ਮੋਗਾ ਦੀ ਵਿਸ਼ਾਲ ਰੈਲੀ ਨੇ ਵਿਰੋਧੀਆਂ ਦੇ
ਭਰਮ-ਭੁਲੇਖੇ ਦੂਰ ਕੀਤੇ- ਚੇਅਰਮੈਨ ਯਾਦਵਿੰਦਰ ਪੰਧੇਰ
ਮਜੀਠਾ, 29 ਨਵੰਬਰ (ਜਗਤਾਰ ਸਿੰਘ ਸਹਿਮੀ)- ਆਮ ਆਦਮੀ ਪਾਰਟੀ ਵਲੋਂ ਮੋਗਾ ਵਿਖੇ ਕੀਤੀ ਗਈ ਵਿਸ਼ਾਲ ਰੈਲੀ ਨੇ ਵਿਰੋਧੀ ਪਾਰਟੀਆਂ ਦੇ ਸਾਰੇ ਭਰਮ-ਭੁਲੇਖੇ ਦੂਰ ਕਰ ਦਿੱਤੇ ਹਨ ਅਤੇ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਨੀਤੀਆਂ ਅਤੇ ਕਾਰਗੁਜ਼ਾਰੀ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਚੇਅਰਮੈਨ ਯਾਦਵਿੰਦਰ ਸਿੰਘ ਪੰਧੇਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਮਜੀਠਾ, 29 ਨਵੰਬਰ (ਜਗਤਾਰ ਸਿੰਘ ਸਹਿਮੀ)- ਆਮ ਆਦਮੀ ਪਾਰਟੀ ਵਲੋਂ ਮੋਗਾ ਵਿਖੇ ਕੀਤੀ ਗਈ ਵਿਸ਼ਾਲ ਰੈਲੀ ਨੇ ਵਿਰੋਧੀ ਪਾਰਟੀਆਂ ਦੇ ਸਾਰੇ ਭਰਮ-ਭੁਲੇਖੇ ਦੂਰ ਕਰ ਦਿੱਤੇ ਹਨ ਅਤੇ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਨੀਤੀਆਂ ਅਤੇ ਕਾਰਗੁਜ਼ਾਰੀ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਚੇਅਰਮੈਨ ਯਾਦਵਿੰਦਰ ਸਿੰਘ ਪੰਧੇਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੋਗਾ ਰੈਲੀ ਵਿਚ ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਵੱਡੀ ਗਿਣਤੀ ਵਿਚ ਲੋਕਾਂ ਨੇ ਸ਼ਮੂਲੀਅਤ ਕਰਕੇ ਆਮ ਆਦਮੀ ਪਾਰਟੀ ਪ੍ਰਤੀ ਆਪਣੇ ਵਿਸ਼ਵਾਸ ਅਤੇ ਸਮਰਥਨ ਦਾ ਪ੍ਰਗਟਾਵਾ ਕੀਤਾ ਹੈ। ਇਸ ਮੌਕੇ ਕਸ਼ਮੀਰ ਸਿੰਘ, ਸਰਪੰਚ ਜਸਵੰਤ ਸਿੰਘ ਵੀਰਮ, ਸਰਪੰਚ ਚਰਨਜੀਤ ਸਿੰਘ ਵਡਾਲਾ, ਸਰਪੰਚ ਗੁਰਪ੍ਰੀਤ ਸਿੰਘ ਮਾਹਣਾ ਮਹੱਦੀਪੁਰ, ਸਰਪੰਚ ਮਨਜਿੰਦਰ ਸਿੰਘ ਜੋਹਲ, ਸਰਪੰਚ ਜਸਰਾਜ ਸਿੰਘ ਕੋਟਲਾ ਗੁਜਰਾਂ, ਸਰਪੰਚ ਗੁਰਨੂਪ ਸਿੰਘ ਪੰਧੇਰ ਖੁਰਦ, ਜਿਲਾ ਸਕੱਤਰ ਦਲੇਰ ਸਿੰਘ, ਬਲਾਕ ਪ੍ਰਧਾਨ ਰੁਪਿੰਦਰ ਸਿੰਘ ਮਿੰਟੂ, ਸੀਨੀ: ਆਗੂ ਸਿਮਰਜੀਤ ਸਿੰਘ ਪੰਧੇਰ ਕਲਾਂ, ਪੰਚ ਧਰਮਿੰਦਰ ਸਿੰਘ ਪੰਧੇਰ, ਸੋਨੀ ਸਿੰਘ ਪੰਧੇਰ ਤੇ ਨਵੀਨ ਮਹਾਨ ਮਜੀਠਾ ਹਾਜ਼ਰ ਸਨ ।