ਸ਼ਹੀਦ ਸ਼ਮਸ਼ੇਰ ਸਿੰਘ ਦੀ ਯਾਦ ਨੂੰ ਸਮਰਪਿਤ ਖੇਡ ਮੁਕਾਬਲੇ ਕਰਵਾਏ
ਚੋਗਾਵਾਂ, 29 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਸ਼ਹੀਦ ਸ਼ਮਸ਼ੇਰ ਸਿੰਘ ਫੌਜੀ ਦੀ ਨਿੱਘੀ ਯਾਦ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਸਾਹਿਬ ਛਾਉਣੀ ਨਿਹੰਗ ਸਿੰਘ ਪਿੰਡ ਡੱਗ ਤੂਤ ਦੇ ਮੁੱਖ ਸੇਵਾਦਾਰ ਬਾਬਾ ਮਾਨ ਸਿੰਘ (ਤਰਨਾ ਦਲ) ਅਤੇ ਸਾਬਕਾ ਫੌਜੀ ਰਸ਼ਪਾਲ ਸਿੰਘ ਦੀ ਯੋਗ ਅਗਵਾਈ ਹੇਠ ਫਤਿਹਪੁਰ ਗਰਾਉਂਡ ਡੱਗ ਵਿਖੇ ਸ਼ਾਨਦਾਰ ਖੇਡ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਹਲਕਾ ਰਾਜਾਸਾਂਸੀ ਦੇ ਪਿੰਡਾਂ ਦੇ ਨੌਜਵਾਨਾਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ।
ਚੋਗਾਵਾਂ, 29 ਨਵੰਬਰ (ਗੁਰਵਿੰਦਰ ਸਿੰਘ ਕਲਸੀ)-ਸ਼ਹੀਦ ਸ਼ਮਸ਼ੇਰ ਸਿੰਘ ਫੌਜੀ ਦੀ ਨਿੱਘੀ ਯਾਦ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਸਾਹਿਬ ਛਾਉਣੀ ਨਿਹੰਗ ਸਿੰਘ ਪਿੰਡ ਡੱਗ ਤੂਤ ਦੇ ਮੁੱਖ ਸੇਵਾਦਾਰ ਬਾਬਾ ਮਾਨ ਸਿੰਘ (ਤਰਨਾ ਦਲ) ਅਤੇ ਸਾਬਕਾ ਫੌਜੀ ਰਸ਼ਪਾਲ ਸਿੰਘ ਦੀ ਯੋਗ ਅਗਵਾਈ ਹੇਠ ਫਤਿਹਪੁਰ ਗਰਾਉਂਡ ਡੱਗ ਵਿਖੇ ਸ਼ਾਨਦਾਰ ਖੇਡ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਹਲਕਾ ਰਾਜਾਸਾਂਸੀ ਦੇ ਪਿੰਡਾਂ ਦੇ ਨੌਜਵਾਨਾਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਪਠਾਣ ਲੋਪੋਕੇ ਨੇ ਕਮੈਂਟਰੀ ਦੀ ਭੂਮਿਕਾ ਬਾਖੂਬੀ ਨਿਭਾਈ। ਖੇਡਾਂ ਦੀ ਸਮਾਪਤੀ ਮੌਕੇ ਬਾਬਾ ਮਾਨ ਸਿੰਘ ਵਲੋਂ ਦੌੜ ਅਤੇ ਹੋਰ ਮੁਕਾਬਲਿਆਂ ਵਿਚ ਜੇਤੂ ਰਹੇ ਖਿਡਾਰੀਆਂ ਨੂੰ ਵਿਸ਼ੇਸ਼ ਤੌਰ ’ਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬਾਬਾ ਮਾਨ ਸਿੰਘ ਨੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਵਰਗੀ ਲਾਹਨਤ ਨੂੰ ਤਿਆਗ ਕੇ ਖੇਡਾਂ ਵੱਲ ਜੁੜਨ ਅਤੇ ਆਪਣੇ ਵਿਰਸੇ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਹੈਪੀ ਡੱਗ ਤੂਤ, ਨਿਸ਼ਾਨ ਸਿੰਘ ਭਿੰਦਰ ਸਿੰਘ, ਬਾਬਾ ਫੌਜੀ ਸਿੰਘ, ਜੀਵਨ ਸਿੰਘ, ਸਰਬਜੀਤ ਸਿੰਘ, ਬਾਬਾ ਪ੍ਰਗਟ ਸਿੰਘ, ਲਵ ਸਿੰਘ ਸਮੇਤ ਇਲਾਕੇ ਦੇ ਪਤਵੰਤੇ ਸੱਜਣ ਤੇ ਖੇਡ ਪ੍ਰੇਮੀ ਹਾਜ਼ਰ ਸਨ, ਜਿਨ੍ਹਾਂ ਨੇ ਬਾਬਾ ਮਾਨ ਸਿੰਘ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।