ ਦਲ ਸਰਕਲ ਪੰਡੋਰੀ ਦੇ ਪ੍ਰਧਾਨ ਬਲਜਿੰਦਰ ਸਿੰਘ ਬੁੱਟਰ ਜੇਠੂਵਾਲ, ਅਕਾਲੀ ਦਲ ਦੇ ਸਰਕਲ ਪੰਡੋਰੀ ਦੇ ਪ੍ਰਧਾਨ ਸਰਨਬੀਰ ਸਿੰਘ ਸੋਹੀ, ਵਿਜੇ ਸਿੰਘ ਪੀਏ ਰਣੀਕੇ, ਜਥੇਦਾਰ ਬਲਦੇਵ ਸਿੰਘ ਨਵਾਂ ਪਿੰਡ, ਸਾਬਕਾ ਸਰਪੰਚ ਅੰਗਰੇਜ ਸਿੰਘ ਮੱਖਣ ਵਿੰਡੀ, ਸਤਨਾਮ ਸਿੰਘ, ਪ੍ਰਧਾਨ ਗੱਜਣ ਸਿੰਘ ਔਲਖ, ਜਥੇਦਾਰ ਕਰਮ ਸਿੰਘ ਗਿੱਲ ਜੇਠੂਵਾਲ, ਸੁਖਬੀਰ ਸਿੰਘ ਸੋਖਲ ਜੇਠੂਵਾਲ ਸਾਬਕਾ ਸਰਪੰਚ ਕਾਲਾ ਸਿੰਘ ਸਮੇਤ ਹੋਰ ਅਕਾਲੀ ਵਰਕਰ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ-ਭਾਜਪਾ ਦਾ ਗੱਠਜੋੜ ਸਿਧਾਂਤਕ ਨਹੀਂ, ਕੁਰਸੀ ਦੀ ਖਾਤਰ ਹੋਇਆ ਸਮਝੌਤਾ-ਕੁਲਦੀਪ ਸਿੰਘ ਧਾਲੀਵਾਲ ਅਗਲੀ ਖ਼ਬਰ ਬੇਲਰਾਂ ਨਾਲ ਗੱਠਾਂ ਬੰਨ੍ਹ ਕੇ 100 ਤੋਂ ਵੱਧ ਟਰਾਲਾ ਇਕੱਠੀ ਕੀਤੀ ਪਰਾਲੀ ਸੜੀ, 60 ਤੋਂ 70 ਲੱਖ ਦਾ ਨੁਕਸਾਨ
Ad Position 24