ਡਾਇਰੈਕਟਰ ਪ੍ਰਿੰਸੀਪਲ ਨਗੀਨ ਸਿੰਘ ਬੱਲ ਨੇ 5ਵੀਂ
‘ਵਨ ਰੇਸ ਜਲੰਧਰ ਹਾਫ਼ ਮੈਰਾਥਨ’ ਵਿਚ ਜਿੱਤਿਆ ਮੈਡਲ
ਬਾਬਾ ਬਕਾਲਾ ਸਾਹਿਬ, 29 ਨਵੰਬਰ (ਰਾਜਨ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੰਤਸਰ ਪਬਲਿਕ ਸਕੂਲ, ਬੁਤਾਲਾ ਦੇ ਡਾਇਰੈਕਟਰ ਪ੍ਰਿੰਸੀਪਲ ਨਗੀਨ ਸਿੰਘ ਬੱਲ ਨੇ ਖੇਡਾਂ ਦੇ ਖੇਤਰ ਵਿਚ ਇਕ ਹੋਰ ਸ਼ਾਨਦਾਰ ਪ੍ਰਾਪਤੀ ਨਾਲ ਸਕੂਲ ਅਤੇ ਇਲਾਕੇ ਦਾ ਵਧਾਇਆ ਮਾਣ ਵਧਾਇਆ ਹੈ । ਜਲੰਧਰ ਵਿਖੇ ਕੈਪੀਟਲ ਸਮਾਲ ਫਾਈਨਾਂਸ ਬੈਂਕ ਵਲੋਂ ਅੱਜ 5ਵੀਂ ‘ਵਨ ਰੇਸ ਜਲੰਧਰ ਹਾਫ਼ ਮੈਰਾਥਨ’ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ ।
ਜ
ਜਲੰਧਰ ਵਿਖੇ ਕੈਪੀਟਲ ਸਮਾਲ ਫਾਈਨਾਂਸ ਬੈਂਕ ਵਲੋਂ ਕਰਵਾਈ ਗਈ 5ਵੀਂ ‘ਵਨ ਰੇਸ ਜਲੰਧਰ ਹਾਫ਼ ਮੈਰਾਥਨ’ ਦੌਰਾਨ ਜੇਤੂ ਮੈਡਲ ਨਾਲ ਸੰਤਸਰ ਪਬਲਿਕ ਸਕੂਲ, ਬੁਤਾਲਾ ਦੇ ਡਾਇਰੈਕਟਰ ਪ੍ਰਿੰ: ਨਗੀਨ ਸਿੰਘ ਬੱਲ । ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ
30-11-2026
ਬਾਬਾ ਬਕਾਲਾ ਸਾਹਿਬ, 29 ਨਵੰਬਰ (ਰਾਜਨ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੰਤਸਰ ਪਬਲਿਕ ਸਕੂਲ, ਬੁਤਾਲਾ ਦੇ ਡਾਇਰੈਕਟਰ ਪ੍ਰਿੰਸੀਪਲ ਨਗੀਨ ਸਿੰਘ ਬੱਲ ਨੇ ਖੇਡਾਂ ਦੇ ਖੇਤਰ ਵਿਚ ਇਕ ਹੋਰ ਸ਼ਾਨਦਾਰ ਪ੍ਰਾਪਤੀ ਨਾਲ ਸਕੂਲ ਅਤੇ ਇਲਾਕੇ ਦਾ ਵਧਾਇਆ ਮਾਣ ਵਧਾਇਆ ਹੈ । ਜਲੰਧਰ ਵਿਖੇ ਕੈਪੀਟਲ ਸਮਾਲ ਫਾਈਨਾਂਸ ਬੈਂਕ ਵਲੋਂ ਅੱਜ 5ਵੀਂ ‘ਵਨ ਰੇਸ ਜਲੰਧਰ ਹਾਫ਼ ਮੈਰਾਥਨ’ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ । ਪੰਜਾਬ ਦੇ ਪ੍ਰਮੁੱਖ ਦੌੜ ਮੁਕਾਬਲਿਆਂ ਵਿਚ ਸ਼ਾਮਿਲ ਇਸ ਹਾਫ਼ ਮੈਰਾਥਨ ਵਿਚ 21.1 ਕਿਲੋਮੀਟਰ, 10 ਕਿਲੋਮੀਟਰ ਅਤੇ 5 ਕਿਲੋਮੀਟਰ ਦੀਆਂ ਵੱਖ-ਵੱਖ ਸ਼੍ਰੇਣੀਆਂ ਵਿਚ ਦੌੜਾਂ ਕਰਵਾਈਆਂ ਗਈਆਂ । ਇਸ ਖੇਡ ਮੁਕਾਬਲੇ ਵਿਚ ਸੰਤਸਰ ਪਬਲਿਕ ਸਕੂਲ, ਬੁਤਾਲਾ ਦੇ ਡਾਇਰੈਕਟਰ ਪ੍ਰਿੰ: ਨਗੀਨ ਸਿੰਘ ਬੱਲ ਨੇ ਵੀ ਸ਼ਮੂਲੀਅਤ ਕੀਤੀ । ਉਨ੍ਹਾਂ ਨੇ ਆਪਣੀ ਖੇਡ ਭਾਵਨਾ, ਦ੍ਰਿੜ੍ਹ ਇਰਾਦੇ ਅਤੇ ਸ਼ਾਨਦਾਰ ਪ੍ਰਦਰਸ਼ਨ ਦਾ ਸਬੂਤ ਦਿੰਦਿਆਂ ਮੈਡਲ ਜਿੱਤ ਕੇ ਇਕ ਹੋਰ ਮਹੱਤਵਪੂਰਨ ਪ੍ਰਾਪਤੀ ਆਪਣੇ ਨਾਂ ਕੀਤੀ । ਜ਼ਿਕਰਯੋਗ ਹੈ ਕਿ ਨਗੀਨ ਸਿੰਘ ਬੱਲ ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਆਪਣੀ ਵਿਸ਼ੇਸ਼ ਪਛਾਣ ਰੱਖਦੇ ਹਨ। ਉਹ ਇਸ ਤੋਂ ਪਹਿਲਾਂ ਵੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਅਨੇਕਾਂ ਪ੍ਰਾਪਤੀਆਂ ਆਪਣੇ ਨਾਂ ਕਰ ਚੁੱਕੇ ਹਨ। ਇਸ ਮੈਡਲ ਜਿੱਤਕੇ ਨਾਲ ਉਨ੍ਹਾਂ ਨੇ ਨਾ ਸਿਰਫ਼ ਸੰਤਸਰ ਪਬਲਿਕ ਸਕੂਲ, ਬੁਤਾਲਾ ਦਾ ਮਾਣ ਵਧਾਇਆ ਹੈ, ਸਗੋਂ ਸਮੁੱਚੇ ਬੁਤਾਲਾ ਇਲਾਕੇ ਨੂੰ ਵੀ ਮਾਣ ਮਹਿਸੂਸ ਕਰਨ ਦਾ ਮੌਕਾ ਦਿੱਤਾ ਹੈ । ਉਨ੍ਹਾਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਸਟਾਫ਼, ਵਿਦਿਆਰਥੀਆਂ, ਮਾਪਿਆਂ ਅਤੇ ਇਲਾਕੇ ਦੇ ਖੇਡ ਪ੍ਰੇਮੀਆਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਗਈ ।