ਸਰਕਾਰੀ ਹਾਈ ਸਕੂਲ ਟਾਂਗਰਾ ਵਿਖੇ ਸਾਲਾਨਾ ਅਥਲੈਟਿਕ ਮੀਟ ਕਰਵਾਈ
ਟਾਂਗਰਾ, 29 ਨਵੰਬਰ (ਹਰਜਿੰਦਰ ਸਿੰਘ ਕਲੇਰ)-ਸਰਕਾਰੀ ਹਾਈ ਸਕੂਲ ਟਾਂਗਰਾ (ਅੰਮ੍ਰਿਤਸਰ) ਵਿਖੇ ਸਕੂਲ ਮੁਖੀ ਬਲਬੀਰ ਸਿੰਘ ਦੀ ਅਗਵਾਈ ਹੇਠ ਸਾਲਾਨਾ ਅਥਲੈਟਿਕ ਮੀਟ ਬੜੇ ਉਤਸ਼ਾਹ ਅਤੇ ਸ਼ਾਨਦਾਰ ਢੰਗ ਨਾਲ ਕਰਵਾਈ ਗਈ। ਇਸ ਖੇਡ ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।
ਟਾਂਗਰਾ, 29 ਨਵੰਬਰ (ਹਰਜਿੰਦਰ ਸਿੰਘ ਕਲੇਰ)-ਸਰਕਾਰੀ ਹਾਈ ਸਕੂਲ ਟਾਂਗਰਾ (ਅੰਮ੍ਰਿਤਸਰ) ਵਿਖੇ ਸਕੂਲ ਮੁਖੀ ਬਲਬੀਰ ਸਿੰਘ ਦੀ ਅਗਵਾਈ ਹੇਠ ਸਾਲਾਨਾ ਅਥਲੈਟਿਕ ਮੀਟ ਬੜੇ ਉਤਸ਼ਾਹ ਅਤੇ ਸ਼ਾਨਦਾਰ ਢੰਗ ਨਾਲ ਕਰਵਾਈ ਗਈ। ਇਸ ਖੇਡ ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਅਥਲੈਟਿਕ ਮੀਟ ਦੌਰਾਨ 100 ਮੀਟਰ ਦੌੜ, ਲੰਬੀ ਛਾਲ, ਗੋਲਾ ਸੁੱਟਣ ਅਤੇ ਰੱਸਾਕਸ਼ੀ ਸਮੇਤ ਕਈ ਹੋਰ ਖੇਡ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਸਕੂਲ ਦੇ ਚਾਰ ਹਾਊਸਾਂ ਸ. ਭਗਤ ਸਿੰਘ ਹਾਊਸ, ਸ੍ਰੀ ਰਬਿੰਦਰਨਾਥ ਟੈਗੋਰ ਹਾਊਸ, ਰਾਣੀ ਲਕਸ਼ਮੀ ਬਾਈ ਹਾਊਸ ਅਤੇ ਡਾ. ਬੀ. ਆਰ. ਅੰਬੇਡਕਰ ਹਾਊਸ ਦੇ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਰਈਆ-2 ਬਲਾਕ ਦੇ ਬੀ.ਆਰ.ਸੀ. ਸ੍ਰੀਮਤੀ ਜਸਬੀਰ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਮਾਗਮ ਨੂੰ ਸਫ਼ਲ ਬਣਾਉਣ ਵਿਚ ਸਮੂਹ ਸਟਾਫ਼ ਮੈਂਬਰਾਂ ਸ੍ਰੀਮਤੀ ਸਰਬਜੀਤ ਕੌਰ, ਸ੍ਰੀਮਤੀ ਰੂਹੀਪ੍ਰੀਤ ਕੌਰ, ਸ੍ਰੀਮਤੀ ਅਮਨਦੀਪ ਕੌਰ, ਸ੍ਰੀਮਤੀ ਸਨਮੀਤ ਕੌਰ, ਮਿਸ ਰਾਜ ਕੌਰ, ਸ. ਹਰਦੀਪ ਸਿੰਘ, ਸ. ਸਤਨਾਮ ਸਿੰਘ ਅਤੇ ਸ. ਅੰਮ੍ਰਿਤਪਾਲ ਸਿੰਘ ਨੇ ਅਹਿਮ ਯੋਗਦਾਨ ਪਾਇਆ। ਅੰਤ ਵਿਚ ਵੱਖ-ਵੱਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।